Noida News : ਨੋਇਡਾ ’ਚ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਪਤਨੀ ਦਾ ਕੀਤਾ ਕਤਲ

By : BALJINDERK

Published : Sep 7, 2024, 8:41 pm IST
Updated : Sep 7, 2024, 8:41 pm IST
SHARE ARTICLE
file photo
file photo

Noida News : ਪੁਲਿਸ ਨੇ ਪਤੀ ਲੋਕੇਸ਼ ਨੂੰ ਕੀਤਾ ਗ੍ਰਿਫ਼ਤਾਰ

Noida News :  ਗਾਜ਼ੀਆਬਾਦ ਸ਼ਹਿਰ ਦੀ ਖੋਦਾ ਕਾਲੋਨੀ 'ਚ ਇਕ ਵਿਅਕਤੀ ਨੇ ਆਪਣੀ ਪਤਨੀ 'ਤੇ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਨਾਲ ਜ਼ਖ਼ਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੇ ਬਾਅਦ ਮਹਿਲਾ ਨੇ ਗੌਤਮ ਬੁੱਧ ਜ਼ਿਲ੍ਹੇ ਦੇ ਨੋਇਡਾ ਸੈਕਟਰ-58 ਥਾਣਾ ਖੇਤਰ ਦੇ ਸੈਕਟਰ-62 ਸਥਿਤ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ । ਮੌਕੇ ’ਤੇ ਪਹੁੰਚੇ ਨੋਇਡਾ ਸੈਕਟਰ-58 ਥਾਣੇ ਦੇ ਇੰਚਾਰਜ ਇੰਸਪੈਕਟਰ ਅਮਿਤ ਕੁਮਾਰ ਨੇ ਦੱਸਿਆ ਕਿ ਖੋਦਾ ਨਿਵਾਸੀ ਪੂਜਾ (26) ਨੂੰ ਸ਼ੁੱਕਰਵਾਰ ਰਾਤ ਨੂੰ ਗੰਭੀਰ ਹਾਲਤ 'ਚ ਨੋਇਡਾ ਸੈਕਟਰ-62 ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

ਇਹ ਵੀ ਪੜੋ : Punjab News : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਲੈਲਾ 'ਚ ਕਾਮਰਸ ਸਟਰੀਮ ਦੀ ਸ਼ੁਰੂਆਤ ਕਰਵਾਈ

ਇੰਸਪੈਕਟਰ ਅਮਿਤ ਕੁਮਾਰ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਪੂਜਾ ਦਾ ਆਪਣੇ ਪਤੀ ਲੋਕੇਸ਼ ਕੁਰਮੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਲੋਕੇਸ਼ ਨੇ ਗੁੱਸੇ 'ਚ ਆ ਕੇ ਕਥਿਤ ਤੌਰ 'ਤੇ ਪੂਜਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਕੁਮਾਰ ਨੇ ਦੱਸਿਆ ਕਿ ਪੁਲਸ ਨੇ ਪੂਜਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪਤੀ ਲੋਕੇਸ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੁਮਾਰ ਨੇ ਦੱਸਿਆ ਕਿ ਇਹ ਘਟਨਾ ਗਾਜ਼ੀਆਬਾਦ ਦੇ ਖੋਦਾ 'ਚ ਵਾਪਰੀ ਹੈ, ਇਸ ਲਈ ਖੋਦਾ ਥਾਣੇ ਦੀ ਪੁਲਿਸ ਇਸ ਮਾਮਲੇ 'ਚ ਅਗਲੀ ਕਾਰਵਾਈ ਕਰੇਗੀ।

(For more news apart from husband killed his wife with sharp weapons in Noida News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement