ਰਾਸ਼ਟਰਪਤੀ ਵਲੋਂ 'ਭਗੌੜਾ ਆਰਥਕ ਅਪਰਾਧੀ ਬਿਲ' ਨੂੰ ਮਨਜ਼ੂਰੀ
Published : Aug 7, 2018, 11:46 am IST
Updated : Aug 7, 2018, 11:46 am IST
SHARE ARTICLE
President Ram Nath Kovind
President Ram Nath Kovind

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਐਤਵਾਰ ਨੂੰ 'ਭਗੌੜਾ ਆਰਥਕ ਅਪਰਾਧੀ ਬਿਲ-2018' ਨੂੰ ਮਨਜ਼ੂਰੀ ਦੇ ਦਿਤੀ ਹੈ...............

ਨਵੀਂ ਦਿੱਲੀ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਐਤਵਾਰ ਨੂੰ 'ਭਗੌੜਾ ਆਰਥਕ ਅਪਰਾਧੀ ਬਿਲ-2018' ਨੂੰ ਮਨਜ਼ੂਰੀ ਦੇ ਦਿਤੀ ਹੈ। ਭਗੋੜੇ ਆਰਥਕ ਅਪਰਾਧੀ ਨੂੰ ਭਾਰਤ ਵਿਚ ਕਾਨੂੰਨੀ ਪ੍ਰਕਿਰਿਆ ਤੋਂ ਬਚਣ ਅਤੇ ਦੇਸ਼ ਤੋਂ ਭੱਜਣ ਤੋਂ ਰੋਕਣ ਵਿਚ ਇਸ ਬਿਲ ਦੀ ਅਹਿਮ ਭੂਮਿਕਾ ਹੋਵੇਗੀ। ਨਵੇਂ ਬਿਲ ਦੇ ਪ੍ਰਬੰਧ ਮੁਤਾਬਕ,  ਭਗੌੜਾ ਆਰਥਕ ਅਪਰਾਧੀ ਉਹ ਵਿਅਕਤੀ ਹੁੰਦਾ ਹੈ, ਜਿਸ ਵਿਰੁਧ 100 ਕਰੋੜ ਰੁਪਏ ਜਾਂ ਉਸ ਤੋਂ ਜ਼ਿਆਦਾ ਮੁੱਲ ਦੇ ਚੋਣਵੇਂ ਆਰਥਕ ਗੁਨਾਹਾਂ ਵਿਚ ਸ਼ਾਮਲ ਹੋਣ ਕਾਰਨ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੋਵੇ ਅਤੇ ਉਹ ਅਪਰਾਧਕ ਮੁਕੱਦਮੇ ਤੋਂ ਬਚਣ ਲਈ ਦੇਸ਼ ਤੋਂ ਬਾਹਰ ਚਲਾ ਗਿਆ ਹੋਵੇ। 

ਇਸ ਨਵੇਂ ਕਾਨੂੰਨ ਨਾਲ ਵਿਜੇ ਮਾਲਿਆ ਤੇ ਨੀਰਵ ਮੋਦੀ ਵਰਗੇ ਵੱਡੇ ਆਰਥਕ ਗੁਨਾਹਾਂ ਵਿਚ ਸ਼ਾਮਲ ਲੋਕਾਂ ਨੂੰ ਦੇਸ਼ ਤੋਂ ਭੱਜਣ ਅਤੇ ਕਾਨੂੰਨ ਤੋਂ ਬਚਣ ਤੋਂ ਰੋਕਿਆ ਜਾ ਸਕੇਗਾ। ਮਾਲਿਆ ਅਤੇ ਨੀਰਵ ਦੀ ਆਰਥਕ ਗੁਨਾਹਾਂ ਵਿਚ ਤਲਾਸ਼ ਹੈ। ਦੋਹੇਂ ਹੀ ਦੇਸ਼ ਛੱਡ ਕੇ ਜਾ ਚੁੱਕੇ ਹਨ। ਦੋਹਾਂ ਦੇ ਮਾਮਲਿਆਂ ਦੀ ਜਾਂਚ ਸੀਬੀਆਈ ਕਰ ਰਹੀ ਹੈ। ਇਸ ਨਵੇਂ ਕਾਨੂੰਨ ਤਹਿਤ ਅਧਿਕ੍ਰਿਤੀ ਵਿਸ਼ੇਸ਼ ਅਦਾਲਤ ਨੂੰ ਕਿਸੇ ਵਿਅਕਤੀ ਨੂੰ ਭਗੌੜਾ ਆਰਥਕ ਅਪਰਾਧੀ ਐਲਾਨ ਕਰਨ ਅਤੇ ਉਸ ਦੀ ਬੇਨਾਮੀ ਅਤੇ ਹੋਰ ਜਾਇਦਾਦ ਨੂੰ ਜ਼ਬਤ ਕਰਨ ਦਾ ਅਧਿਕਾਰ ਹੋਵੇਗਾ।

ਨਵੇਂ ਕਾਨੂੰਨ ਦੇ ਮੁਤਾਬਕ, ਜ਼ਬਤੀ ਆਦੇਸ਼ ਦੀ ਤਰੀਕ ਤੋਂ ਜ਼ਬਤ ਕੀਤੀ ਗਈ ਸਾਰੇ ਜਾਇਦਾਦ ਦਾ ਅਧਿਕਾਰ ਕੇਂਦਰ ਦੇ ਕੋਲ ਰਹੇਗਾ। ਭਗੌੜਾ ਆਰਥਕ ਅਪਰਾਧੀ ਬਿਲ, 2018 ਰਾਜ ਸਭਾ ਵਿਚ 25 ਜੁਲਾਈ ਨੂੰ ਪਾਸ ਹੋਇਆ ਸੀ। ਲੋਕਸਭਾ ਨੇ ਇਸ ਬਿਲ ਨੂੰ 19 ਜੁਲਾਈ ਨੂੰ ਮਨਜ਼ੂਰੀ ਦਿਤੀ ਸੀ। ਇਸ ਕਾਨੂੰਨ ਦੇ ਤਹਿਤ ਘੱਟੋ ਘੱਟ 100 ਕਰੋੜ ਰੁਪਏ ਦੀ ਸੀਮਾ ਨੂੰ ਸਹੀ ਦਸਦੇ ਹੋਏ ਵਿੱਤ ਮੰਤਰੀ ਪੀਊਸ਼ ਗੋਇਲ ਨੇ ਸੰਸਦ ਵਿਚ ਕਿਹਾ ਸੀ ਕਿ ਇਸ ਦੇ ਪਿੱਛੇ ਮਕਸਦ ਵੱਡੇ ਮੁਲਜ਼ਮਾਂ ਨੂੰ ਫੜਨਾ ਹੈ। ਅਦਾਲਤਾਂ ਵਿਚ ਮਾਮਲੇ ਵਧਾਉਣਾ ਨਹੀਂ। ਉਨ੍ਹਾਂ ਨੇ ਕਿਹਾ ਸੀ ਕਿ ਕਾਨੂੰਨ ਦੇ ਤਹਿਤ ਇਨਫੋਰਸਮੈਂਟ ਡਾਇਰੈਕਟੋਰੇਟ ਜਾਂਚ ਏਜੰਸੀ ਦੇ ਤੌਰ ਤੇ ਕੰਮ ਕਰੇਗਾ।   (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement