ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿਤੀ
Manipur violence : ਮਨੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਸੂਬੇ ’ਚ ਕਾਨੂੰਨ ਵਿਵਸਥਾ ਦੀ ਮੌਜੂਦਾ ਸਥਿਤੀ ’ਤੇ ਚਰਚਾ ਕਰਨ ਲਈ ਸਨਿਚਰਵਾਰ ਸ਼ਾਮ ਨੂੰ ਭਾਜਪਾ, ਨਾਗਾ ਪੀਪਲਜ਼ ਫਰੰਟ ਅਤੇ ਨੈਸ਼ਨਲ ਪੀਪਲਜ਼ ਪਾਰਟੀ (ਐਨ.ਪੀ.ਪੀ.) ਦੇ ਸੱਤਾਧਾਰੀ ਗਠਜੋੜ ਦੇ ਵਿਧਾਇਕਾਂ ਦੀ ਇਕ ਐਮਰਜੈਂਸੀ ਮੀਟਿੰਗ ਬੁਲਾਈ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿਤੀ।
ਸੂਤਰਾਂ ਨੇ ਦਸਿਆ ਕਿ ਮੁੱਖ ਮੰਤਰੀ ਦੇ ਬੰਗਲੇ ’ਤੇ ਹੋਣ ਵਾਲੀ ਇਸ ਬੈਠਕ ’ਚ ਉਚਾਈ ਵਾਲੇ ਇਲਾਕਿਆਂ ਤੋਂ ਹਥਿਆਰਬੰਦ ਵਿਅਕਤੀਆਂ ਵਲੋਂ ਨਾਗਰਿਕਾਂ ’ਤੇ ਹਾਲ ਹੀ ’ਚ ਕੀਤੇ ਗਏ ਹਮਲਿਆਂ ਦੇ ਸਬੰਧ ’ਚ ਅਹਿਮ ਫੈਸਲਿਆਂ ’ਤੇ ਚਰਚਾ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਵਿਧਾਇਕ ਮੁੱਖ ਮੰਤਰੀ ਨਾਲ ਰਾਜਪਾਲ ਨੂੰ ਵੀ ਮਿਲ ਸਕਦੇ ਹਨ, ਹਾਲਾਂਕਿ ਅਜੇ ਇਸ ਦੀ ਪੁਸ਼ਟੀ ਨਹੀਂ ਹੋਈ ਹੈ।