
ਅੱਤਵਾਦੀਆਂ ਦੀ ਕੀਤੀ ਜਾ ਰਹੀ ਹੈ ਪਛਾਣ
ਸ੍ਰੀਨਗਰ: ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਇਕ ਰਾਤ ਨੂੰ ਹੋਏ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ।
Army
ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਮੰਗਲਵਾਰ ਸ਼ਾਮ ਨੂੰ ਜੈਨਾਪੋਰਾ ਖੇਤਰ ਦੇ ਸੁਗਾਨ ਪਿੰਡ ਵਿੱਚ ਤਲਾਸ਼ੀ ਮੁਹਿੰਮ ਚਲਾਈ ਸੀ।
Army
ਉਨ੍ਹਾਂ ਕਿਹਾ ਕਿ ਅਭਿਆਨ ਸੁਰੱਖਿਆ ਬਲਾਂ ‘ਤੇ ਅੱਤਵਾਦੀਆਂ ਦੀ ਗੋਲੀਬਾਰੀ ਨਾਲ ਮੁਕਾਬਲੇ ਵਿੱਚ ਬਦਲ ਗਈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ 12 ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੇ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ।
ਉਹਨਾਂ ਜਾਣਕਾਰੀ ਦਿੱਤੀ ਕਿ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਸੰਸਥਾ ਦੀ ਪੜਤਾਲ ਕੀਤੀ ਜਾ ਰਹੀ ਹੈ।