ਨਵਨੀਤ ਕੌਰ ਨੂੰ ਇਨਸਾਫ਼ ਦਵਾਉਣ ਲਈ ਕੱਢਿਆ ਮੋਮਬੱਤੀ ਮਾਰਚ
Published : Aug 7, 2018, 1:08 pm IST
Updated : Aug 7, 2018, 1:08 pm IST
SHARE ARTICLE
Bibi Ranjit Kaur and other during candlelight march
Bibi Ranjit Kaur and other during candlelight march

ਪੱਛਮੀ ਦਿੱਲੀ ਦੇ ਇਲਾਕੇ ਸੰਤਗੜ ਵਿਖੇ ਰਹਿਣ ਵਾਲੀ ਨਵਨੀਤ ਕੌਰ ਦੀ ਬੀਤੇ ਦਿਨੀਂ ਸਹੁਰਾ ਪਰਵਾਰ ਵਾਲਿਆਂ ਵਲੋਂ ਹੱਤਿਆ ਕਰ ਦਿੱਤੀ ਗਈ ਸੀ................

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਇਲਾਕੇ ਸੰਤਗੜ ਵਿਖੇ ਰਹਿਣ ਵਾਲੀ ਨਵਨੀਤ ਕੌਰ ਦੀ ਬੀਤੇ ਦਿਨੀਂ ਸਹੁਰਾ ਪਰਵਾਰ ਵਾਲਿਆਂ ਵਲੋਂ ਹੱਤਿਆ ਕਰ ਦਿੱਤੀ ਗਈ ਸੀ ਜਿਸ ਨੂੰ ਲੈ ਕੇ ਪਰਵਾਰ ਵਾਲਿਆਂ ਦੇ ਨਾਲ-ਨਾਲ ਸਥਾਨਕ ਨਿਵਾਸੀਆਂ ਵਿਚ ਵੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ ਪਰ ਹੁਣ ਤੱਕ ਪੁਲਿਸ ਦੁਆਰਾ ਦੋਸ਼ੀਆਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਦੇ ਚਲਦਿਆਂ ਇਲਾਕਾ ਨਿਵਾਸੀਆਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਪ੍ਰਦੇਸ਼ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਦੇ ਨਾਲ ਮਿਲ ਕੇ ਸੰਤਗੜ੍ਹ ਗਲੀ ਨੰਬਰ 8 ਤੋਂ ਇਕ ਮੋਮਬੱਤੀ ਮਾਰਚ ਕੱਢਿਆ ਗਿਆ ਅਤੇ ਪੁਲਿਸ ਨੂੰ ਚਿਤਾਵਨੀ ਦਿਤੀ

ਕਿ ਜੇਕਰ ਤਰੁਤ ਕਾਰਵਾਈ ਨਹੀਂ ਕੀਤੀ ਗਈ ਤਾਂ ਭਵਿੱਖ ਵਿਚ ਇਸੇ ਤਰ੍ਹਾਂ ਦੇ ਮਾਰਚ ਹੋਰ ਕੱਢੇ ਜਾਣਗੇ। ਇਸ ਮੌਕੇ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਨਵਨੀਤ ਕੌਰ ਤੋਂ ਪਹਿਲਾਂ ਵੀ ਹਾਲ ਹੀ ਵਿੱਚ ਦੋ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਚੁਕੀਆਂ ਹਨ ਅਤੇ ਪੁਲਿਸ ਦੁਆਰਾ ਕੋਈ ਕਾਰਵਾਈ ਨਾ ਕਰਨਾਂ ਨਿੰਦਣਯੋਗ ਗੱਲ ਹੈ। ਉਨ੍ਹਾਂ ਨੇ ਪੁਲਿਸ ਦੇ ਆਹਲਾ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਸ ਕੇਸ ਬਾਰੇ ਤਰੁਤ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਫੜ੍ਹ ਕੇ ਸਜਾ ਦਿਤੀ ਜਾਵੇ ਤਾਂ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੇ ਰੋਕ ਲਗਾਈ ਜਾ ਸਕੇ। ਇਸ ਮੌਕੇ ਬੀਬੀ ਰਣਜੀਤ ਕੌਰ, ਤਿਲਕ ਨਗਰ ਦੇ ਵਿਧਾਇਕ ਜਰਨੈਲ ਸਿੰਘ,

ਦਿੱਲੀ ਕਮੇਟੀ ਮੈਂਬਰ ਰਮਿੰਦਰ ਸਿੰਘ ਸਵੀਟਾ, ਸ਼ਮਿੰਦਰ ਸਿੰਘ, ਹਰਮਿੰਦਰ ਸਿੰਘ ਹੈਪੀ, ਵਿਕਰਮਜੀਤ ਸਿੰਘ, ਪਰਮਜੀਤ ਂਿਸੰਘ, ਗੁਰਮੀਤ ਸਿੰਘ ਗੋਗੀ, ਰਵਿੰਦਰ ਕੌਰ, ਗੁਰਮੀਤ ਕੌਰ ਆਦਿ ਬੀਬੀਆਂ  ਨੇ ਹਿੱਸਾ ਲਿਆ। ਬੀਬੀ ਰਣਜੀਤ ਕੌਰ ਨੇ ਕਿਹਾ ਕਿ ਅੱਜ ਜਿਸ ਤਰ੍ਹਾਂ ਨਾਲ ਆਏ ਦਿਨ ਸਮਾਜ ਵਿੱਚ ਬੇਟੀਆਂ 'ਤੇ ਜ਼ੁਲਮ ਹੋ ਰਹੇ ਹਨ ਉਸ ਨੂੰ ਲਗਾਮ ਲਗਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ, ਪਾਰਟੀਵਾਦ ਤੋਂ ਉਪਰ ਉੱਠ ਕੇ ਇੱਕਜੁਟ ਹੋ ਕੇ ਅਵਾਜ਼ ਚੁਕਣੀ ਹੋਵੇਗੀ ਤਾਂ ਹੀ ਕੋਟੀ ਠੋਸ ਹੱਲ ਨਿਕਲ ਸਕਦਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement