ਕਿਸਾਨ ਮਹਾਪੰਚਾਇਤ ਨੂੰ ਲੈ ਕੇ ਚੱਪੇ-ਚੱਪੇ 'ਤੇ ਪੁਲਿਸ ਤੈਨਾਤ, ਹਰਿਆਣਾ ਮੰਤਰੀ ਨੇ ਦਿੱਤੀ ਚੇਤਾਵਨੀ 
Published : Sep 7, 2021, 12:33 pm IST
Updated : Sep 7, 2021, 12:33 pm IST
SHARE ARTICLE
 Haryana Police warns of police deployment in Kisan Mahapanchayat
Haryana Police warns of police deployment in Kisan Mahapanchayat

ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ - ਅਨਿਲ ਵਿੱਜ

ਕਰਨਾਲ - 5 ਸਤੰਬਰ ਨੂੰ ਯੂਪੀ ਦੇ ਮੁਜ਼ੱਫਰਨਗਰ ਦੀ ਕਿਸਾਨ ਮਹਾਪੰਚਾਇਤ ਤੋਂ ਬਾਅਦ ਅੱਜ ਮੰਗਲਵਾਰ ਨੂੰ ਕਰਨਾਲ ਵਿਚ ਮਹਾਪੰਚਾਇਤ ਹੋ ਰਹੀ ਹੈ। ਇਹ ਮਹਾਪੰਚਾਇਤ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਅਤੇ ਕਰਨਾਲ 'ਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਬੁਲਾਈ ਗਈ ਹੈ। ਕਰਨਾਲ ਦੀ ਮਹਾਪੰਚਾਇਤ ਨੂੰ ਲੈ ਕੇ ਹਰਿਆਣਾ ਸਰਕਾਰ ਚੌਕਸ ਹੋ ਗਈ ਹੈ। ਕਰਨਾਲ ਤੋਂ ਇਲਾਵਾ 4 ਜ਼ਿਲ੍ਹਿਆਂ ਵਿਚ ਇੰਟਰਨੈਟ ਸੇਵਾਵਾਂ 'ਤੇ ਪਾਬੰਦੀ ਲਗਾਈ ਗਈ ਹੈ। ਇਲਾਕੇ ਵਿਚ ਧਾਰਾ -144 ਵੀ ਲਾਗੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ -  ਉੱਤਰਾਖੰਡ: ਟਿਹਰੀ 'ਚ ਡਿੱਗੀਆਂ ਵੱਡੀਆਂ-ਵੱਡੀਆਂ ਚਟਾਨਾਂ, ਵਾਲ-ਵਾਲ ਬਚੇ ਸਕੂਟੀ ਸਵਾਰ ਨੌਜਵਾਨ

Photo

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਚਿਤਾਵਨੀ ਦਿੱਤੀ ਹੈ ਕਿ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪ੍ਰਸ਼ਾਸਨ ਕੋਲ ਸਖ਼ਤ ਪ੍ਰਬੰਧ ਹਨ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਾਡੇ ਕਿਸਾਨ ਭਰਾਵਾਂ ਨੂੰ ਇਹ ਅਪੀਲ ਹੈ ਕਿ ਜੇ ਉਹ ਆਪਣੀ ਪਬਲਿਕ ਮੀਟਿੰਗ ਕਰਨਾ ਚਾਹੁੰਦੇ ਹਨ, ਤਾਂ ਇਹ ਕਰੋ ਪਰ ਸ਼ਾਂਤੀਪੂਰਨ ਢੰਗ ਨਾਲ ਕਰੋ।

Photo

ਇਸ ਦੇ ਨਾਲ ਹੀ ਹਰਿਆਣਾ ਦੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਫਿਲਹਾਲ ਹਰਿਆਣਾ ਵਿਚ ਅੰਦੋਲਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ 3 ਖੇਤੀਬਾੜੀ ਕਾਨੂੰਨ ਅਜੇ ਲਾਗੂ ਨਹੀਂ ਹੋਏ ਹਨ। ਇਸ ਮਹਾਪੰਚਾਇਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਮੰਗਲਵਾਰ (7 ਸਤੰਬਰ) ਨੂੰ ਕਿਸਾਨਾਂ ਦੀ ਪੰਚਾਇਤ ਕਰਨਾਲ ਦੀ ਅਨਾਜ ਮੰਡੀ ਵਿਚ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੋਵੇਗੀ।

ਇਹ ਵੀ ਪੜ੍ਹੋ -  ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਕੱਲ੍ਹ ਮੁੱਖ ਮੰਤਰੀ ਨਾਲ ਬੈਠਕ, ਸਿਸਵਾਂ ਫਾਰਮ ਹਾਊਸ ਦਾ ਘਿਰਾਓ ਟਲਿਆ

Photo

ਮੋਰਚੇ ਨੇ ਜਾਰੀ ਬਿਆਨ ਵਿਚ ਕਿਹਾ ਸ਼ਹੀਦ ਕਿਸਾਨ ਸੁਸ਼ੀਲ ਕਾਜਲ ਅਤੇ ਹੋਰ ਜ਼ਖਮੀ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਬਜਾਏ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਅਪਰਾਧੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਕਿਸਾਨਾਂ ਦੇ ਸਿਰ ਫੋੜਨ ਦਾ ਆਦੇਸ਼ ਦੇਣ ਵਾਲੇ ਅਧਿਕਾਰੀ ਦੇ ਖਿਲਾਫ਼ ਕਾਰਵਾਈ ਕਰਨ ਦੀ ਬਜਾਏ ਸਰਕਾਰ ਨੇ ਉਸ ਨੂੰ ਇਨਾਮ ਦਿੱਤਾ ਹੈ। ਇਸ ਸਭ ਦੇ ਵਿਰੋਧ ਵਿਚ ਕਰਨਾਲ ਵਿਚ ਅੱਜ ਇੱਕ ਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ। "

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement