ਰਾਹੁਲ ਗਾਂਧੀ ਦਾ ਪੀਐਮ ਮੋਦੀ ਨੂੰ ਸਵਾਲ, 'ਅਪਣੀ ਚੁੱਪੀ ਤੋੜੋ, ਦੇਸ਼ ਤੁਹਾਨੂੰ ਕੁਝ ਪੁੱਛ ਰਿਹਾ ਹੈ'
Published : Oct 7, 2020, 10:04 am IST
Updated : Oct 7, 2020, 10:04 am IST
SHARE ARTICLE
Rahul Gandhi-Narendra Modi
Rahul Gandhi-Narendra Modi

ਰਾਹੁਲ ਗਾਂਧੀ ਨੇ ਟਵਿਟਰ 'ਤੇ ਸਾਂਝੀ ਕੀਤੀ ਵੀਡੀਓ

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅਪਣੀ ਪੰਜਾਬ ਫੇਰੀ ਤੋਂ ਬਾਅਦ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਵੱਖ-ਵੱਖ ਮੁੱਦਿਆਂ 'ਤੇ ਕਈ ਸਵਾਲ ਪੁੱਛੇ ਹਨ। ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਪੀਐਮ ਮੋਦੀ ਨੂੰ ਕਿਹਾ 'ਦੇਸ਼ ਤੁਹਾਨੂੰ ਕੁਝ ਪੁੱਛ ਰਿਹਾ ਹੈ।

Rahul Gandhi Rahul Gandhi

ਰਾਹੁਲ ਗਾਂਧੀ ਨੇ ਬੀਤੇ ਦਿਨ  ਪਟਿਆਲਾ ਵਿਖੇ ਹੋਈ ਪ੍ਰੈਸ ਕਾਨਫਰੰਸ ਦੀ ਵੀਡੀਓ ਟਵਿਟਰ 'ਤੇ ਸਾਂਝੀ ਕੀਤੀ।  2.19 ਸੈਕਿੰਡ ਦੀ ਇਸ ਵੀਡੀਓ ਵਿਚ ਰਾਹੁਲ ਗਾਂਧੀ ਦੇ ਕਈ ਸਵਾਲ ਹਨ, ਜੋ ਉਹਨਾਂ ਨੇ ਪ੍ਰਧਾਨ ਮੰਤਰੀ ਲਈ ਕੀਤੇ ਹਨ। ਕਾਂਗਰਸ ਨੇਤਾ ਨੇ ਪੀਐਮ ਮੋਦੀ ਕੋਲੋਂ ਚੀਨ ਤੱਕ ਦੇ ਹਰ ਮੁੱਦੇ 'ਤੇ ਜਵਾਬ ਮੰਗਿਆ ਹੈ।

ਉਹਨਾਂ ਨੇ ਲਿਖਿਆ, 'ਪੀਐਮ ਜੀ ਸਿਰਫ਼ ਟਨਲ ਵਿਚ ਹੱਥ ਹਿਲਾਉਣਾ ਛੱਡੋ, ਅਪਣੀ ਚੁੱਪੀ ਤੋੜੋ। ਸਵਾਲਾਂ ਦਾ ਸਾਹਮਣਾ ਕਰੋ, ਦੇਸ਼ ਤੁਹਾਨੂੰ ਕੁਝ ਪੁੱਛ ਰਿਹਾ ਹੈ'।
ਕੋਰੋਨਾ ਵਾਇਰਸ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ, 'ਇਕ ਆਦਮੀ ਤੁਹਾਨੰ ਫਰਵਰੀ ਵਿਚ ਕਹਿ ਰਿਹਾ ਹੈ ਕਿ ਕੋਰੋਨਾ ਨਾਲ ਦੇਸ਼ ਦੀ ਅਰਥਵਿਵਸਥਾ ਨੂੰ ਜ਼ਬਰਦਸਤ ਸੱਟ ਪਹੁੰਚੇਗੀ, ਦੂਜਾ ਵਿਅਕਤੀ ਕਹਿ ਰਿਹਾ ਹੈ ਕਿ 22 ਦਿਨ ਵਿਚ ਇਹ ਲੜਾਈ ਜਿੱਤੀ ਜਾਵੇਗੀ। ਸਮਝ ਕਿਸ ਨੂੰ ਹੈ ਇਹ ਤੁਸੀਂ ਤੈਅ ਕਰੋ'।

Rahul Gandhi Rahul Gandhi

ਰਾਹੁਲ ਗਾਂਧੀ ਨੇ ਕਿਹਾ ਕਿ ਨੋਟਬੰਦੀ ਅਤੇ ਜੀਐਸਟੀ ਨਾਲ ਛੋਟੇ ਦਰਮਿਆਨੇ ਕਾਰੋਬਾਰ ਬਰਬਾਦ ਹੋ ਗਏ ਅਤੇ ਪੀਐਮ ਨੋ ਸਿਰਫ਼ ਅਪਣੇ 2-3 ਦੋਸਤਾਂ ਦੀ ਮਦਦ ਕੀਤੀ।  ਨਵੇਂ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦੇ ਹੋਏ ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਹਨਾਂ ਦੀ ਪੰਜਾਬ ਯਾਤਰਾ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਹੈ।

Narendra ModiNarendra Modi

ਉਹਨਾਂ ਨੇ ਹਾਥਰਸ ਮਾਮਲੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ਨੂੰ ਲੈ ਕੇ ਸਵਾਲ ਕੀਤੇ। ਭਾਰਤ-ਚੀਨ ਵਿਚਾਲੇ ਜਾਰੀ ਤਣਾਅ 'ਤੇ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਪਣੀ ਜ਼ਿੰਮੇਵਾਰੀ ਤੋਂ ਬਚ ਰਹੇ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement