ਨਵੀਂ ਸਿੱਖਿਆ ਨੀਤੀ ‘ਤੇ ਬੋਲੇ ਪੀਐਮ- ਦੇਸ਼ ਹੋਵੇਗਾ ਮਜ਼ਬੂਤ, ਕਿਸੇ ਨਾਲ ਕੋਈ ਭੇਦਭਾਵ ਨਹੀਂ
Published : Aug 7, 2020, 1:15 pm IST
Updated : Aug 7, 2020, 2:13 pm IST
SHARE ARTICLE
PM Modi
PM Modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਸਿੱਖਿਆ ਨੀਤੀ ਦੇ ਕਾਨਫਰੰਸ ਨੂੰ ਸੰਬੋਧਨ ਕੀਤਾ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਸਿੱਖਿਆ ਨੀਤੀ ਦੇ ਕਾਨਫਰੰਸ ਨੂੰ ਸੰਬੋਧਨ ਕੀਤਾ। ਹਾਲ ਹੀ ਵਿਚ ਸਰਕਾਰ ਨੇ ਦੇਸ਼ ਦੀ ਸਿੱਖਿਆ ਨੀਤੀ ਵਿਚ ਵੱਡੇ ਬਦਲਾਅ ਕੀਤੇ ਹਨ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਇਸ ਮੁੱਦੇ ‘ਤੇ ਪਹਿਲੀ ਵਾਰ ਸੰਬੋਧਨ ਕੀਤਾ।

Modi PM Modi

ਪੀਐਮ ਮੋਦੀ ਨੇ ਕਾਨਫਰੰਸ ਦੌਰਾਨ ਕੀਤਾ ਸੰਬੋਧਨ

ਪੀਐਮ ਮੋਦੀ ਨੇ ਕਿਹਾ,  ‘ਅੱਜ ਦੀ ਇਹ ਕਾਨਫਰੰਸ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਦੇ ਲਿਹਾਜ਼ ਨਾਲ ਕਾਫ਼ੀ ਅਹਿਮ ਹੈ। ਇਸ ਨਾਲ ਐਨਈਪੀ ਨੂੰ ਲੈ ਕੇ ਜਾਣਕਾਰੀ ਸਪੱਸ਼ਟ ਹੋਵੇਗੀ ਅਤੇ ਇਸ ਨੂੰ ਲਾਗੂ ਕੀਤਾ ਜਾਵੇਗਾ। ਤਿੰਨ-ਚਾਰ ਸਾਲ ਦੀ ਕੋਸ਼ਿਸ਼ ਤੋਂ ਬਾਅਦ ਇਸ ਨੂੰ ਆਖਰੀ ਰੂਪ ਦਿੱਤਾ ਗਿਆ ਹੈ। ਦੇਸ਼ ਭਰ ਵਿਚ ਇਸ ਦੀ ਚਰਚਾ ਹੋ ਰਹੀ ਹੈ। ਵੱਖ-ਵੱਖ ਵਿਚਾਰਧਾਰਾਵਾਂ ਦੇ ਲੋਕ ਅਪਣੇ ਵਿਚਾਰ ਦੇ ਰਹੇ ਹਨ। ਇਸ ਦਾ ਲਾਭ ਦੇਸ਼ ਦੀ ਸਿੱਖਿਆ ਵਿਵਸਥਾ ਨੂੰ ਮਿਲੇਗਾ’।

NEP 2020NEP 2020

ਕਿਸੇ ਨਾਲ ਕੋਈ ਭੇਦਭਾਵ ਨਹੀਂ ਹੋਵੇਗਾ-ਮੋਦੀ

ਪੀਐਮ ਮੋਦੀ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਵਿਚ ਕਿਸੇ ਵੀ ਖੇਤਰ ਦੇ ਲੋਕਾਂ ਨਾਲ ਕੋਈ ਭੇਦਭਾਵ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਦਾ ਮਕਸਦ ਦੇਸ਼ ਦੀਆਂ ਮੌਜੂਦਾ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਮਜ਼ਬੂਤ ਬਣਾਉਣਾ ਹੈ। ਦੇਸ਼ ਦੇ ਵਿਦਿਆਰਥੀ ਦੇਸ਼ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਣਗੇ।

EducationEducation

ਦੇਸ਼ ਦੀ ਸਿੱਖਿਆ ਨੀਤੀ ਵਿਚ ਲੰਬੇ ਸਮੇਂ ਤੋਂ ਨਹੀਂ ਹੋਇਆ ਸੀ ਕੋਈ ਬਦਲਾਅ

ਰਾਸ਼ਟਰੀ ਸਿੱਖਿਆ ਨੀਤੀ ਵਿਚ ਬਦਲਾਅ ਦੀ ਲੋੜ 'ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ 'ਦੇਸ਼ ਦੀ ਸਿੱਖਿਆ ਨੀਤੀ ਵਿਚ ਲੰਬੇ ਸਮੇਂ ਤੋਂ ਕੋਈ ਬਦਲਾਅ ਨਹੀਂ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਨੌਜਵਾਨਾਂ ਵਿਚ ਉਤਸੁਕਤਾ ਅਤੇ ਕਲਪਨਾ ਖਤਮ ਹੋ ਗਈ ਅਤੇ ਉਹ ਡਾਕਟਰ, ਇੰਜੀਨੀਅਰ ਬਣਨ ਦੀ ਹੋੜ ਵਿਚ ਲੱਗੇ ਹੋਏ ਸਨ’।

NEP 2020NEP 2020

ਪੀਐਮ ਨੇ ਕਿਹਾ ਕਿ ਇਹ ਸਿਰਫ਼ ਕੋਈ ਸਰਕੁਲਰ ਨਹੀਂ ਹੈ। ਉਹਨਾਂ ਕਿਹਾ ਸਿੱਖਿਆ ਨੀਤੀ 'ਚ ਦੇਸ਼ ਦੇ ਟੀਚਿਆਂ ਦਾ ਧਿਆਨ ਰੱਖਣਾ ਜ਼ਰੂਰੀ ਹੈ ਤਾਂ ਕਿ ਭਵਿੱਖ ਲਈ ਪੀੜ੍ਹੀ ਨੂੰ ਤਿਆਰ ਕੀਤਾ ਜਾ ਸਕੇ। ਇਹ ਨੀਤੀ ਨਵੇਂ ਭਾਰਤ ਦੀ ਨੀਂਹ ਰੱਖੇਗੀ। ਦੱਸ ਦਈਏ ਕਿ ਦੇਸ਼ ਵਿਚ 34 ਸਾਲ ਬਾਅਦ ਨਵੀਂ ਸਿੱਖਿਆ ਨੀਤੀ ਆਈ ਹੈ।

New Education PolicyNew Education Policy

ਸਥਾਨਕ ਭਾਸ਼ਾ ਤੇ ਦਿੱਤਾ ਗਿਆ ਜ਼ੋਰ

ਪ੍ਰਧਾਨ ਮੰਤਰੀ ਨੇ ਕਿਹਾ ਕਿ ਬੱਚਿਆਂ ਦੇ ਘਰ ਦੀ ਬੋਲੀ ਅਤੇ ਸਕੂਲ ਵਿਚ ਸਿੱਖਣ ਦੀ ਭਾਸ਼ਾ ਇਕ ਹੀ ਹੋਣੀ ਚਾਹੀਦੀ ਹੈ ਤਾਂ ਜੋ ਬੱਚਿਆ ਨੂੰ ਸਿੱਖਣ ਵਿਚ ਅਸਾਨੀ ਹੋਵੇ।  ਹੁਣ ਪੰਜਵੀਂ ਤੱਕ ਦੇ ਬੱਚਿਆਂ ਨੂੰ ਇਹ ਸੁਵਿਧਾ ਮਿਲੇਗੀ। ਹਾਲੇ ਤੱਕ ਸਿੱਖਿਆ ਨੀਤੀ What To Think ਦੇ ਨਾਲ ਅੱਗੇ ਵਧ ਰਹੀ ਸੀ। ਹੁਣ How To Think ‘ਤੇ ਜ਼ੋਰ ਦਿੱਤਾ ਜਾਵੇਗਾ। ਅੱਜ ਬੱਚਿਆਂ ਨੂੰ ਇਹ ਮੌਕਾ ਮਿਲਣਾ ਚਾਹੀਦਾ ਹੈ ਕਿ ਬੱਚੇ ਅਪਣੇ ਕੋਰਸ ‘ਤੇ ਜ਼ੋਰ ਦੇ ਸਕਣ, ਜੇਕਰ ਮਨ ਨਾ ਲੱਗੇ ਤਾਂ ਕੋਰਸ ਨੂੰ ਵਿਚਕਾਰ ਹੀ ਛੱਡ ਸਕਣ। ਵਿਦਿਆਰਥੀ ਕਦੀ ਵੀ ਕੋਰਸ ਨਾਲ ਜੁੜ ਸਕਣਗੇ ਤੇ ਨਿਕਲ ਸਕਣਗੇ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement