
ਭੂਸਰੇ ਹਾਥੀ ਪੈਰਾਂ ਹੇਠ ਕੁਚਲ ਕੇ ਮਾਰ ਦਿੰਦੇ ਹਨ, ਇਲਾਕੇ 'ਚ ਸਹਿਮ ਦਾ ਮਾਹੌਲ
ਝਾਰਗ੍ਰਾਮ: ਪੱਛਮੀ ਬੰਗਾਲ ਦੇ ਝਾਰਗ੍ਰਾਮ ਵਿੱਚ ਬੁੱਧਵਾਰ ਨੂੰ ਇੱਕ 46 ਸਾਲਾ ਵਿਅਕਤੀ ਨੂੰ ਜੰਗਲੀ ਹਾਥੀ ਨੇ ਪੈਰਾਂ ਹੇਠ ਕੁਚਲ ਕੇ ਮਾਰ ਦਿੱਤਾ। ਪੁਲਿਸ ਮੁਤਾਬਿਕ ਮ੍ਰਿਤਕ ਪਰਿਮਲ ਪਾਲ ਬੜਗੌੜਾ ਪੰਚਾਇਤ ਖੇਤਰ ਅਧੀਨ ਪੈਂਦੇ ਪਿੰਡ ਕਿਸਮਤ ਜਾਮਬੇੜਾ ਦਾ ਰਹਿਣ ਵਾਲਾ ਸੀ। ਉਹ ਨੇੜਲੇ ਜੰਗਲ ਵਿੱਚ ਇੱਕ ਦਰੱਖਤ ਕੱਟ ਰਿਹਾ ਸੀ ਕਿ ਅਚਾਨਕ ਹਮਲਾ ਕਰਕੇ ਹਾਥੀ ਨੇ ਉਸ ਨੂੰ ਪੈਰਾਂ ਹੇਠ ਕੁਚਲ ਦਿੱਤਾ, ਤੇ ਇਸ ਕਾਰਨ ਉਸ ਦੀ ਮੌਤ ਹੋ ਗਈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਾਲ ਦੀ ਲਾਸ਼ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਿਛਲੇ 15 ਦਿਨਾਂ ਵਿੱਚ ਜੰਗਲੀ ਹਾਥੀਆਂ ਦੇ ਹਮਲਿਆਂ ਕਾਰਨ ਸੱਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਅੱਠ ਜਣੇ ਗੰਭੀਰ ਜ਼ਖ਼ਮੀ ਹੋ ਚੁੱਕੇ ਹਨ। ਹਾਥੀਆਂ ਕਾਰਨ ਹੋ ਰਹੀਆਂ ਇਹਨਾਂ ਮੌਤਾਂ ਕਰਕੇ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਜੰਗਲਾਤ ਵਿਭਾਗ ਨੇ ਪਾਲ ਦੇ ਪਰਿਵਾਰ ਨੂੰ ਆਰਥਿਕ ਮਦਦ ਦਾ ਭਰੋਸਾ ਦਿੱਤਾ ਹੈ।