ਨੀਟ-ਯੂ.ਜੀ. 2024 ਬਾਰੇ ਪਟੀਸ਼ਨਾਂ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ
Published : Jul 8, 2024, 4:19 am IST
Updated : Jul 8, 2024, 4:19 am IST
SHARE ARTICLE
Supreme court
Supreme court

ਇਮਤਿਹਾਨ ਨਾਲ ਜੁੜੀਆਂ ਕੁਲ 38 ਪਟੀਸ਼ਨਾਂ ’ਤੇ ਸੁਣਵਾਈ ਹੋਵੇਗੀ

ਨਵੀਂ ਦਿੱਲੀ: ਸੁਪਰੀਮ ਕੋਰਟ ਵਿਵਾਦਾਂ ’ਚ ਘਿਰੇ ਮੈਡੀਕਲ ਦਾਖਲਾ ਇਮਤਿਹਾਨ ‘ਨੀਟ-ਯੂ.ਜੀ.’ 2024 ਨਾਲ ਜੁੜੀਆਂ ਪਟੀਸ਼ਨਾਂ ’ਤੇ ਸੋਮਵਾਰ ਨੂੰ ਸੁਣਵਾਈ ਕਰੇਗਾ। ਇਨ੍ਹਾਂ ਪਟੀਸ਼ਨਾਂ ’ਚ 5 ਮਈ ਨੂੰ ਹੋਏ ਕੌਮੀ ਯੋਗਤਾ-ਦਾਖਲਾ ਇਮਤਿਹਾਨ-ਗ੍ਰੈਜੂਏਟ (ਨੀਟ-ਯੂ.ਜੀ.) ’ਚ ਗੜਬੜੀ ਅਤੇ ਬੇਨਿਯਮੀਆਂ ਦਾ ਦੋਸ਼ ਲਗਾਉਣ ਵਾਲੇ ਅਤੇ ਇਸ ਨੂੰ ਦੁਬਾਰਾ ਕਰਵਾਉਣ ਦਾ ਹੁਕਮ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਵੀ ਸ਼ਾਮਲ ਹਨ। 

ਕੇਂਦਰ ਅਤੇ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਨੇ ਸ਼ੁਕਰਵਾਰ ਨੂੰ ਸੁਪਰੀਮ ਕੋਰਟ ਨੂੰ ਦਸਿਆ ਸੀ ਕਿ ਗੁਪਤਤਾ ਦੀ ਉਲੰਘਣਾ ਦੇ ਕਿਸੇ ਵੀ ਸਬੂਤ ਤੋਂ ਬਗ਼ੈਰ ਟੈਸਟ ਰੱਦ ਕਰਨ ਨਾਲ ਲੱਖਾਂ ਇਮਾਨਦਾਰ ਉਮੀਦਵਾਰਾਂ ’ਤੇ ਬਹੁਤ ਮਾੜਾ ਅਸਰ ਪੈ ਸਕਦਾ ਹੈ।

ਅਦਾਲਤ ਦੀ ਵੈੱਬਸਾਈਟ ’ਤੇ 8 ਜੁਲਾਈ ਨੂੰ ਅਪਲੋਡ ਕੀਤੀ ਗਈ ਕੇਸਾਂ ਦੀ ਸੂਚੀ ਮੁਤਾਬਕ ਚੀਫ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਇਮਤਿਹਾਨ ਨਾਲ ਜੁੜੀਆਂ ਕੁਲ 38 ਪਟੀਸ਼ਨਾਂ ’ਤੇ ਸੁਣਵਾਈ ਕਰੇਗੀ। 

ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਸਰਕਾਰੀ ਅਤੇ ਨਿੱਜੀ ਸੰਸਥਾਵਾਂ ’ਚ ਐਮ.ਬੀ.ਬੀ.ਐਸ., ਬੀ.ਡੀ.ਐਸ., ਆਯੁਸ਼ ਅਤੇ ਹੋਰ ਸਬੰਧਤ ਕੋਰਸਾਂ ’ਚ ਦਾਖਲੇ ਲਈ ਨੀਟ-ਯੂ.ਜੀ. ਦਾ ਇਮਤਿਹਾਨ ਲੈਂਦੀ ਹੈ। ਇਸ ਸਾਲ 5 ਮਈ ਨੂੰ 571 ਸ਼ਹਿਰਾਂ ਦੇ 4,750 ਕੇਂਦਰਾਂ ’ਤੇ ਲਗਭਗ 23 ਲੱਖ ਉਮੀਦਵਾਰ ਇਮਤਿਹਾਨ ਲਈ ਹਾਜ਼ਰ ਹੋਏ ਸਨ। 

ਪ੍ਰਸ਼ਨ ਪੱਤਰ ਲੀਕ ਸਮੇਤ ਬੇਨਿਯਮੀਆਂ ਦੇ ਦੋਸ਼ਾਂ ਕਾਰਨ ਕਈ ਸ਼ਹਿਰਾਂ ’ਚ ਵਿਰੋਧ ਪ੍ਰਦਰਸ਼ਨ ਹੋਏ ਸਨ ਅਤੇ ਵਿਰੋਧੀ ਪਾਰਟੀਆਂ ਨੇ ਇਹ ਮੁੱਦਾ ਚੁਕਿਆ ਸੀ। ਇਮਤਿਹਾਨ ’ਚ ਬੇਨਿਯਮੀਆਂ ਨੂੰ ਲੈ ਕੇ ਅਦਾਲਤਾਂ ’ਚ ਕਈ ਕੇਸ ਵੀ ਦਾਇਰ ਕੀਤੇ ਗਏ ਸਨ। 

ਕੇਂਦਰੀ ਸਿੱਖਿਆ ਮੰਤਰਾਲੇ ਅਤੇ ਐਨ.ਟੀ.ਏ. ਨੇ ਵਿਵਾਦਪੂਰਨ ਇਮਤਿਹਾਨ ਰੱਦ ਕਰਨ, ਮੁੜ ਇਮਤਿਹਾਨ ਅਤੇ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਦਾ ਵਿਰੋਧ ਕਰਦਿਆਂ ਵੱਖ-ਵੱਖ ਹਲਫਨਾਮੇ ਦਾਇਰ ਕੀਤੇ ਹਨ। ਅਪਣੇ ਜਵਾਬ ’ਚ ਉਨ੍ਹਾਂ ਕਿਹਾ ਕਿ ਦੇਸ਼ ਦੀ ਪ੍ਰਮੁੱਖ ਜਾਂਚ ਏਜੰਸੀ ਸੀ.ਬੀ.ਆਈ. ਨੇ ਵੱਖ-ਵੱਖ ਸੂਬਿਆਂ ’ਚ ਦਰਜ ਮਾਮਲਿਆਂ ਨੂੰ ਅਪਣੇ ਹੱਥ ’ਚ ਲੈ ਲਿਆ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement