ਲਖੀਮਪੁਰ ਤੋਂ ਬਾਅਦ ਹਰਿਆਣਾ 'ਚ ਕਿਸਾਨਾਂ ਨੂੰ ਗੱਡੀ ਨਾਲ ਕੁਚਲਣ ਦੀ ਕੋਸ਼ਿਸ਼
Published : Oct 7, 2021, 5:05 pm IST
Updated : Oct 7, 2021, 5:05 pm IST
SHARE ARTICLE
Attempt to crush farmers in Haryana after Lakhimpur
Attempt to crush farmers in Haryana after Lakhimpur

ਹਰਿਆਣਾ ਦੇ ਨਾਰਾਇਣਗੜ੍ਹ (ਅੰਬਾਲਾ) ਵਿਚ ਸਾਂਸਦ ਨਾਇਬ ਸੈਣੀ ਦੇ ਸਾਥੀਆਂ ਨੇ ਸ਼ਾਂਤੀਪੂਰਨ ਵਿਰੋਧ ਕਰ ਰਹੇ ਕਿਸਾਨਾਂ ‘ਤੇ ਚੜ੍ਹਾਈ ਗੱਡੀ

 

ਹਰਿਆਣਾ -  ਲਖੀਮਪੁਰ ਖੀਰੀ ਘਟਨਾ ਤੋਂ ਬਾਅਦ ਹੁਣ ਹਰਿਆਣਾ ਵਿਚ ਵੀ ਕਿਸਾਨਾਂ 'ਤੇ ਗੱਡੀ ਚੜ੍ਹਾ ਕੇ ਉਨ੍ਹਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਗਈ ਹੈ। ਕਿਸਾਨ ਏਕਤਾ ਮੋਰਚਾ ਮੁਤਾਬਕ ਹਰਿਆਣਾ ਦੇ ਨਾਰਾਇਣਗੜ੍ਹ (ਅੰਬਾਲਾ) ਵਿਚ ਸਾਂਸਦ ਨਾਇਬ ਸੈਣੀ ਦੇ ਸਾਥੀਆਂ ਨੇ ਸ਼ਾਂਤੀਪੂਰਨ ਵਿਰੋਧ ਕਰ ਰਹੇ ਕਿਸਾਨਾਂ ‘ਤੇ ਗੱਡੀ ਚੜ੍ਹਾ ਦਿੱਤੀ, ਜਿਸ ਵਿਚ ਇੱਕ ਕਿਸਾਨ ਜ਼ਖਮੀ ਹੋ ਗਿਆ ਹੈ। ਕਿਸਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਕਿਹਾ ਜਾ ਰਿਹਾ ਹੈ ਕਿ ਨਾਰਾਇਣਗੜ੍ਹ ਵਿਚ ਕਿਸਾਨ ਸਾਂਸਦ ਨਾਇਬ ਸੈਣੀ ਦਾ ਵਿਰੋਧ ਕਰ ਰਹੇ ਸਨ। ਕਿਸਾਨਾਂ ਨੇ ਇਨੋਵਾ ਗੱਡੀ ਦਾ ਨੰਬਰ ਵੀ ਨੋਟ ਕੀਤਾ ਹੈ।

file photo

ਇਸ ਘਟਨਾ ਦੀ ਜਾਣਕਾਰੀ ਇਕ ਆਗੂ ਨੇ ਸੰਯੁਕਤ ਕਿਸਾਨ ਮੋਰਚਾ ਦੇ ਟਵਿੱਟਰ ਅਕਾਊਂਟ ਤੋਂ  ਸਾਂਝੀ ਕੀਤੀ ਹੈ, ਆਗੂ ਨੇ ਕਿਹਾ ਕਿ ਉਨ੍ਹਾਂ ਨੇ ਨਾਇਬ ਸੈਣੀ ਦੀ ਨੋਵਾ ਗੱਡੀ ਦਾ ਨੰਬਰ ਨੋਟ ਕਰ ਲਿਆ ਹੈ ਤੇ ਜੇ 10 ਤਾਰੀਕ ਤੱਕ ਕਾਰਵਾਈ ਜਾਂ ਕੋਈ ਐਕਸ਼ਨ ਨਾ ਲਿਆ ਗਿਆ ਤਾਂ ਨਾਰਾਇਣਗੜ੍ਹ ਦੇ ਥਾਣੇ ਦਾ ਘਿਰਾਓ ਕੀਤਾ ਜਾਵੇਗਾ। ਉਹਨਾਂ ਨੇ ਸੰਯੁਕਤ ਕਿਸਾਨ ਮੰਰਚੇ ਦੇ ਆਗੂਾਂ ਨੂੰ ਵੀ ਅਪੀਲ ਕੀਤੀ ਹੈ ਕਿ ਇਕ ਵੱਡੀ ਕਾਲ ਦੇ ਕੇ ਇਹਨਾਂ ਭਾਜਪਾ ਆਗੂਆਂ ਨੂੰ ਨੱਥ ਪਾਈ ਜਾਵੇ ਨਹੀਂ ਤਾਂ ਇਹਨਾਂ ਦਾ ਵੱਡੀ ਗਿਣਤੀ ਵਿਚ ਘਿਰਾਓ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਦੱਸ ਦਈਏ ਕਿ ਲਖੀਮਪੁਰ ਖੀਰੀ ਦਾ ਮਾਮਲਾ ਵੀ ਅਜੇ ਸੁਲਝਿਆ ਨਹੀਂ ਹੈ। ਲਖੀਮਪੁਰ ਮਾਮਲੇ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਵੀ ਸੁਣਵਾਈ ਹੋਈ ਹੈ। ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਕੱਲ੍ਹ ਤੱਕ ਸਟੇਟਸ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਇਹ ਵੀ ਪੁੱਛਿਆ ਹੈ ਕਿ ਦੋਸ਼ੀ ਕੌਣ ਹਨ, ਕਿਨ੍ਹਾਂ ਦੇ ਖਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਕੀ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਭਲਕੇ ਇਸ ਮਾਮਲੇ ‘ਤੇ ਸੁਣਵਾਈ ਹੋਵੇਗੀ। ਯੂਪੀ ਸਰਕਾਰ ਨੇ ਕਿਹਾ ਹੈ ਕਿ ਉਹ ਸਟੇਟਸ ਰਿਪੋਰਟ ਦਾਖਲ ਕਰੇਗੀ। ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਵਿਸਥਾਰ ਨਾਲ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement