Delhi News : ਜੇਲ੍ਹ 'ਚ ਕੈਦੀ ਦੀ ਮੌਤ 'ਤੇ ਪਰਿਵਾਰ ਨੂੰ ਮਿਲੇਗਾ 7.5 ਲੱਖ ਰੁਪਏ ਦਾ ਮੁਆਵਜ਼ਾ

By : BALJINDERK

Published : Sep 7, 2024, 5:48 pm IST
Updated : Sep 7, 2024, 7:09 pm IST
SHARE ARTICLE
file photo
file photo

Delhi News : ਇਹ ਮੁਆਵਜ਼ਾ ਜੇਲ੍ਹਾਂ 'ਚ ਗੈਰ-ਕੁਦਰਤੀ ਕਾਰਨਾਂ ਕਰਕੇ ਮਰਨ ਵਾਲੇ ਕੈਦੀਆਂ ਦੇ ਪਰਿਵਾਰ ਵਾਲਿਆਂ ਨੂੰ ਦਿੱਤਾ ਜਾਵੇਗਾ

Delhi News : ਜੇਲ੍ਹ 'ਚ ਕੈਦੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਨੂੰ ਸੁਰੱਖਿਅਤ ਕਰਨ ਲਈ ਦਿੱਲੀ ਸਰਕਾਰ ਨੇ ਇਕ ਅਹਿਮ ਫ਼ੈਸਲਾ ਲਿਆ ਹੈ। ਦਿੱਲੀ ਸਰਕਾਰ ਦੇ ਗ੍ਰਹਿ ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਲੀ ਦੀਆਂ ਜੇਲ੍ਹਾਂ 'ਚ ਗੈਰ-ਕੁਦਰਤੀ ਕਾਰਾਨਾਂ ਕਰ ਕੇ ਮਰਨ ਵਾਲੇ ਕੈਦੀਆਂ ਦੇ ਪਰਿਵਾਰਾਂ ਨੂੰ 7.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੇ ਫ਼ੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਿੱਲੀ ਸਰਕਾਰ ਨੇ ਇਸ ਸੰਬੰਧ 'ਚ ਪ੍ਰਸਤਾਵ ਮਨਜ਼ੂਰੀ ਲਈ ਉਪ ਰਾਜਪਾਲ ਕੋਲ ਭੇਜਿਆ ਹੈ।

ਇਹ ਵੀ ਪੜੋ : Ludhiana News : ਗਲੋਬਲ ਵੇਅ ਇਮੀਗ੍ਰੇਸ਼ਨ ਦੇ ਮਾਲਕ ਭੈਣ-ਭਰਾ ਗ੍ਰਿਫ਼ਤਾਰ

ਦਿੱਲੀ ਸਰਕਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਜੇਲ੍ਹ 'ਚ ਕੈਦੀਆਂ ਵਿਚਾਲੇ ਝਗੜੇ, ਜੇਲ੍ਹ ਕਰਮਚਾਰੀਆਂ ਵਲੋਂ ਕੈਦੀਆਂ ਦੀ ਕੁੱਟਮਾਰ ਜਾਂ ਉਨ੍ਹਾਂ ਨੂੰ ਤਸੀਹੇ ਦੇਣ, ਜੇਲ੍ਹ ਅਧਿਕਾਰੀਆਂ ਦੀ ਲਾਪਰਵਾਹੀ, ਮੈਡੀਕਲ ਜਾਂ ਪੈਰਾ-ਮੈਡੀਕਲ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਕਿਸੇ ਕੈਦੀ ਦੀ ਗੈਰ-ਕੁਦਰਤੀ ਮੌਤ ਹੋਣ ਦੇ ਮਾਮਲੇ 'ਚ ਇਹ ਮੁਆਵਜ਼ਾ ਦਿੱਤਾ ਜਾਵੇਗਾ। ਉੱਥੇ ਹੀ ਖ਼ੁਦਕੁਸ਼ੀ ਕਾਰਨ ਗੈਰ-ਕੁਦਰਤੀ ਮੌਤ, ਜੇਲ੍ਹ ਤੋਂ ਦੌੜਨ ਦੀ ਕੋਸ਼ਿਸ਼ 'ਚ ਜਾਂ ਜੇਲ੍ਹ ਦੇ ਬਾਹਰ ਵੈਧ ਹਿਰਾਸਤ ਤੋਂ ਦੌੜਨ ਦੀ ਕੋਸ਼ਿਸ਼ 'ਚ ਮੌਤ, ਕੈਦੀ ਦੀ ਕੁਦਰਤੀ ਮੌਤ ਅਤੇ ਆਫ਼ਤ ਨਾਲ ਹੋਈ ਮੌਤ ਦੇ ਮਾਮਲਿਆਂ 'ਚ ਮੁਆਵਜ਼ਾ ਮਨਜ਼ੂਰ ਨਹੀਂ ਹੋਵੇਗਾ।

ਇਹ ਵੀ ਪੜੋ : Haryana News : ਭਾਜਪਾ ਆਗੂ ਅਤੇ ਹਰਿਆਣਾ ਦੇ ਸਾਬਕਾ ਮੰਤਰੀ ਬਚਨ ਸਿੰਘ ਆਰੀਆ ਨੇ ਪਾਰਟੀ ਤੋਂ ਦਿੱਤਾ ਅਸਤੀਫਾ 

ਇਸ ਤੋਂ ਇਲਾਵਾ ਬੀਮਾਰੀ ਨਾਲ ਹੋਣ ਵਾਲੀਆਂ ਮੌਤਾਂ 'ਤੇ ਵੀ ਇਹ ਲਾਗੂ ਨਹੀਂ ਹੋਵੇਗਾ। ਦਿੱਲੀ ਸਰਕਾਰ ਦੇ ਗ੍ਰਹਿ ਮੰਤਰੀ ਕੈਲਾਸ਼ ਗਹਿਲੋਤ ਨੇ ਕਿਹਾ ਕਿ ਇਹ ਪਹਿਲ ਜੇਲ੍ਹ ਪ੍ਰਣਾਲੀ ਦੇ ਅੰਦਰ ਨਿਆਂ ਅਤੇ ਜਵਾਬਦੇਹੀ ਯਕੀਨੀ ਕਰਨ ਦੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਜੇਲ੍ਹ 'ਚ ਕਿਸੇ ਕੈਦੀ ਦੀ ਮੌਤ ਹੋਣ 'ਤੇ ਉਸ ਦੇ ਪਰਿਵਾਰ ਨੂੰ ਮੁਆਵਜ਼ਾ ਪ੍ਰਦਾਨ ਕਰਨਾ ਮਨੁੱਖੀ ਅਧਿਕਾਰਾਂ ਦੇ ਪਿਲਰਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ 'ਚ ਇਕ ਇਤਿਹਾਸਕ ਕਦਮ ਹੈ।

(For more news apart from  family will get compensation of 7.5 lakh rupees on death of prisoner in jail News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement