
ਜੰਮੂ-ਕਸ਼ਮੀਰ ਵਿਚ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਨੇਤਾ ਮਹਿਬੂਬਾ ਮੁਫਤੀ ਨੇ ਕਿਹਾ ਹੈ ਕਿ ਉਹਨਾਂ ਨੂੰ ਘਰ ਵਿਚ ਨਜ਼ਰਬੰਦ ਕੀਤਾ ਗਿਆ ਹੈ।
ਸ੍ਰੀਨਗਰ: ਜੰਮੂ-ਕਸ਼ਮੀਰ ਵਿਚ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਨੇਤਾ ਮਹਿਬੂਬਾ ਮੁਫਤੀ (Peoples Democratic Party chief Mehbooba Mufti) ਨੇ ਕਿਹਾ ਹੈ ਕਿ ਉਹਨਾਂ ਨੂੰ ਘਰ ਵਿਚ ਨਜ਼ਰਬੰਦ ਕੀਤਾ ਗਿਆ ਹੈ। ਇਹ ਜਾਣਕਾਰੀ ਉਹਨਾਂ ਨੇ ਟਵੀਟ (Mehbooba Mufti Tweet) ਜ਼ਰੀਏ ਸਾਂਝੀ ਕੀਤੀ। ਉਹਨਾਂ ਕਿਹਾ, ‘ਭਾਰਤ ਸਰਕਾਰ ਅਫ਼ਗਾਨਿਸਤਾਨ ਦੇ ਨਾਗਰਿਕਾਂ ਦੇ ਅਧਿਕਾਰਾਂ ਦੀ ਗੱਲ ਤਾਂ ਕਰਦੀ ਹੈ ਪਰ ਕਸ਼ਮੀਰ ਦੇ ਲੋਕਾਂ ਦੇ ਅਧਿਕਾਰਾਂ ਦੀ ਨਹੀਂ’।
Mehbooba Mufti
ਹੋਰ ਪੜ੍ਹੋ: 2 ਸਾਲ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣਿਆ ਕਿਊਬਾ
ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਉਹਨਾਂ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਆਮ ਨਾ ਹੋਣ ਦੀ ਗੱਲ ਕਹਿੰਦੇ ਹੋਏ ਨਜ਼ਰਬੰਦ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਸਥਿਤੀ ਠੀਕ ਹੋਣ ਦਾ ਦਾਅਵਾ ਕਿੰਨਾ ‘ਖੋਖਲਾ’ ਹੈ। ਮਹਿਬੂਬਾ ਮੁਫਤੀ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਕਸ਼ਮੀਰ ਘਾਟੀ ਵਿਚ ਸੁਰੱਖਿਆ ਹਲਾਤਾਂ ਨੂੰ ਲੈ ਕੇ ਪਾਬੰਦੀਆਂ ਲਗਾਈਆਂ ਗਈਆਂ ਹਨ। ਇਬ ਪਾਬੰਦੀਆਂ ਸਈਅਦ ਅਲੀ ਸ਼ਾਹ ਦੀ ਮੌਤ ਤੋਂ ਬਾਅਦ ਲਾਗੂ ਕੀਤੀਆਂ ਗਈਆਂ ਹਨ।
Tweet
ਹੋਰ ਪੜ੍ਹੋ: ਕੈਨੇਡਾ ਤੋਂ ਆਈ ਵੱਡੀ ਖੁਸ਼ਖ਼ਬਰੀ! ਹੁਣ ਪੱਕਾ ਕਾਰੋਬਾਰ ਕਰਨ ਦਾ ਸੁਪਨਾ ਜਲਦ ਹੋਵੇਗਾ ਪੂਰਾ, ਜਾਣੋ ਕਿਵੇਂ
ਮਹਿਬੂਬਾ ਮੁਫਤੀ ਨੇ ਟਵੀਟ ਨਾਲ ਅਪਣੇ ਘਰ ਦੇ ਬੰਦ ਗੇਟ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ, ਜਿਸ ਵਿਚ ਉਹਨਾਂ ਦੇ ਘਰ ਦੇ ਕੋਲ ਇਕ ਹਥਿਆਰਬੰਦ ਵਾਹਨ ਖੜਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪੀਡੀਪੀ ਨੇਤਾ ਨੂੰ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਅੱਜ ਕੁਲਗਾਮ ਦਾ ਦੌਰਾ ਨਾ ਕਰਨ ਦੀ ਬੇਨਤੀ ਕੀਤੀ ਗਈ ਹੈ।
Mehbooba mufti
ਹੋਰ ਪੜ੍ਹੋ: ਕਿਸਾਨ ਪੰਜਾਬ-UP 'ਚ ਰੈਲੀਆਂ ਕਰਨਗੇ, ਹਰਿਆਣਾ 'ਚ ਨਹੀਂ ਕਿਉਂਕਿ ਉੱਥੇ ਚੋਣਾਂ ਨਹੀ- ਕੇਂਦਰੀ ਮੰਤਰੀ
ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, ਮੁਫਤੀ ਨੂੰ Z+ ਸੁਰੱਖਿਆ ਮਿਲੀ ਹੋਈ ਹੈ, ਉਹਨਾਂ ਦੀ ਸੁਰੱਖਿਆ ਲਈ ਬਹੁਤ ਪ੍ਰਬੰਧ ਕਰਨੇ ਪੈਂਦੇ ਹਨ। ਇਸ ਲਈ ਉਹਨਾਂ ਨੂੰ ਕੁਲਗਾਮ ਨਾ ਜਾਣ ਲਈ ਕਿਹਾ ਗਿਆ ਹੈ। ਉਹਨਾਂ ਨੂੰ ਘਰ ਵਿਚ ਨਜ਼ਰਬੰਦ ਨਹੀਂ ਕੀਤਾ ਗਿਆ ਹੈ।