
ਕੱਲ ਰਾਤ ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਵਿਦੇਸ਼ ਮੰਤਰੀ ਤੇ ਭਾਜਪਾ ਆਗੂ ਸੁਸ਼ਮਾ ਸਵਰਾਜ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਕੈਪਟਨ ਨੇ ਆਪਣੇ ਟਵਿੱਟਰ ਖਾਤੇ ’ਤੇ ਲਿਖਿਆ-ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵੀ ਆਪਣੇ ਟਵਿੱਟਰ ਖਾਤੇ ਤੇ ਸੁਸ਼ਮਾ ਸਵਰਾਜ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟਾਇਆ ਹੈ।
ਭਾਜਪਾ ਦੀ ਸੀਨੀਅਰ ਆਗੂ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਮੰਗਲਵਾਰ ਰਾਤ ਨੂੰ ਦਿਹਾਂਤ ਹੋ ਗਿਆ। ਦਿਲ ਦਾ ਦੌਰਾ ਪੈਣ ਮਗਰੋਂ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਚ ਭਰਤੀ ਕਰਾਇਆ ਗਿਆ ਸੀ। ਉਹ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੀ ਸਨ। 1952 ਚ ਜਨਮੇ ਸੁਸ਼ਮਾ ਸਵਰਾਜ ਦਾ ਅੱਜ 67 ਸਾਲ ਦੀ ਉਮਰ ਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਅੱਜ ਸ਼ਾਮ 7 ਵਜ ਕੇ 23 ਮਿੰਟ ਤੇ ਉਨ੍ਹਾਂ ਨੇ ਆਪਣਾ ਆਖਰੀ ਟਵੀਟ ਕੀਤਾ ਸੀ ਜਿਸ ਚ ਉਨ੍ਹਾਂ ਨੇ ਧਾਰਾ 370 ਬਾਰੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਜੀ ਤੁਹਾਡਾ ਤਹਿ ਦਿਲੋਂ ਧੰਨਵਾਦ, ਮੈ਼ ਆਪਣੀ ਜੀਵਨ ਚ ਇਸ ਦਿਲ ਨੂੰ ਦੇਖਣ ਦੀ ਉਡੀਕ ਕਰ ਰਹੀ ਸੀ।
Captain Amrinder and Sushma
ਪੀਐਮ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਦਿਹਾਂਤ ’ਤੇ ਸੋਗ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਭਾਰਤੀ ਰਾਜਨੀਤੀ ਦੇ ਇਕ ਪਾਠ ਦਾ ਅੰਤ ਹੋ ਗਿਆ ਹੈ। ਸੁਸ਼ਮਾ ਸਵਰਾਜ ਜੀ ਆਪਣੀ ਤਰ੍ਹਾਂ ਦੀ ਵੱਖ ਔਰਤ ਸਨ ਜਿਹਡੀ ਕਰੋੜਾਂ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਸੀ। ਦੱਸਣਯੋਗ ਹੈ ਕਿ ਅਪ੍ਰੈਲ 1990 ਚ ਉਹ ਰਾਜ ਸਭਾ ਮੈਂਬਰ ਬਣੀ। ਸਾਲ 1996 ਚ ਚੋਣ ਜਿੱਤ ਕੇ ਉਹ ਵਾਜਪਾਈ ਸਰਕਾਰ ਚ ਸੂਚਨਾ ਪ੍ਰਸਾਰਣ ਮੰਤਰੀ ਬਣੀ।
Sushma Swaraj
ਉਹ ਦਿੱਲੀ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਵੀ ਰਹੀ। ਸਾਲ 2014 ਚ ਮੋਦੀ ਸਰਕਾਰ ਚ ਵਿਦੇਸ਼ ਮੰਤਰੀ ਰਹੀ। ਇਸ ਦੌਰਾਨ ਉਨ੍ਹਾਂ ਦੇ ਕੰਮਕਾਜ ਨੂੰ ਬੇਹਦ ਸਰਾਹਿਆ ਗਿਆ। ਸਿਹਤ ਕਾਰਨਾਂ ਨਾਲ ਉਨ੍ਹਾਂ ਨੇ 2019 ਚ ਚੋਣਾਂ ਨਹੀਂ ਲੜੀਆਂ।