TMC ਸੰਸਦ ਮਹੂਆ ਮੋਇਤਰਾ ਖਿਲਾਫ FIR, ਮਹਿਲਾ ਕਮਿਸ਼ਨ ਦੀ ਚੇਅਰਪਰਸਨ ਖਿਲਾਫ਼ ਅਸ਼ਲੀਲ ਟਿੱਪਣੀ ਕਰਨ ਦਾ ਆਰੋਪ
Published : Jul 7, 2024, 5:50 pm IST
Updated : Jul 7, 2024, 6:02 pm IST
SHARE ARTICLE
Mahua Moitra
Mahua Moitra

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਸਾਈਬਰ ਯੂਨਿਟ ਨੇ ਐਫਆਈਆਰ ਦਰਜ ਕੀਤੀ ਹੈ

Mahua Moitra : ਪਿਛਲੇ ਸਾਲ ਕੈਸ਼ ਫਾਰ ਕਵੈਰੀ ਮਾਮਲੇ 'ਚ ਘਿਰੀ ਟੀਐਮਸੀ ਸੰਸਦ ਮੈਂਬਰ ਮਹੂਵਾ ਮੋਇਤਰਾ ਹੁਣ ਇੱਕ ਨਵੇਂ ਮਾਮਲੇ ਵਿੱਚ ਫਸ ਗਏ ਹਨ। ਸੰਸਦ ਮੈਂਬਰ ਖਿਲਾਫ ਐੱਫ.ਆਈ.ਆਰ. ਦਰਜ ਕਰਾਈ ਗਈ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਸਾਈਬਰ ਯੂਨਿਟ ਨੇ ਐਫਆਈਆਰ ਦਰਜ ਕੀਤੀ ਹੈ। ਉਨ੍ਹਾਂ ਖ਼ਿਲਾਫ਼ ਬੀਐੱਨਐੱਸ ਦੀ ਧਾਰਾ 79 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਦਰਅਸਲ, ਮਹੂਆ 'ਤੇ ਸੋਸ਼ਲ ਮੀਡੀਆ ਸਾਈਟ ਐਕਸ 'ਤੇ ਆਪਣੀ ਪੋਸਟ 'ਚ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ 'ਤੇ ਅਸ਼ਲੀਲ ਟਿੱਪਣੀ ਕਰਨ ਦਾ ਆਰੋਪ ਹੈ। ਮਹਿਲਾ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਮਹੂਆ ਮੋਇਤਰਾ ਖ਼ਿਲਾਫ਼ ਅਪਸ਼ਬਦ ਬੋਲਣ ਦੇ ਆਰੋਪ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।

ਹਾਥਰਸ ਤੋਂ ਸਾਹਮਣੇ ਆਈ ਵੀਡੀਓ 'ਤੇ ਕੀਤੀ ਸੀ ਟਿੱਪਣੀ 

ਦੱਸ ਦੇਈਏ ਕਿ ਤ੍ਰਿਣਮੂਲ ਕਾਂਗਰਸ ਦੀ ਸੰਸਦ ਮਹੂਆ ਮੋਇਤਰਾ ਨੇ ਰਾਸ਼ਟਰੀ ਮਹਿਲਾ ਕਮਿਸ਼ਨ (NCW) ਦੀ ਚੇਅਰਪਰਸਨ ਰੇਖਾ ਸ਼ਰਮਾ ਖਿਲਾਫ ਅਸ਼ਲੀਲ ਟਿੱਪਣੀ ਕੀਤੀ ਸੀ। ਮੋਇਤਰਾ ਨੇ ਰੇਖਾ ਸ਼ਰਮਾ ਦੇ ਹਾਥਰਸ ਭਗਦੜ ਵਾਲੀ ਥਾਂ 'ਤੇ ਪਹੁੰਚਣ ਦੇ ਵੀਡੀਓ 'ਤੇ ਟਿੱਪਣੀ ਕੀਤੀ ਸੀ। ਵੀਡੀਓ ਵਿੱਚ ਇੱਕ ਵਿਅਕਤੀ ਛਤਰੀ ਫੜ ਕੇ ਉਨ੍ਹਾਂ ਦੇ ਪਿੱਛੇ ਤੁਰ ਰਿਹਾ ਹੈ। ਵੀਡੀਓ ਨੂੰ ਟਵਿੱਟਰ 'ਤੇ ਸ਼ੇਅਰ ਕੀਤਾ ਗਿਆ, ਜਿਸ 'ਚ ਇਕ ਸੋਸ਼ਲ ਮੀਡੀਆ ਯੂਜ਼ਰ ਨੇ ਸਵਾਲ ਕੀਤਾ ਕਿ ਰੇਖਾ ਸ਼ਰਮਾ ਆਪਣੀ ਛੱਤਰੀ ਖੁਦ ਕਿਉਂ ਨਹੀਂ ਚੁੱਕ ਸਕਦੀ?

ਕਮਿਸ਼ਨ ਨੇ ਇਸ ਟਿੱਪਣੀ ਨੂੰ ਮਹਿਲਾ ਦੇ ਸਨਮਾਨ ਦੇ ਅਧਿਕਾਰ ਦੀ ਉਲੰਘਣਾ ਮੰਨਿਆ  

ਇਸ ਟਵੀਟ ਦੇ ਜਵਾਬ ਵਿੱਚ ਮਹੂਆ ਮੋਇਤਰਾ ਨੇ ਕਿਹਾ, "ਉਹ (ਰੇਖਾ ਸ਼ਰਮਾ) ਆਪਣੇ ਬੌਸ ਦੇ ਪਜਾਮੇ ਨੂੰ ਸੰਭਾਲਣ ਵਿੱਚ ਬਹੁਤ ਵਿਅਸਤ ਹੈ।" ਇਸ ਅਸ਼ਲੀਲ ਟਿੱਪਣੀ 'ਤੇ NCW ਨੇ ਤਿੱਖੀ ਪ੍ਰਤੀਕਿਰਿਆ ਦਿੱਤੀ, ਜਿਸ ਨੇ ਮੋਇਤਰਾ ਵਿਰੁੱਧ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ। ਕਮਿਸ਼ਨ ਨੇ ਇਕ ਬਿਆਨ ਵਿਚ ਕਿਹਾ ਕਿ ਅਸ਼ਲੀਲ ਟਿੱਪਣੀ ਅਪਮਾਨਜਨਕ ਹੈ ਅਤੇ ਮਹਿਲਾ ਦੇ ਸਨਮਾਨ ਦੇ ਅਧਿਕਾਰ ਦੀ ਉਲੰਘਣਾ ਹੈ। ਰਾਸ਼ਟਰੀ ਮਹਿਲਾ ਕਮਿਸ਼ਨ ਨੇ NCW ਦੀ ਚੇਅਰਪਰਸਨ ਰੇਖਾ ਸ਼ਰਮਾ ਖਿਲਾਫ ਸੰਸਦ ਮੈਂਬਰ ਮਹੂਆ ਮੋਇਤਰਾ ਵੱਲੋਂ ਕੀਤੀ ਅਪਮਾਨਜਨਕ ਟਿੱਪਣੀ ਦਾ ਖੁਦ ਨੋਟਿਸ ਲਿਆ ਹੈ।

 

 

Location: India, Delhi

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement