
ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ
ਨਵੀਂ ਦਿੱਲੀ: ਉੱਤਰ-ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਹੋ ਰਹੀ ਬਾਰਸ਼ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਬਿਹਾਰ, ਮੱਧ ਪ੍ਰਦੇਸ਼, ਰਾਜਸਥਾਨ ਸਮੇਤ ਹੋਰ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ਦਿੱਲੀ-ਐਨਸੀਆਰ ਨੂੰ ਅੱਜ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।
Rain
ਭਾਰਤੀ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਅਗਲੇ ਕੁਝ ਘੰਟਿਆਂ ਵਿੱਚ ਦਿੱਲੀ ਅਤੇ ਨੇੜਲੇ ਇਲਾਕਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਭਵਿੱਖਬਾਣੀ ਕੀਤੀ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਨਮੀ ਵਾਲੀ ਗਰਮੀ ਸੀ। ਇੱਥੇ ਵੱਧ ਤੋਂ ਵੱਧ ਤਾਪਮਾਨ 36.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
Rain
ਮੌਸਮ ਵਿਭਾਗ ਨੇ ਕਿਹਾ ਕਿ ਇਨ੍ਹਾਂ ਦੋਵਾਂ ਰਾਜਾਂ ਵਿੱਚ ਅਗਲੇ 48 ਘੰਟਿਆਂ ਵਿੱਚ ਭਾਰੀ ਤੋਂ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਦੋਵਾਂ ਰਾਜਾਂ ਲਈ ਅਲਰਟ ਜਾਰੀ ਕੀਤਾ ਹੈ। ਲਗਾਤਾਰ ਮੀਂਹ ਕਾਰਨ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਇਸ ਤੋਂ ਇਲਾਵਾ ਕਈ ਹੋਰ ਰਾਜਾਂ ਵਿੱਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
Rain
ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਕੁਝ ਘੰਟਿਆਂ ਵਿੱਚ ਦਿੱਲੀ ਸਮੇਤ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਆਈਐਮਡੀ ਨੇ ਟਵੀਟ ਕੀਤਾ, "ਅਗਲੇ 2 ਘੰਟਿਆਂ ਦੌਰਾਨ ਦਿੱਲੀ, ਐਨਸੀਆਰ, ਹਾਪੁੜ, ਅਮਰੋਹਾ, ਬੁਲੰਦਸ਼ਹਿਰ, ਬਿਲਾਰੀ, ਬਾਗਪਤ, ਚੰਦੌਸੀ (ਯੂਪੀ) ਅਤੇ ਨੇੜਲੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਤੀਬਰਤਾ ਦੀ ਬਾਰਿਸ਼ ਹੋਵੇਗੀ।
Rain