ਸੁਸ਼ਾਂਤ ਸਿੰਘ ਡਰੱਗ ਕੇਸ: ਰੀਆ ਚੱਕਰਵਰਤੀ ਨੂੰ ਮਿਲੀ ਜ਼ਮਾਨਤ
Published : Oct 7, 2020, 11:48 am IST
Updated : Oct 7, 2020, 2:07 pm IST
SHARE ARTICLE
Rhea Chakraborty
Rhea Chakraborty

ਵਿਸ਼ੇਸ਼ ਅਦਾਲਤ ਨੇ ਆਖਰੀ ਵਾਰ ਰੀਆ ਦੀ ਨਿਆਇਕ ਹਿਰਾਸਤ ਵਿਚ 6 ਅਕਤੂਬਰ ਤੱਕ ਕੀਤਾ ਸੀ ਵਾਧਾ

 ਮੁੰਬਈ:  ਰੀਆ ਚੱਕਰਵਰਤੀ ਨੂੰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਡਰੱਗ  ਕੇਸ ਵਿੱਚ ਜ਼ਮਾਨਤ ਮਿਲ ਗਈ ਹੈ। ਹਾਲਾਂਕਿ, ਉਸਦੇ ਭਰਾ ਸ਼ੌਵਿਕ ਨੂੰ ਅਜੇ ਵੀ ਜੇਲ੍ਹ ਵਿੱਚ ਰਹਿਣਾ ਪਵੇਗਾ।

Rhea ChakrabortyRhea Chakraborty

ਸੁਸ਼ਾਂਤ ਸਿੰਘ ਡਰੱਗ ਕੇਸ ਵਿੱਚ, ਬੰਬੇ ਹਾਈ ਕੋਰਟ ਨੇ ਅੱਜ ਬੁੱਧਵਾਰ ਨੂੰ  ਰੀਆ ਚੱਕਰਵਰਤੀ, ਸੈਮੂਅਲ ਮਿਰਾਂਡਾ ਅਤੇ ਦੀਪੇਸ਼ ਸਾਵੰਤ ਨੂੰ ਜ਼ਮਾਨਤ ਦੇ ਦਿੱਤੀ, ਪਰ ਸ਼ੌਵਿਕ ਚੱਕਰਵਰਤੀ ਅਤੇ ਅਬਦੁੱਲ ਬਾਸਿਤ ਪਰਿਵਾਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਇਨ੍ਹਾਂ ਸਾਰਿਆਂ ਨੂੰ ਐਨਸੀਬੀ ਨੇ ਸੁਸ਼ਾਂਤ  ਨਾਲ ਜੁੜੇ ਡਰੱਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।

Rhea Chakraborty, Sushant Singh RajputRhea Chakraborty, Sushant Singh Rajput

ਦੱਸ ਦਈਏ ਕਿ ਇਸ ਤੋਂ ਪਹਿਲਾਂ ਅਦਾਲਤ ਨੇ 29 ਸਤੰਬਰ ਨੂੰ ਕੇਸ ਦੀ ਸੁਣਵਾਈ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।  ਰੀਆ ਚੱਕਰਵਰਤੀ 8 ਸਤੰਬਰ ਤੋਂ ਮੁੰਬਈ ਦੀ ਬਾਈਕੁਲਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ।

Rhea ChakrabortyRhea Chakraborty

ਅਦਾਲਤ ਨੇ  ਰੀਆ ਚੱਕਰਵਰਤੀ ਨੂੰ 1 ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਰਿਆ ਨੂੰ 10 ਦਿਨਾਂ ਵਿਚ ਇਕ ਵਾਰ ਥਾਣੇ ਜਾਣਾ ਪਵੇਗਾ ਅਤੇ ਜੇਲ੍ਹ ਵਿਚੋਂ ਰਿਹਾ ਹੋਣ ਤੋਂ ਬਾਅਦ ਆਪਣਾ ਪਾਸਪੋਰਟ ਜਮ੍ਹਾ ਕਰਾਉਣਾ ਪਏਗਾ। ਅਦਾਲਤ ਨੇ ਕਿਹਾ ਕਿ ਉਹ ਬਿਨਾਂ ਆਗਿਆ ਦੇ ਵਿਦੇਸ਼ ਯਾਤਰਾ ਨਹੀਂ ਕਰ ਸਕਦੀ ਅਤੇ ਮੁੰਬਈ ਛੱਡਣ ਤੋਂ ਪਹਿਲਾਂ ਉਸ ਨੂੰ ਜਾਂਚ ਅਧਿਕਾਰੀ ਨੂੰ ਸੂਚਿਤ ਕਰਨਾ ਪਵੇਗਾ।

Rhea Chakraborty And Sushant Singh RajputRhea Chakraborty And Sushant Singh Rajput

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੁਸ਼ਾਂਤ ਸਿੰਘ ਰਾਜਪੂਤ ਨਾਲ ਜੁੜੇ ਨਸ਼ਿਆਂ ਦੇ ਮਾਮਲੇ ਵਿੱਚ ਵਿਸ਼ੇਸ਼ ਐਨਡੀਪੀਐਸ ਅਦਾਲਤ ਨੇ  ਰੀਆ ਚੱਕਰਵਰਤੀ, ਸ਼ੌਵਿਕ ਚੱਕਰਵਰਤੀ ਅਤੇ ਹੋਰਾਂ ਦੀ ਨਿਆਂਇਕ ਹਿਰਾਸਤ ਵਿੱਚ 20 ਅਕਤੂਬਰ ਤੱਕ ਵਾਧਾ ਕੀਤਾ ਸੀ। ਵਿਸ਼ੇਸ਼ ਅਦਾਲਤ ਨੇ ਆਖਰੀ ਵਾਰ ਰਿਆ ਦੀ ਨਿਆਇਕ ਹਿਰਾਸਤ ਵਿਚ 6 ਅਕਤੂਬਰ ਤੱਕ ਵਾਧਾ ਕੀਤਾ ਸੀ। 8 ਸਤੰਬਰ ਨੂੰ ਐਨਸੀਬੀ ਦੀ ਗ੍ਰਿਫਤਾਰੀ ਤੋਂ ਬਾਅਦ ਰੀਆ ਚੱਕਰਵਰਤੀ ਨੂੰ 22 ਸਤੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement