ਸ਼ਿਵਾਜੀ ਸਟੇਡੀਅਮ ਮੈਟਰੋ ਸਟੇਸ਼ਨ ਦਾ ਨਾਂਅ ਬਦਲ ਕੇ ਗੁਰਦਵਾਰਾ ਬੰਗਲਾ ਸਾਹਿਬ ਸਟੇਸ਼ਨ ਰੱਖਣ ਦੀ ਮੰਗ
Published : Aug 7, 2018, 1:50 pm IST
Updated : Aug 7, 2018, 1:50 pm IST
SHARE ARTICLE
 Shivaji Stadium Metro station
Shivaji Stadium Metro station

ਇਤਿਹਾਸਕ ਗੁਰਦਵਾਰਾ ਬੰਗਲਾ ਸਾਹਿਬ ਨੇੜਲੇ ਮੈਟਰੋ ਸਟੇਸ਼ਨ ਦਾ ਨਾਂਅ ਬਦਲ ਕੇ, ਗੁਰਦਵਾਰਾ ਬੰਗਲਾ ਸਾਹਿਬ ਮੈਟਰੋ ਸਟੇਸ਼ਨ ਰੱਖਣ ਦੀ ਮੰਗ ਸ਼ੁਰੂ ਹੋ ਗਈ ਹੈ..............

ਨਵੀਂ ਦਿੱਲੀ : ਇਤਿਹਾਸਕ ਗੁਰਦਵਾਰਾ ਬੰਗਲਾ ਸਾਹਿਬ ਨੇੜਲੇ ਮੈਟਰੋ ਸਟੇਸ਼ਨ ਦਾ ਨਾਂਅ ਬਦਲ ਕੇ, ਗੁਰਦਵਾਰਾ ਬੰਗਲਾ ਸਾਹਿਬ ਮੈਟਰੋ ਸਟੇਸ਼ਨ ਰੱਖਣ ਦੀ ਮੰਗ ਸ਼ੁਰੂ ਹੋ ਗਈ ਹੈ। ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਜਨਮ ਦਿਹਾੜੇ ਮੌਕੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਾਬਕਾ ਜਨਰਲ ਸਕੱਤਰ ਸ.ਗੁਰਮੀਤ ਸਿੰਘ ਸ਼ੰਟੀ ਨੇ ਕੇਂਦਰੀ ਸ਼ਹਿਰੀ ਮੰਤਰੀ ਸ.ਹਰਦੀਪ ਸਿੰਘ ਪੁਰੀ ਤੇ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖ ਕੇ, ਕਿਹਾ ਹੈ

ਕਿ 'ਸ਼ਿਵਾਜੀ ਸਟੇਡੀਅਮ ਮੈਟਰੋ ਸਟੇਸ਼ਨ', ਜੋ ਕਿ ਗੁਰਦਵਾਰਾ ਸਾਹਿਬ ਤੋਂ ਸੋ ਮੀਟਰ ਤੋਂ ਵੀ ਘੱਟ ਦੂਰੀ 'ਤੇ ਬਣਿਆ ਹੋਇਆ ਹੈ ਦਾ ਨਾਂਅ ਬਦਲ ਕੇ, 'ਗੁਰਦਵਾਰਾ ਬੰਗਲਾ ਸਾਹਿਬ ਮੈਟਰੋ ਸਟੇਸ਼ਨ' ਰੱਖਿਆ ਜਾਵੇ,  ਕਿਉਂਕਿ ਇਥੋਂ ਪੰਜ ਸੋ ਮੀਟਰ ਦੀ ਦੂਰੀ 'ਤੇ ਪਹਿਲਾਂ ਤੋਂ ਹੀ ਬਾਬਾ ਖੜਗ਼ ਸਿੰਘ ਮਾਰਗ 'ਤੇ ਬਣੇ ਹੋਏ ਵੱਖ-ਵੱਖ ਇਮਪੋਰੀਅਮਾਂ ਪਿਛੇ  'ਸ਼ਿਵਾਜੀ ਸਟੇਡੀਅਮ ਬੱਸ ਟਰਮੀਨਲ' ਹੈ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ, ਅੰਮ੍ਰਿਤਸਰ ਪਿਛੋਂ ਦਿੱਲੀ ਦਾ ਗੁਰਦਵਾਰਾ ਬੰਗਲਾ ਸਾਹਿਬ ਹੀ ਹੈ,

ਜਿਥੇ ਰੋਜ਼ਾਨਾ ਭਾਰੀ ਤਾਦਾਦ ਵਿਚ ਸਿੱਖਾਂ ਸਣੇ ਹੋਰਨਾਂ ਧਰਮਾਂ ਦੇ ਸ਼ਰਧਾਲੂ ਦਰਸ਼ਨ ਕਰਨ ਆਉਂਦੇ ਹਨ ਤੇ ਇਸ ਪਾਵਨ ਥਾਂ 'ਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਚੇਚਕ ਦੇ ਰੋਗੀਆਂ ਦੀ ਸੇਵਾ ਕਰਦੇ ਹੋਏ ਆਪਣੇ ਸਵਾਸ ਤਿਆਗੇ ਸਨ। ਸਿੱਖਾਂ ਤੇ ਦਿੱਲੀ ਦੇ ਲੋਕਾਂ ਦੇ ਜਜ਼ਬਾਤ ਨੂੰ ਵੇਖਦੇ ਹੋਏ ਇਸ ਸਟੇਸ਼ਨ ਦਾ ਗੁਰਦਵਾਰਾ ਬੰਗਲਾ ਸਾਹਿਬ ਦੇ ਨਾਂਅ 'ਤੇ ਰੱਖਿਆ ਜਾਵੇ, ਜੋ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement