ਪੰਜਾਬ ’ਚ ਪੁਲਿਸ ਹਿਰਾਸਤ ਵਿਚ ਪਿਛਲੇ 5 ਸਾਲਾਂ ਦੌਰਾਨ ਹੋਈਆਂ 31 ਮੌਤਾਂ
Published : Aug 7, 2023, 4:12 pm IST
Updated : Aug 7, 2023, 4:12 pm IST
SHARE ARTICLE
 Image: For representation purpose only.
Image: For representation purpose only.

ਦੇਸ਼ ਭਰ ਵਿਚ 5 ਸਾਲਾਂ ਦੌਰਾਨ 669 ਲੋਕਾਂ ਦੀ ਹੋਈ ਮੌਤ

 

ਚੰਡੀਗੜ੍ਹ: ਪੰਜਾਬ ਵਿਚ ਸਾਲ 2018-19 ਤੋਂ 2022-23 ਤਕ ਕੁੱਲ 31 ਹਿਰਾਸਤੀ ਮੌਤਾਂ ਹੋਈਆਂ ਹਨ। ਸਾਲ 2022-23 ਵਿਚ ਪੁਲਿਸ ਹਿਰਾਸਤ ਵਿਚ ਸੱਭ ਤੋਂ ਵੱਧ 10 ਮੌਤਾਂ ਹੋਈਆਂ। ਇਸ ਤੋਂ ਇਲਾਵਾ 2018-19 ਵਿਚ 5, 2019-20 ਵਿਚ 6, 2020-21 ਵਿਚ 2 ਅਤੇ 2021-22 ਵਿਚ 8 ਮੌਤਾਂ ਹੋਈਆਂ।

ਇਹ ਵੀ ਪੜ੍ਹੋ: 87 ਕਿਸਮ ਦੇ ਦਰਖ਼ਤਾਂ ਨਾਲ ਬਣਿਆ ਪੰਜਾਬ ਦਾ ਪਹਿਲਾ ਜੰਗਲ

ਗੁਆਂਢੀ ਸੂਬੇ ਹਰਿਆਣਾ ਵਿਚ ਇਸ ਮਿਆਦ ਦੌਰਾਨ 20 ਅਤੇ ਹਿਮਾਚਲ ਪ੍ਰਦੇਸ਼ ਵਿਚ ਪੁਲਿਸ ਹਿਰਾਸਤ ਵਿਚ 6 ਮੌਤਾਂ ਦਰਜ ਕੀਤੀਆਂ ਗਈਆਂ। ਚੰਡੀਗੜ੍ਹ ਵਿਚ ਪਿਛਲੇ 5 ਸਾਲਾਂ ਦੌਰਾਨ ਪੁਲਿਸ ਹਿਰਾਸਤ ਵਿਚ ਇਕ ਵੀ ਮੌਤ ਨਹੀਂ ਹੋਈ ਹੈ। ਸੰਸਦ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਲੋਕ ਸਭਾ ਨੂੰ ਦਸਿਆ ਕਿ ਪਿਛਲੇ 5 ਸਾਲਾਂ ਦੌਰਾਨ ਦੇਸ਼ ਭਰ ਵਿਚ ਪੁਲਿਸ ਹਿਰਾਸਤ ਵਿਚ ਕੁੱਲ 687 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਦਿੱਲੀ ਸਰਵਿਸ ਬਿੱਲ ਨੂੰ ਲੈ ਕੇ ਭਾਜਪਾ ਆਗੂ ਦਾ ਬਿਆਨ, ਕਿਹਾ- ਸਾਨੂੰ ਬਿੱਲ ਪਾਸ ਕਰਨ ਵਿਚ ਕੋਈ ਦਿੱਕਤ ਨਹੀਂ ਆਵੇਗੀ 

ਅੰਕੜਿਆਂ ਅਨੁਸਾਰ ਇਸ ਮਿਆਦ ਦੌਰਾਨ ਪੁਲਿਸ ਹਿਰਾਸਤ ਵਿਚ ਸੱਭ ਤੋਂ ਵੱਧ 81 ਮੌਤਾਂ ਗੁਜਰਾਤ ਵਿਚ ਦਰਜ ਕੀਤੀਆਂ ਗਈਆਂ। ਇਸ ਤੋਂ ਬਾਅਦ ਮਹਾਰਾਸ਼ਟਰ ਵਿਚ 80, ਮੱਧ ਪ੍ਰਦੇਸ਼ ਵਿਚ 50, ਬਿਹਾਰ ਵਿਚ 47 ਅਤੇ ਉੱਤਰ ਪ੍ਰਦੇਸ਼ ਵਿਚ 41 ਮੌਤਾਂ ਦਰਜ ਕੀਤੀਆਂ ਗਈਆਂ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement