ਸੁਸ਼ਮਾ ਸਵਰਾਜ ਕਰਕੇ ਪਾਕਿ ਤੋਂ ਵਾਪਸ ਪਰਤੀ ਗੀਤਾ ਨੇ ਇੰਝ ਬਿਆਨਿਆ ਦਰਦ                         
Published : Aug 7, 2019, 6:17 pm IST
Updated : Apr 10, 2020, 8:09 am IST
SHARE ARTICLE
Geeta with Sushma Swaraj
Geeta with Sushma Swaraj

ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ ਨਾਲ ਪਾਕਿਸਤਾਨ ਤੋਂ ਪਰਤੀ ਗੀਤਾ ਵੀ ਗਹਿਰੇ ਦੁੱਖ ਵਿਚ ਹੈ।

ਇੰਦੌਰ: ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ ਨਾਲ ਪਾਕਿਸਤਾਨ ਤੋਂ ਪਰਤੀ ਗੀਤਾ ਵੀ ਗਹਿਰੇ ਦੁੱਖ ਵਿਚ ਹੈ। ਉਸ ਨੇ ਕਿਹਾ ਕਿ ‘ਮੇਰੀ ਮਾਂ ਚਲੀ ਗਈ, ਮੈਂ ਅਨਾਥ ਹੋ ਗਈ। ਹੁਣ ਮੇਰਾ ਖ਼ਿਆਲ ਕੌਣ ਰੱਖੇਗਾ। ਮੇਰੀ ਮਾਂ ਮੈਨੂੰ ਮਿਲਣ ਇੰਦੌਰ ਆਉਂਦੀ ਸੀ। ਮੇਰੇ ਨਾਲ ਫੋਨ ‘ਤੇ ਗੱਲ ਕਰਦੀ ਸੀ। ਬਿਮਾਰੀ ਦੇ ਚਲਦਿਆਂ ਇਕ ਮਹੀਨੇ ਤੋਂ ਗੱਲ ਨਹੀ ਹੋ ਸਕੀ’।

ਸਾਲ 2015 ਵਿਚ ਪਾਕਿਸਤਾਨ ਤੋਂ ਭਾਰਤ ਪਰਤਣ ਵਾਲੀ ਗੀਤਾ ਨੂੰ ਮੰਗਲਵਾਰ ਰਾਤ ਸਾਬਕਾ ਵਿਦੇਸ਼ ਮੰਤਰੀ ਦੇ ਦੇਹਾਂਤ ਦੀ ਸੂਚਨਾ ਨਹੀਂ ਦਿੱਤੀ ਗਈ ਸੀ। ਬੁੱਧਵਾਰ ਸਵੇਰੇ ਜਿਵੇਂ ਹੀ ਉਸ ਨੂੰ ਇਹ ਖ਼ਬਰ ਮਿਲੀ ਤਾਂ ਉਹ ਭਾਵੂਕ ਹੋ ਗਈ। ਖ਼ਬਰ ਸੁਣਦੇ ਹੀ ਉਸ ਦੀਆਂ ਅੱਖਾਂ ਵਿਚ ਅੱਥਰੂ ਆ ਗਏ। ਗੀਤਾ ਨੂੰ ਇਸ ਗੱਲ ਦੀ ਵੀ ਚਿੰਤਾ ਹੈ ਕਿ ਸੁਸ਼ਮਾ ਦੀ ਮੌਤ ਤੋਂ ਬਾਅਦ ਹੁਣ ਉਸ ਦਾ ਕੀ ਹੋਵੇਗਾ ਕਿਉਂਕਿ ਸੁਸ਼ਮਾ ਸਵਰਾਜ ਸਮੇਂ-ਸਮੇਂ ‘ਤੇ ਉਸ ਦੀ ਖ਼ਬਰ ਲੈਂਦੀ ਰਹਿੰਦੀ ਸੀ ਤੇ ਉਸ ਦੀ ਮਦਦ ਕਰਦੀ ਰਹਿੰਦੀ ਸੀ। ਬੀਤੇ ਪੰਜ ਸਾਲਾਂ ਵਿਚ ਉਹ 8 ਵਾਰ ਸੁਸ਼ਮਾ ਨੂੰ ਮਿਲ ਚੁੱਕੀ ਸੀ।

ਬੋਲ਼ੇ ਸੰਗਠਨ ਦੇ ਟਰਾਂਸਲੇਟਰ ਸੰਦੀਪ ਪੰਡਿਤ ਦੇ ਜ਼ਰੀਏ ਗੀਤਾ ਨੇ ਦੱਸਿਆ ਕਿ ਉਸ ਨੇ ਜੁਲਾਈ ਵਿਚ ਸੁਸ਼ਮਾ ਸਵਰਾਜ ਨੂੰ ਮਿਲਣ ਦੀ ਇੱਛਾ ਪ੍ਰਗਟਾਈ ਸੀ ਪਰ ਉਹਨਾਂ ਦੇ ਨਿੱਜੀ ਸਹਾਇਕ ਨੇ ਦੱਸਿਆ ਕਿ ਉਹਨਾਂ ਦੀ ਸਿਹਤ ਖ਼ਰਾਬ ਹੈ। ਜ਼ਿਕਰਯੋਗ ਹੈ ਕਿ ਸੁਸ਼ਮਾ ਸਵਰਾਜ ਨੇ ਕੇਂਦਰੀ ਮੰਤਰੀ ਥਾਵਰਚੰਦ ਗਹਲੌਤ ਨੂੰ ਗੀਤਾ ਦੀ ਜ਼ਿੰਮੇਵਾਰੀ ਸੌਂਪੀ ਸੀ। ਗੀਤਾ ਬੈਡਮਿੰਟਨ ਖਿਡਾਰੀ ਬਣਨਾ ਚਾਹੁੰਦੀ ਹੈ।

ਦੱਸ ਦਈਏ ਕਿ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਣਨ ਦੇਹਾਂਤ ਹੋ ਗਿਆ ਸੀ। ਉਹ 67 ਸਾਲਾਂ ਦੇ ਸਨ। ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ ’ਤੇ ਉਨ੍ਹਾਂ ਨੂੰ ਰਾਤ 10.20 ਵਜੇ ਦਿੱਲੀ ਦੇ ਏਮਜ਼ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਨੇ ਆਖਰੀ ਸਾਹ ਲਏ। 2016 ਵਿਚ ਸੁਸ਼ਮਾ ਸਵਰਾਜ ਨੇ ਕਿਡਨੀ ਟਰਾਂਸਪਲਾਂਟ ਕਰਵਾਈ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement