14ਵੇਂ ਦਿਨ ਵਿਗੜੀ ਹਾਰਦਿਕ ਪਟੇਲ ਦੀ ਸਿਹਤ, ਹਸਪਤਾਲ 'ਚ ਭਰਤੀ
Published : Sep 7, 2018, 5:40 pm IST
Updated : Sep 7, 2018, 5:40 pm IST
SHARE ARTICLE
Hardik Patel
Hardik Patel

ਗੁਜਰਾਤ ਵਿਚ ਪਾਟੀਦਾਰ ਰਾਖਵਾਂਕਰਣ ਅਤੇ ਕਿਸਾਨਾਂ ਦੀ ਕਰਜ਼ ਮਾਫੀ ਦੀ ਮੰਗ ਨੂੰ ਲੈ ਕੇ 14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੂੰ ਸਿਹਤ...

ਅਹਿਮਦਾਬਾਦ : ਗੁਜਰਾਤ ਵਿਚ ਪਾਟੀਦਾਰ ਰਾਖਵਾਂਕਰਨ ਅਤੇ ਕਿਸਾਨਾਂ ਦੀ ਕਰਜ਼ ਮਾਫੀ ਦੀ ਮੰਗ ਨੂੰ ਲੈ ਕੇ 14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੂੰ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਵੀਰਵਾਰ ਨੂੰ ਹਾਰਦਿਕ ਨੇ ਪਾਣੀ ਵੀ ਤਿਆਗ ਦਿਤਾ। ਖਬਰਾਂ ਦੇ ਮੁਤਾਬਕ ਰਾਜ ਸਰਕਾਰ ਅਤੇ ਪਾਟੀਦਾਰ ਅਨਾਮਤ ਅੰਦੋਲਨ ਕਮੇਟੀ ਵਿਚਾਲੇ ਨਰੇਸ਼ ਪਟੇਲ ਦੇ ਪ੍ਰਸਤਾਵ ਦੇ ਬਾਅਦ ਹਾਰਦਿਕ ਪਟੇਲ ਵੱਲੋਂ ਅੱਜ 14ਵੇਂ ਦਿਨ ਆਪਣੀ ਭੁੱਖ ਹੜਤਾਲ ਖਤਮ ਕਰਨ ਦੀਆਂ ਕਿਆਸ ਲਗਾਈਆਂ ਜਾ ਰਹੀਆਂ ਹਨ।

Hardik PatelHardik Patel

ਹਾਰਦਿਕ ਨੇ ਪਾਟੀਦਾਰ ਭਾਈਚਾਰੇ ਲਈ ਰਾਖਵਾਂਕਰਣ ਦੇ ਮੰਗਾਂ ਨੂੰ ਲੈ ਕੇ 25 ਅਗਸਤ ਨੂੰ ਭੁੱਖ ਹੜਤਾਲ ਸ਼ੁਰੂ ਕੀਤੀ ਸੀ। ਪਟੇਲ ਨੇ ਸ਼ਰਤ ਰੱਖੀ ਸੀ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਕਰੇਗੀ ਤਾਂ ਉਹ ਭੁੱਖ ਹੜਤਾਲ ਖਤਮ ਕਰਨਗੇ ਪਰ ਸਰਕਾਰ ਨੇ ਹਾਰਦਿਕ ਦੀਆਂ ਮੰਗਾਂ ਨੂੰ ਲੈ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਕੋਈ ਗੱਲ ਨਹੀਂ ਕੀਤੀ। ਹਾਰਦਿਕ ਦੀ ਸਿਹਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਹੋਣ ਦੀ ਸਲਾਹ ਦਿੱਤੀ ਪਰ ਪਟੇਲ ਨੇ ਇਸ ਤੋਂ ਇਨਕਾਰ ਕਰ ਦਿਤਾ।

Hardik PatelHardik Patel

ਦੂਜੇ ਪਾਸੇ ਗੁਜਰਾਤ ਕਾਂਗਰਸ ਨੇ ਐਲਾਨ ਕੀਤਾ ਕਿ ਜੇਕਰ ਰਾਜ ਸਰਕਾਰ ਪਾਟੀਦਾਰ ਨੇਤਾ ਹਾਰਦਿਕ ਨਾਲ ਗੱਲਬਾਤ ਨਹੀਂ ਕਰਦੀ ਹੈ ਤਾਂ ਉਹ ਉਨ੍ਹਾਂ ਦੇ ਸਮਰਥਨ 'ਚ ਅੱਜ 24 ਘੰਟੇ ਤੱਕ ਵਰਤ ਰੱਖੇਗੀ। ਦੱਸ ਦਈਏ ਕਿ ਮੰਗਲਵਾਰ ਨੂੰ ਬੀਜੇਪੀ ਦੀ ਅਗਵਾਈ ਵਾਲੀ ਰਾਜ ਸਰਕਾਰ ਨੇ ਮੰਗਲਵਾਰ ਰਾਤ ਗਾਂਧੀਨਗਰ ਵਿਚ ਪਾਟੀਦਾਰ ਭਾਈਚਾਰੇ ਦੇ ਕਈ ਨੇਤਾਵਾਂ ਨਾਲ ਬੈਠਕ ਕੀਤੀ ਸੀ। ਇਸ ਤੋਂ ਬਾਅਦ ਬੁੱਧਵਾਰ ਨੂੰ ਹਾਰਦ‍ਿਕ ਨੇ ਸ਼ਰਤ ਰੱਖੀ ਸੀ ਕ‍ਿ ਸਰਕਾਰ ਉਨ੍ਹਾਂ ਦੀ ਮੰਗਾਂ 'ਤੇ ਵਿਚਾਰ ਕਰੇਗੀ, ਤਾਂ ਉਹ ਭੁੱਖ ਹੜਤਾਲ ਖਤ‍ਮ ਕਰ ਦੇਣਗੇ।

Hardik PatelHardik Patel

ਇੰਨਾ ਹੀ ਨਹੀਂ ਉਨ‍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਜੇਕਰ 24 ਘੰਟੇ ਵਿਚ ਬੀਜੇਪੀ ਨੇ ਉਨ੍ਹਾਂ ਦੀ ਮੰਗਾਂ ਨੂੰ ਲੈ ਕੇ ਗੱਲ ਨਹੀਂ ਕੀਤੀ ਤਾਂ ਉਹ ਪਾਣੀ ਵੀ ਤ‍ਿਆਗ ਦੇਣਗੇ। ਇਸ ਤੋਂ ਬਾਅਦ ਉਨ‍ਹਾਂ ਨੇ ਵੀਰਵਾਰ ਦੀ ਸ਼ਾਮ ਤੋਂ ਪਾਣੀ ਪੀਣਾ ਵੀ ਬੰਦ ਕਰ ਦਿਤਾ ਜਿਸ ਕਾਰਨ ਉਹਨਾਂ ਦੀ ਸਿਹਤ ਖਰਾਬ ਹੋ ਗਈ ਅਤੇ ਹਸਪਤਾਲ 'ਚ ਭਰਤੀ ਕਰਵਾਉਣਾ ਪਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement