ਗਾਂ ਨੂੰ ਬਚਾਉਣ ਦੀ ਕੋਸ਼ਿਸ਼ 'ਚ ਬੱਸ ਦੀ ਟਰੱਕ ਨਾਲ ਟੱਕਰ, 9 ਦੀ ਮੌਤ 
Published : Oct 7, 2021, 12:40 pm IST
Updated : Oct 7, 2021, 12:40 pm IST
SHARE ARTICLE
27 injured as Delhi-Bahraich bus collides head-on with truck in UP's Barabanki
27 injured as Delhi-Bahraich bus collides head-on with truck in UP's Barabanki

ਯੋਗੀ ਅਦਿੱਤਿਆਨਾਥ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

 

ਬਾਰਾਬੰਕੀ-  ਬਾਰਾਬੰਕੀ ਦੇ ਥਾਣਾ ਦੇਵਾ ਖੇਤਰ ਵਿਚ ਪਿੰਡ ਬਬੂਰੀ ਦੇ ਕੋਲ ਇੱਕ ਵੌਲਵੋ ਬੱਸ ਅਤੇ ਟਰੱਕ ਦੀ ਟੱਕਰ ਵਿਚ ਬੱਸ ਵਿਚ ਸਵਾਰ 9 ਲੋਕਾਂ ਦੀ ਮੌਤ ਹੋ ਗਈ ਅਤੇ 27 ਹੋਰ ਜ਼ਖਮੀ ਹੋ ਗਏ। ਹਾਦਸੇ 'ਤੇ ਦੁੱਖ ਪ੍ਰਗਟ ਕਰਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

27 injured as Delhi-Bahraich bus collides head-on with truck in UP's Barabanki27 injured as Delhi-Bahraich bus collides head-on with truck in UP's Barabanki

ਪੁਲਿਸ ਸੁਪਰਡੈਂਟ ਯਮੁਨਾ ਪ੍ਰਸਾਦ ਨੇ ਦੱਸਿਆ ਕਿ ਵੀਰਵਾਰ ਸਵੇਰੇ ਕੁਰਸੀ ਦੇਵਾ ਰੋਡ ਤੋਂ ਦਿੱਲੀ ਤੋਂ ਬਹਰਾਇਚ ਜਾ ਰਹੀ ਇੱਕ ਵੌਲਵੋ ਬੱਸ ਦੇ ਸਾਹਮਣੇ ਅਚਾਨਕ ਗਾਂ ਆਉਣ ਕਾਰਨ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਦੀ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਦੇ ਸਮੇਂ ਬੱਸ 'ਚ 70 ਯਾਤਰੀ ਸਵਾਰ ਸਨ, ਜਿਨ੍ਹਾਂ 'ਚੋਂ 9 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 27 ਹੋਰ ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਲਖਨਊ ਟ੍ਰਾਂਮਾ ਸੈਂਟਰ ਭੇਜਿਆ ਗਿਆ ਹੈ।

27 injured as Delhi-Bahraich bus collides head-on with truck in UP's Barabanki27 injured as Delhi-Bahraich bus collides head-on with truck in UP's Barabanki

ਇੱਕ ਅਧਿਕਾਰਤ ਬਿਆਨ ਅਨੁਸਾਰ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਬਾਰਾਬੰਕੀ ਜ਼ਿਲ੍ਹੇ ਵਿਚ ਇੱਕ ਸੜਕ ਹਾਦਸੇ ਵਿਚ ਲੋਕਾਂ ਦੀ ਮੌਤ ਉੱਤੇ ਸੋਗ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਇਸ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਢੁਕਵਾਂ ਇਲਾਜ ਮੁਹੱਈਆ ਕਰਵਾਉਣ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਅਤੇ ਰਾਹਤ ਦੇਣ ਦੇ ਨਿਰਦੇਸ਼ ਵੀ ਦਿੱਤੇ ਹਨ। ਅਦਿੱਤਿਆਨਾਥ ਨੇ ਹਾਦਸੇ ਵਿਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ।

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement