
ਘਾਟੀ 'ਚ ਸ਼ਾਂਤੀ ਵਿਵਸਥਾ ਬਰਕਰਾਰ ਰੱਖਣ ਦੇ ਲਿਹਾਜ਼ ਤੋਂ ਗ੍ਰਿਫ਼ਤਾਰ ਕੀਤਾ
ਜੰਮੂ : ਜੰਮੂ-ਕਸ਼ਮੀਰ ਸੂਬੇ ਨੂੰ ਦੋ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ 'ਚ ਵੰਡਣ ਅਤੇ ਧਾਰਾ 370 ਖ਼ਤਮ ਕਰਨ ਦੇ ਫ਼ੈਸਲੇ ਤੋਂ ਬਾਅਦ ਘਾਟੀ 'ਚ ਤਣਾਅਪੂਰਨ ਹਾਲਾਤ ਬਣੇ ਹੋਏ ਹਨ। ਕਸ਼ਮੀਰ ਘਾਟੀ 'ਚ ਸੰਚਾਰ ਵਿਵਸਥਾ ਠੱਪ ਹੋਣ ਅਤੇ ਤਮਾਮ ਪਾਬੰਦੀਆਂ ਵਿਚਾਲੇ ਸੁਰੱਖਿਆ ਏਜੰਸੀਆਂ ਨੇ ਸੂਬੇ ਦੇ ਆਗੂਆਂ, ਵਰਕਰਾਂ ਸਮੇਤ 100 ਤੋਂ ਵੱਧ ਲੋਕਾਂ ਨੂੰ ਸ਼ਾਂਤੀ ਲਈ ਖਤਰਾ ਹੋਣ ਦਾ ਹਵਾਲਾ ਦਿੰਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਸਾਰਿਆਂ ਨੂੰ ਕੇਂਦਰ ਸਰਕਾਰ ਦੇ ਫ਼ੈਸਲੇ ਤੋਂ ਬਾਅਦ ਘਾਟੀ 'ਚ ਸ਼ਾਂਤੀ ਵਿਵਸਥਾ ਬਰਕਰਾਰ ਰੱਖਣ ਦੇ ਲਿਹਾਜ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
Over 100 peoples arrested in Kashmir
ਬੁਧਵਾਰ ਨੂੰ ਸੂਬਾ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸੂਬੇ 'ਚ 100 ਤੋਂ ਵੱਧ ਰਾਜਨੇਤਾਵਾਂ ਅਤੇ ਵਰਕਰਾਂ ਨੂੰ ਘਾਟੀ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦਸਿਆ ਕਿ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਅਤੇ ਉਮਰ ਅਬਦੁੱਲਾ ਐਤਵਾਰ ਤੋਂ ਨਜ਼ਰਬੰਦ ਸਨ। ਉਨ੍ਹਾਂ ਨੂੰ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਲਈ ਖ਼ਤਰਾ ਦੱਸਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
Over 100 peoples arrested in Kashmir
ਅਧਿਕਾਰੀਆਂ ਨੇ ਦਸਿਆ ਕਿ ਨੇਤਾਵਾਂ ਨੂੰ ਉਨ੍ਹਾਂ ਦੇ ਨਿਵਾਸ ਤੋਂ ਕੁਝ ਮੀਟਰ ਦੀ ਦੂਰੀ 'ਤੇ ਹਰੀ ਨਿਵਾਸ 'ਚ ਰੱਖਿਆ ਗਿਆ ਹੈ। ਉਨ੍ਹਾਂ ਦਸਿਆ ਕਿ ਕਸ਼ਮੀਰ ਘਾਟੀ ਵਿਚ ਉਨ੍ਹਾਂ ਦੀਆਂ ਗਤੀਵਿਧੀਆਂ ਤੋਂ ਸ਼ਾਂਤੀ ਵਿਚ ਖਲਲ ਪੈਦਾ ਹੋਣ ਦੇ ਡਰ ਕਾਰਨ ਮੈਜਿਸਟ੍ਰੇਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ ਸਨ।
Over 100 peoples arrested in Kashmir
ਭਾਜਪਾ ਅਗਵਾਈ ਵਾਲੀ ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਸੰਵਿਧਾਨ ਦੀ ਧਾਰਾ-370 ਦੇ ਵਿਵਸਥਾਵਾਂ ਨੂੰ ਰੱਦ ਕਰਨ ਅਤੇ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਵੰਡਣ ਦਾ ਐਲਾਨ ਤੋਂ ਬਾਅਦ ਇਹ ਗ੍ਰਿਫ਼ਤਾਰੀਆਂ ਹੋਈਆਂ ਹਨ।