
Air India Flight News: ਏਅਰ ਇੰਡੀਆ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ
Air India flight from Riyadh to Delhi diverted to Jaipur: ਰਿਆਧ (ਸਾਊਦੀ ਅਰਬ) ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ AI926 ਨੂੰ ਜੈਪੁਰ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ। ਇਹ ਉਡਾਣ ਐਤਵਾਰ ਸ਼ਾਮ 5 ਵਜੇ ਤੋਂ ਬਾਅਦ ਰਿਆਧ ਤੋਂ ਰਵਾਨਾ ਹੋਈ ਸੀ ਅਤੇ ਸਵੇਰੇ 1 ਵਜੇ ਦਿੱਲੀ ਦੇ ਆਈਜੀਆਈ ਹਵਾਈ ਅੱਡੇ 'ਤੇ ਉਤਰਨ ਵਾਲੀ ਸੀ, ਪਰ ਇਸ ਨੂੰ ਜੈਪੁਰ ਹਵਾਈ ਅੱਡੇ 'ਤੇ ਉਤਾਰ ਦਿੱਤਾ ਗਿਆ। ਫਿਲਹਾਲ ਉਡਾਣ ਨੂੰ ਡਾਇਵਰਟ ਕਰਨ ਦਾ ਕਾਰਨ ਸਪੱਸ਼ਟ ਨਹੀਂ ਹੈ। ਏਅਰ ਇੰਡੀਆ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ।