
ਏਅਰਪੋਰਟ ਟਰਮੀਨਲ ਦੇ ਇਕ ਕਿਲੋਮੀਟਰ ਦੇ ਦਾਇਰੇ ਵਿਚ ਸੁਰੱਖਿਆ ਬਲਾਂ ਨੂੰ ਤੈਨਾਤ ਕੀਤਾ ਗਿਆ ਹੈ
ਨਵੀਂ ਦਿੱਲੀ- ਸਵਤੰਤਰ ਦਿਵਸ ਅਤੇ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਦੇ ਮੱਦੇ ਨਜ਼ਰ ਦੇਸ਼ ਦੇ 19 ਮੁੱਖ ਏਅਰਪੋਰਟ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਏਅਰਪੋਰਟ ਟਰਮੀਨਲ ਦੇ ਇਕ ਕਿਲੋਮੀਟਰ ਦੇ ਦਾਇਰੇ ਵਿਚ ਸੁਰੱਖਿਆ ਬਲਾਂ ਨੂੰ ਤੈਨਾਤ ਕੀਤਾ ਗਿਆ ਹੈ। ਨਾਲ ਹੀ ਸਾਰੇ ਵਾਹਨਾਂ ਦੀ ਪੂਰੀ ਤਰ੍ਹਾਂ ਜਾਂਚ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।
ਇਸ ਵਿਚ ਦਿੱਲੀ, ਬੈਗਲੁਰੂ, ਚੇਨਈ, ਪਟਨਾ, ਭੋਪਾਲ, ਭੁਵਨੇਸ਼ਵਰ, ਅਹਿਮਦਾਬਾਦ ਏਅਰਪੋਰਟ ਤੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨੀਂ ਅਮਿਤ ਸ਼ਾਹ ਨੇ ਰਾਜ ਸਭਾ ਵਿਚ ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਉਣ ਦਾ ਐਲਾਨ ਕਰ ਦਿੱਤਾ ਸੀ। ਦੋਨਾਂ ਸਦਨਾਂ ਵਿਚ ਬਿੱਲ ਪਾਸ ਹੋ ਗਿਆ ਹੈ ਜੰਮੂ ਕਸ਼ਮੀਰ ਕੇਂਦਰੀ ਸਾਸ਼ਤ ਪ੍ਰਦੇਸ਼ ਬਣ ਚੁੱਕਾ ਹੈ।
ਇਸ ਬਿੱਲ ਦੇ ਪਾਸ ਹੋਣ ਨਾਲ ਜੰਮੂ ਕਸ਼ਮੀਰ ਦੋ ਹਿੱਸਿਆ ਵਿਚ ਵੰਡਿਆ ਜਾਵੇਗਾ। ਇਸ ਦੇ ਅਨੁਸਾਰ ਜੰਮੂ ਕਸ਼ਮੀਰ ਨੂੰ ਅਤੇ ਲੱਦਾਖ਼ ਨੂੰ ਕੇਂਦਰ ਸ਼ਾਸ਼ਤ ਪ੍ਰਦੇਸ਼ ਬਣਾਇਆ ਜਾਵੇਗਾ