Land-for-jobs scam case : ਲਾਲੂ ਪ੍ਰਸਾਦ ਯਾਦਵ ਤੇ ਤੇਜਸਵੀ ਯਾਦਵ ਖਿਲਾਫ਼ 13 ਸਤੰਬਰ ਨੂੰ ਚਾਰਜਸ਼ੀਟ ਦਾ ਨੋਟਿਸ ਲਵੇਗੀ ਅਦਾਲਤ
Published : Sep 7, 2024, 7:40 pm IST
Updated : Sep 7, 2024, 7:40 pm IST
SHARE ARTICLE
Lalu Prasad Yadav & Tejashwi Yadav
Lalu Prasad Yadav & Tejashwi Yadav

ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਸਨਿਚਰਵਾਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਹਫਤੇ ਲਈ ਮੁਲਤਵੀ ਕਰ ਦਿਤੀ

Land-for-jobs scam case : ਦਿੱਲੀ ਦੀ ਇਕ ਅਦਾਲਤ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੇ ਬੇਟੇ ਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਅਤੇ ਅੱਠ ਹੋਰਾਂ ਵਿਰੁਧ 13 ਸਤੰਬਰ ਨੂੰ ਦਾਇਰ ਪੂਰਕ ਚਾਰਜਸ਼ੀਟ ਦਾ ਨੋਟਿਸ ਲੈ ਸਕਦੀ ਹੈ।

ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਸਨਿਚਰਵਾਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਹਫਤੇ ਲਈ ਮੁਲਤਵੀ ਕਰ ਦਿਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਈ.ਡੀ. ਤੋਂ ਹੋਰ ਸਪੱਸ਼ਟੀਕਰਨ ਦੀ ਲੋੜ ਨਹੀਂ ਹੈ।

ਈ.ਡੀ. ਨੇ 6 ਅਗੱਸਤ ਨੂੰ ਅਦਾਲਤ ’ਚ ਅੰਤਿਮ ਰੀਪੋਰਟ ਦਾਇਰ ਕੀਤੀ ਸੀ। ਈ.ਡੀ. ਦਾ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੀ ਐਫ.ਆਈ.ਆਰ. ਤੋਂ ਪੈਦਾ ਹੋਇਆ ਹੈ।

ਜਾਂਚ ਏਜੰਸੀ ਮੁਤਾਬਕ ਇਹ ਮਾਮਲਾ 2004 ਤੋਂ 2009 ਤਕ ਲਾਲੂ ਦੇ ਰੇਲ ਮੰਤਰੀ ਦੇ ਕਾਰਜਕਾਲ ਦੌਰਾਨ ਮੱਧ ਪ੍ਰਦੇਸ਼ ਦੇ ਜਬਲਪੁਰ ’ਚ ਰੇਲਵੇ ਦੇ ਪਛਮੀ-ਮੱਧ ਜ਼ੋਨ ’ਚ ਗਰੁੱਪ-ਡੀ ’ਚ ਭਰਤੀ ਨਾਲ ਸਬੰਧਤ ਹੈ। ਦੋਸ਼ ਹੈ ਕਿ ਰੇਲਵੇ ਭਰਤੀ ਕਰਨ ਵਾਲਿਆਂ ਨੇ ਨੌਕਰੀ ਦੇ ਬਦਲੇ ਕੌਮੀ ਜਨਤਾ ਦਲ (ਆਰ.ਜੇ.ਡੀ.) ਮੁਖੀ ਦੇ ਪਰਵਾਰਕ ਮੈਂਬਰਾਂ ਅਤੇ ਸਹਿਯੋਗੀਆਂ ਨੂੰ ਜ਼ਮੀਨ ਤੋਹਫ਼ੇ ਵਜੋਂ ਦਿਤੀ ਸੀ। 

Location: India, Bihar

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement