ਉਲੰਪਿਕ: ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਭਾਰਤ ਦੀ ਝੋਲੀ ਪਾਇਆ ਪਹਿਲਾ GOLD MEDAL
Published : Aug 7, 2021, 5:59 pm IST
Updated : Aug 7, 2021, 6:04 pm IST
SHARE ARTICLE
 Neeraj Chopra
Neeraj Chopra

ਨੀਰਜ ਚੋਪੜਾ ਨੇ ਫਾਈਨਲ ਮੈਚ ਵਿਚ 87.58 ਮੀਟਰ ਜੈਵਲਿਨ ਥ੍ਰੋਅ ਵਿਚ ਸੋਨ ਤਗਮਾ ਜਿੱਤਿਆ ਹੈ।

ਨਵੀਂ ਦਿੱਲੀ : ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ (Neeraj Chopra wins Gold) ਟੋਕੀਓ ਓਲੰਪਿਕਸ ਵਿਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ। ਨੀਰਜ ਚੋਪੜਾ ਅਥਲੈਟਿਕਸ ਵਿਚ ਓਲੰਪਿਕ ਮੈਡਲ ਜਿੱਤਣ ਵਾਲੇ ਪਹਿਲੇ ਭਾਰਤੀ ਅਥਲੀਟ ਹਨ। ਨੀਰਜ ਚੋਪੜਾ ਨੇ ਫਾਈਨਲ ਮੈਚ ਵਿਚ 87.58 ਮੀਟਰ ਜੈਵਲਿਨ ਥ੍ਰੋਅ ਵਿਚ ਸੋਨ ਤਗਮਾ ਜਿੱਤਿਆ ਹੈ।

 Neeraj ChopraNeeraj Chopra

ਨੀਰਜ ਚੋਪੜਾ ਨੇ ਦੂਜੀ ਥ੍ਰੋਅ ਵਿਚ ਇਹ ਦੂਰੀ ਤੈਅ ਕੀਤੀ। ਨੀਰਜ ਚੋਪੜਾ ਨੇ 87.03 ਦੀ ਦੂਰੀ ਤੈਅ ਕਰ ਕੇ ਪਹਿਲੇ ਥ੍ਰੋਅ 'ਚ ਨੰਬਰ 1 'ਤੇ ਜਗ੍ਹਾ ਬਣਾਈ ਸੀ, ਪਰ ਇਸ ਤੋਂ ਬਾਅਦ ਉਸ ਨੇ ਅਗਲੀ ਥ੍ਰੋ 'ਚ ਆਪਣੇ ਪ੍ਰਦਰਸ਼ਨ' ਵਿੱਚ ਸੁਧਾਰ ਕੀਤਾ। ਨੀਰਜ ਚੋਪੜਾ ਨੇ ਟੋਕੀਓ ਵਿਚ ਭਾਰਤ ਦਾ ਪਹਿਲਾ ਸੋਨ ਤਗਮਾ ਜਿੱਤਿਆ।

 Neeraj ChopraNeeraj Chopra

ਜੈਵਲਿਨ ਥ੍ਰੋ ਫਾਈਨਲ ਵਿਚ ਨੀਰਜ ਚੋਪੜਾ ਦੇ ਆਲੇ ਦੁਆਲੇ ਕੋਈ ਵੀ ਅਥਲੀਟ ਨਜ਼ਰ ਨਹੀਂ ਆਇਆ। ਨੀਰਜ ਚੋਪੜਾ ਇਕਲੌਤਾ ਖਿਡਾਰੀ ਸੀ ਜਿਸ ਦਾ ਥ੍ਰੋਅ 87 ਮੀਟਰ ਤੋਂ ਉੱਪਰ ਸੀ। ਚੈੱਕ ਗਣਰਾਜ ਦੇ ਜੈਕੁਬ ਵਾਡੇਲਿਚ 86.67 ਮੀਟਰ ਦੀ ਦੂਰੀ ਨਾਲ ਦੂਜੇ ਅਤੇ ਤੀਜੇ ਸਥਾਨ 'ਤੇ ਅਤੇ ਵਿਟੇਸਲਾਵ ਵੇਸਲੀ 85.44 ਮੀਟਰ ਦੀ ਦੂਰੀ ਦੇ ਨਾਲ ਤੀਜੇ ਸਥਾਨ 'ਤੇ ਰਹੇ।

 

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement