
ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਣ ਦਿਹਾਂਤ ਹੋ ਗਿਆ...
ਨਵੀਂ ਦਿੱਲੀ: ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਣ ਦਿਹਾਂਤ ਹੋ ਗਿਆ। ਉਹ 67 ਸਾਲਾਂ ਦੇ ਸਨ। ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ ’ਤੇ ਉਨ੍ਹਾਂ ਨੂੰ ਰਾਤ 10.20 ਵਜੇ ਦਿੱਲੀ ਦੇ ਏਮਜ਼ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਜਿਥੇ ਉਨ੍ਹਾਂ ਨੇ ਆਖਰੀ ਸਾਹ ਲਿਆ। 2016 ਵਿਚ ਸੁਸ਼ਮਾ ਸਵਰਾਜ ਨੇ ਕਿਡਨੀ ਟਰਾਂਸਪਲਾਂਟ ਕਰਵਾਈ ਸੀ।
Sushma swaraj
ਦਿਹਾਂਤ ਤੋਂ 3 ਘੰਟੇ ਪਹਿਲਾਂ ਉਨ੍ਹਾਂ ਨੇ ਧਾਰਾ 370 ਹਟਣ ’ਤੇ ਟਵੀਟ ਕੀਤਾ ਸੀ। ਸੁਸ਼ਮਾ ਸਵਰਾਜ ਦਾ ਜਨਮ 14 ਫਰਵਰੀ 1952 ਨੂੰ ਹੋਇਆ ਸੀ। ਸੁਸ਼ਮਾ ਦੇ ਦਿਹਾਂਤ ਦੀ ਖਬਰ ਮਿਲਦੇ ਸਾਰ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਡਾ. ਹਰਸ਼ਵਰਧਨ, ਰਾਜਨਾਥ ਸਿੰਘ, ਨਿਤਿਨ ਗਡਕਰੀ, ਸਮ੍ਰਿਤੀ ਈਰਾਨੀ, ਮਨੋਜ ਤਿਵਾੜੀ ਅਤੇ ਮੀਨਾਕਸ਼ੀ ਲੇਖੀ ਏਮਜ਼ ਪੁੱਜੇ। ਰਾਹੁਲ ਗਾਂਧੀ ਨੇ ਉਨ੍ਹਾਂ ਦੇ ਦਿਹਾਂਤ ’ਤੇ ਦੁੱਖ ਜ਼ਾਹਿਰ ਕੀਤਾ ਹੈ।
ਬੁੱਧਵਾਰ ਦੁਪਹਿਰ 3 ਵਜੇ ਹੋਵੇਗਾ ਉਨ੍ਹਾਂ ਦਾ ਅੰਤਿਮ ਸੰਸਕਾਰ
Sushma Swaraj dead body
ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ ਨੂੰ ਏਮਜ਼ ਹਸਪਤਾਲ ਤੋਂ ਦਿੱਲੀ ਸਥਿਤ ਉਨ੍ਹਾਂ ਦੇ ਘਰ ਲਿਜਾਇਆ ਜਾ ਰਿਹਾ ਹੈ। ਬੁੱਧਵਾਰ ਦੁਪਹਿਰ 11 ਵਜੇ ਬੀਜੇਪੀ ਦਫਤਰ 'ਚ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਰੱਖਿਆ ਜਾਵੇਗਾ, ਜਿਥੇ 3 ਵਜੇ ਤਕ ਉਨ੍ਹਾਂ ਦੇ ਆਖਰੀ ਦਰਸ਼ਨ ਹੇਣਗੇ। ਜਾਣਕਾਰੀ ਮੁਤਾਬਕ ਲੋਧੀ ਰੋਡ ਦੇ ਸ਼ਮਸ਼ਾਨਘਾਟ 'ਚ 3 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।