Karnal Accident News: ਯਾਰ ਦੇ ਜਨਮ ਦਿਨ ਦੀ ਪਾਰਟੀ 'ਤੇ ਗਏ ਨੌਜਵਾਨ ਦੀ ਹਾਦਸੇ ਵਿਚ ਮੌਤ
Published : Sep 7, 2024, 2:00 pm IST
Updated : Sep 7, 2024, 2:00 pm IST
SHARE ARTICLE
Karnal Accident News in punjabi
Karnal Accident News in punjabi

Karnal Accident News: ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

Karnal Accident News in punjabi : ਕਰਨਾਲ ਜ਼ਿਲ੍ਹੇ ਦੇ ਪਿੰਡ ਕਛਵਾ ਦੇ 19 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ ਸੀ। ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਬਾਈਕ 'ਤੇ ਬੈਠਾ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਨੌਜਵਾਨ ਆਪਣੇ ਦੋਸਤ ਨਾਲ ਜਨਮ ਦਿਨ ਦੀ ਪਾਰਟੀ 'ਤੇ ਗਿਆ ਹੋਇਆ ਸੀ।

ਇਹ ਵੀ ਪੜ੍ਹੋ: Pathankot police: 6 ਸਾਲ ਦੇ ਬੱਚੇ ਨੂੰ ਅਗਵਾ ਕਰਨ ਦਾ ਮਾਮਲਾ, ਪੁਲਿਸ ਨੇ ਗੋਆ ਤੋਂ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ 

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਬੁਟਾਣਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਜ਼ਖ਼ਮੀ ਨੌਜਵਾਨ ਨੂੰ ਕਲਪਨਾ ਚਾਵਲਾ ਮੈਡੀਕਲ ਕਾਲਜ ਕਰਨਾਲ ਭੇਜਿਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨੌਜਵਾਨ ਆਪਣੇ ਦੋਸਤਾਂ ਨਾਲ ਜਨਮ ਦਿਨ ਦੀ ਪਾਰਟੀ ਮਨਾਉਣ ਗਿਆ ਸੀ। ਨੀਲੋਖੇੜੀ ਦੇ ਬੁਟਾਨਾ ਥਾਣਾ ਪੁਲਿਸ ਨੇ ਲਾਸ਼ ਨੂੰ ਕਲਪਨਾ ਚਾਵਲਾ ਮੈਡੀਕਲ ਕਾਲਜ ਭੇਜ ਦਿਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: Madhya Pradesh Accident News: ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, ਟਰੱਕ ਨਾਲ ਟਕਰਾਈ ਕਾਰ, 4 ਲੋਕਾਂ ਦੀ ਮੌਤ 

ਸੇਲਰ ਵਿੱਚ ਕਰਦਾ ਸੀ ਕੰਮ 
ਮ੍ਰਿਤਕ ਦੀ ਪਛਾਣ 19 ਸਾਲਾ ਵਿਸ਼ਾਲ ਵਾਸੀ ਕਛਵਾ ਵਜੋਂ ਹੋਈ ਹੈ। ਵਿਸ਼ਾਲ ਇਕ ਸੇਲਰ ਵਿਚ ਕੰਮ ਕਰਦਾ ਸੀ। ਸ਼ੁੱਕਰਵਾਰ ਰਾਤ ਨੂੰ ਉਹ ਆਪਣੇ ਦੋਸਤ ਅਨੁਰਾਗ ਨਾਲ ਬਾਈਕ 'ਤੇ ਆਪਣੇ ਦੋਸਤ ਦੀ ਜਨਮਦਿਨ ਪਾਰਟੀ 'ਤੇ ਗਿਆ ਸੀ। ਇਸੇ ਦੌਰਾਨ ਬਰਾਨਾ ਨੇੜੇ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਦੋਵੇਂ ਸੜਕ 'ਤੇ ਡਿੱਗ ਪਏ। ਹਾਦਸੇ ਵਿਚ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਗੰਭੀਰ ਹਾਲਤ 'ਚ ਕਰਨਾਲ ਦੇ ਕਲਪਨਾ ਚਾਵਲਾ ਮੈਡੀਕਲ ਕਾਲਜ 'ਚ ਦਾਖਲ ਕਰਵਾਇਆ ਗਿਆ, ਡਾਕਟਰਾਂ ਨੇ ਵਿਸ਼ਾਲ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਅਨੁਰਾਗ ਦਾ ਇਲਾਜ ਚੱਲ ਰਿਹਾ ਹੈ, ਉਸ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Karnal Accident News in punjabi  , stay tuned to Rozana Spokesman) 

 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement