Haryana News: ਹਰਿਆਣਾ 'ਚ ਸਾਬਕਾ ਮੰਤਰੀ ਦੀਆਂ ਵਧੀਆਂ ਮੁਸ਼ਕਲਾਂ: ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੀ ਮਹਿਲਾ ਕੋਚ ਕਾਂਗਰਸ 'ਚ ਸ਼ਾਮਲ
Published : Aug 7, 2024, 11:13 am IST
Updated : Aug 7, 2024, 11:13 am IST
SHARE ARTICLE
Ex-minister's increased problems in Haryana
Ex-minister's increased problems in Haryana

Haryana News: ਸੰਦੀਪ ਸਿੰਘ ਸੀਟ ਤੋਂ ਮੰਗੀ ਟਿਕਟ

 

Sandeep Singh News: ਹਰਿਆਣਾ ਦੇ ਸਾਬਕਾ ਖੇਡ ਮੰਤਰੀ ਅਤੇ ਭਾਜਪਾ ਵਿਧਾਇਕ ਸੰਦੀਪ ਸਿੰਘ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੀ ਮਹਿਲਾ ਜੂਨੀਅਰ ਕੋਚ ਮੰਗਲਵਾਰ ਨੂੰ ਚੰਡੀਗੜ੍ਹ 'ਚ ਕਾਂਗਰਸ 'ਚ ਸ਼ਾਮਲ ਹੋ ਗਈ। ਸ਼ਾਮਲ ਹੋਣ ਤੋਂ ਤੁਰੰਤ ਬਾਅਦ ਕਾਂਗਰਸ ਮਹਿਲਾ ਸੂਬਾ ਪ੍ਰਧਾਨ ਸੁਧਾ ਭਾਰਦਵਾਜ ਨੇ ਮਹਿਲਾ ਕੋਚ ਨੂੰ ਮਹਿਲਾ ਕਾਂਗਰਸ ਦਾ ਸੂਬਾ ਸਕੱਤਰ ਨਿਯੁਕਤ ਕੀਤਾ।

ਹੁਣ ਮਹਿਲਾ ਕੋਚ ਨੇ ਪਿਹੋਵਾ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ਲਈ ਅਪਲਾਈ ਕੀਤਾ ਹੈ। ਜੇਕਰ ਭਾਜਪਾ ਸੰਦੀਪ ਸਿੰਘ ਦੀ ਟਿਕਟ ਰੱਦ ਨਹੀਂ ਕਰਦੀ ਅਤੇ ਕਾਂਗਰਸ ਨੇ ਇੱਕ ਮਹਿਲਾ ਕੋਚ ਨੂੰ ਆਪਣਾ ਉਮੀਦਵਾਰ ਬਣਾਇਆ ਤਾਂ ਦੋਵੇਂ ਪਿਹੋਵਾ ਵਿੱਚ ਆਹਮੋ-ਸਾਹਮਣੇ ਹੋਣਗੇ।

ਦੋ ਸਾਲ ਪਹਿਲਾਂ ਹਰਿਆਣਾ ਖੇਡ ਵਿਭਾਗ ਦੀ ਜੂਨੀਅਰ ਮਹਿਲਾ ਕੋਚ ਨੇ ਸੰਦੀਪ ਸਿੰਘ 'ਤੇ ਛੇੜਛਾੜ ਦਾ ਦੋਸ਼ ਲਗਾਇਆ ਸੀ। ਮਹਿਲਾ ਕੋਚ ਦੀ ਸ਼ਿਕਾਇਤ ’ਤੇ ਚੰਡੀਗੜ੍ਹ ਦੇ ਸੈਕਟਰ-26 ਥਾਣੇ ਦੀ ਪੁਲੀਸ ਨੇ 31 ਦਸੰਬਰ 2022 ਨੂੰ ਸੰਦੀਪ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 354, 354-ਏ, 354-ਬੀ, 342, 506 ਅਤੇ 509 ਤਹਿਤ ਕੇਸ ਦਰਜ ਕੀਤਾ ਸੀ।

ਹਾਲ ਹੀ 'ਚ ਚੰਡੀਗੜ੍ਹ ਕੋਰਟ ਨੇ ਕੋਚ ਦੇ ਦੋਸ਼ਾਂ ਨੂੰ ਲੈ ਕੇ ਸੰਦੀਪ ਸਿੰਘ 'ਤੇ ਦੋਸ਼ ਆਇਦ ਕੀਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 17 ਅਗਸਤ ਨੂੰ ਹੋਵੇਗੀ। ਉਸੇ ਦਿਨ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣਗੇ।

ਕੇਂਦਰੀ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਰਜਕਾਲ ਦੌਰਾਨ ਖੇਡ ਮੰਤਰੀ ਰਹੇ ਸੰਦੀਪ ਸਿੰਘ ਤੋਂ ਭਾਜਪਾ ਪਹਿਲਾਂ ਹੀ ਦੂਰੀ ਬਣਾ ਚੁੱਕੀ ਹੈ। ਜੂਨੀਅਰ ਮਹਿਲਾ ਕੋਚ ਜਿਨਸੀ ਸ਼ੋਸ਼ਣ ਮਾਮਲੇ 'ਚ ਉਨ੍ਹਾਂ 'ਤੇ ਦੋਸ਼ ਆਇਦ ਹੋਣ ਤੋਂ ਬਾਅਦ ਭਾਜਪਾ ਲੀਡਰਸ਼ਿਪ ਨੇ ਅਜਿਹਾ ਕੀਤਾ ਹੈ। ਸੰਦੀਪ ਸਿੰਘ ਇਸ ਸਮੇਂ ਪਿਹੋਵਾ ਵਿਧਾਨ ਸਭਾ ਤੋਂ ਵਿਧਾਇਕ ਹਨ, ਉਹ ਪਹਿਲੀ ਵਾਰ ਭਾਜਪਾ ਦੀ ਟਿਕਟ 'ਤੇ ਇੱਥੋਂ ਜਿੱਤੇ ਸਨ।

ਹਾਲਾਂਕਿ ਜਦੋਂ ਕੋਚ ਨੇ ਉਨ੍ਹਾਂ 'ਤੇ ਦੋਸ਼ ਲਗਾਇਆ ਸੀ। ਉਦੋਂ ਸਾਬਕਾ ਸੀਐਮ ਮਨੋਹਰ ਲਾਲ ਖੱਟਰ ਨੇ ਉਨ੍ਹਾਂ ਦਾ ਬਚਾਅ ਕੀਤਾ ਸੀ (ਵਿਰੋਧੀ ਪਾਰਟੀਆਂ ਦੇ ਵਿਰੋਧ ਦੇ ਬਾਵਜੂਦ ਉਨ੍ਹਾਂ ਦਾ ਅਸਤੀਫਾ ਨਹੀਂ ਲਿਆ ਗਿਆ ਸੀ) ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੇ ਖੇਡ ਵਿਭਾਗ ਆਪਣੇ ਕੋਲ ਰੱਖਿਆ, ਸੰਦੀਪ ਸਿੰਘ ਮੰਤਰੀ ਦੇ ਅਹੁਦੇ 'ਤੇ ਰਹੇ।

ਸਾਬਕਾ ਸੀਐਮ ਮਨੋਹਰ ਲਾਲ ਖੱਟਰ ਨੂੰ ਹਟਾ ਕੇ ਜਦੋਂ ਨਾਇਬ ਸੈਣੀ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨੇ ਸੰਦੀਪ ਸਿੰਘ ਨੂੰ ਆਪਣੀ ਕੈਬਨਿਟ ਵਿੱਚ ਥਾਂ ਨਹੀਂ ਦਿੱਤੀ। ਇਸ ਤੋਂ ਪਹਿਲਾਂ ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਰਹੇ ਓਪੀ ਧਨਖੜ ਨੇ ਵੀ ਸੰਦੀਪ ਸਿੰਘ 'ਤੇ ਸੰਗਠਨ ਦੀਆਂ ਮੀਟਿੰਗਾਂ 'ਚ ਸ਼ਾਮਲ ਹੋਣ 'ਤੇ ਪਾਬੰਦੀ ਲਗਾ ਦਿੱਤੀ ਸੀ। ਸੰਦੀਪ ਸਿੰਘ ਅਜੇ ਵੀ ਭਾਜਪਾ ਵਿੱਚ ਅਲੱਗ-ਥਲੱਗ ਹੈ।

ਉਹ ਪਾਰਟੀ ਦੇ ਪ੍ਰੋਗਰਾਮਾਂ ਵਿੱਚ ਨਜ਼ਰ ਨਹੀਂ ਆ ਰਹੇ ਹਨ, ਹਾਲਾਂਕਿ ਉਹ ਆਪਣੇ ਵਿਧਾਨ ਸਭਾ ਹਲਕੇ ਪਿਹੋਵਾ ਵਿੱਚ ਲੋਕਾਂ ਵਿੱਚ ਜਾ ਕੇ ਇਹ ਸੰਦੇਸ਼ ਦੇ ਰਹੇ ਹਨ ਕਿ ਭਾਜਪਾ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਉਮੀਦਵਾਰ ਬਣਾਏਗੀ।
 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement