'ਕਾਂਗਰਸ ਸਰਕਾਰ ਸੂਬੇ ਦੇ ਸਰਪੰਚਾਂ- ਪੰਚਾਂ ਨੂੰ ਨਾ ਹੀ ਮਾਣ ਦੇ ਰਹੀ ਹੈ ਅਤੇ ਨਾ ਹੀ ਮਾਣ ਭੱਤਾ'
Published : Oct 7, 2021, 8:28 pm IST
Updated : Oct 7, 2021, 8:28 pm IST
SHARE ARTICLE
Bhagwant Mann
Bhagwant Mann

'ਚੁਣੇ ਹੋਏ ਨੁਮਾਇੰਦਿਆਂ ਦੀ ਬੇਇਜਤੀ ਹੈ ਮਾਨ ਭੱਤਾ ਨਾ ਮਿਲਣਾ'

 

ਚੰਡੀਗੜ: 'ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੇ ਸਰਪੰਚਾਂ- ਪੰਚਾਂ ਨੂੰ ਨਾ ਹੀ ਮਾਣ ਦੇ ਰਹੀ ਹੈ ਅਤੇ ਨਾ ਹੀ ਮਾਣ ਭੱਤਾ ਦੇ ਰਹੀ ਹੈ, ਜਦੋਂ ਕਿ ਸਰਕਾਰ ਆਪਣੇ ਮੰਤਰੀਆਂ- ਸੰਤਰੀਆਂ ਨੂੰ ਨਵੀਆਂ ਕਾਰਾਂ ਅਤੇ ਹੋਰ ਭੱਤੇ ਦੇ ਕੇ ਸਰਕਾਰੀ ਖ਼ਜ਼ਾਨੇ 'ਤੇ ਮਣਾਮੂੰਹੀਂ ਬੋਝ ਪਾ ਰਹੀ ਹੈ।' ਇਹ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੰਗ ਕੀਤੀ ਕਿ ਚੰਨੀ ਸਰਕਾਰ ਬਿਨਾਂ ਦੇਰੀ ਹਰੇਕ ਸਰਪੰਚ ਨੂੰ ਘੱਟੋ -ਘੱਟ 25 ਹਜ਼ਾਰ ਰੁਪਏ ਅਤੇ ਹਰੇਕ ਪੰਚ ਨੂੰ ਘੱਟੋ- ਘੱਟ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦੇਵੇ।

 

 

CM Charanjit Singh ChanniCM Charanjit Singh Channi

 

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ, ''ਮਹਾਤਮਾ ਗਾਂਧੀ ਦੇ ਸਿਧਾਂਤਾਂ ਦਾ ਢੰਢੋਰਾ ਪਿੱਟਣ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਨੇੇ ਸਰਪੰਚਾਂ ਅਤੇ ਪੰਚਾਂ ਨੂੰ ਉਚਿਤ ਮਾਣ ਭੱਤਾ ਨਹੀਂ ਦਿੱਤਾ, ਜਦੋਂ ਕਿ ਮਹਾਤਮਾ ਗਾਂਧੀ ਆਖਦੇ ਸੀ ਕਿ ਹਰੇਕ ਪਿੰਡ ਵਾਸੀ ਨੂੰ ਵੱਧ ਤੋਂ ਵੱਧ ਆਮਦਨ ਅਤੇ ਰੋਜ਼ਗਾਰ ਦਿੱਤਾ ਜਾਵੇ।'' ਮਾਨ ਨੇ ਕਿਹਾ ਪੰਜਾਬ ਸਰਕਾਰ ਸੂਬੇ ਦੇ ਸਰਪੰਚਾਂ ਨੂੰ 1200 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦੇ ਰਹੀ ਹੈ, ਪਰ ਇਹ ਨਿਗੂਣਾ ਭੱਤਾ ਵੀ ਸਰਪੰਚਾਂ ਨੂੰ ਪਿੱਛਲੇ ਤਿੰਨ ਸਾਲਾਂ ਤੋਂ ਪ੍ਰਾਪਤ ਨਹੀਂ ਹੋਇਆ।

 

Bhagwant Mann Bhagwant Mann

 

ਜਦੋਂ ਕਿ ਸਰਕਾਰ ਪਿੰਡਾਂ ਦੇ ਪੰਚਾਂ ਨੂੰ ਸਰਕਾਰ ਇੱਕ ਧੇਲਾ ਵੀ ਨਹੀਂ ਦਿੰਦੀ। ਦੂਜੇ ਪਾਸੇ ਨਗਰ ਕੌਸਲਾਂ ਅਤੇ ਨਗਰ ਨਿਗਮਾਂ ( ਮਿਊਂਸਪੀਪਲ ਕਾਰਪੋਰੇਸ਼ਨਜ਼) ਦੇ ਮੁਖੀਆਂ ਅਤੇ ਮੈਂਬਰਾਂ ਪ੍ਰਤੀ ਮਹੀਨਾ ਮਾਣਭੱਤਾ, ਮੀਟਿੰਗਾਂ ਵਿੱਚ ਜਾਣ ਦਾ ਭੱਤਾ ਅਤੇ ਮੋਬਾਇਲ ਖਰਚੇ ਵੀ ਸਰਕਾਰ ਵੱਲੋਂ ਦਿੱਤੇ ਜਾਂਦੇ ਹਨ। ਉਨਾਂ ਸਵਾਲ ਕੀਤਾ, ''ਕੀ ਚੰਨੀ ਸਰਕਾਰ ਸਰਪੰਚਾਂ ਅਤੇ ਪੰਚਾਂ ਨੂੰ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਹੀਂ ਮੰਨਦੀ? ਕਾਂਗਰਸ ਸਰਕਾਰ ਮੰਤਰੀਆਂ, ਵਿਧਾਇਕਾਂ, ਮੇਅਰਾਂ ਅਤੇ ਕੌਸਲਰਾਂ ਦੀ ਤਰਾਂ ਸਰਪੰਚਾਂ -ਪੰਚਾਂ ਨੂੰ ਉਚਿਤ ਭੱਤਾ ਕਿਉਂ ਨਹੀਂ ਦਿੰਦੀ?''

 

Bhagwant Mann Bhagwant Mann

 

ਸੰਸਦ ਮੈਂਬਰ ਨੇ ਕਿਹਾ ਕਿ ਚੰਨੀ ਸਰਕਾਰ ਨੇ ਸੂਬੇ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਨਵੀਆਂ ਲਗਜ਼ਰੀ ਕਾਰਾਂ, ਤਨਖਾਹਾਂ ਦੇ ਗੱਫ਼ਿਆਂ ਅਤੇ ਹੋਰ ਭੱਤਿਆਂ ਲਈ ਸਰਕਾਰੀ ਖ਼ਜ਼ਾਨੇ ਦੇ ਬੂਹੇ ਖੋਲ ਰੱਖੇ ਹਨ, ਪਰ ਸਰਪੰਚਾਂ ਨੂੰ ਨਿਗੂਣਾ ਜਿਹਾ ਮਾਣਭੱਤਾ ਦੇਣ ਵੇਲੇ ਖ਼ਜ਼ਾਨਾ ਖਾਲੀ ਹੋ ਜਾਂਦਾ ਹੈ। ਉਨਾਂ ਕਿਹਾ ਕਿ ਚੰਨੀ ਸਰਕਾਰ ਪੰਜਾਬ ਦੀ ਖ਼ਜ਼ਾਨੇ ਦੀ ਲੁੱਟ ਨੂੰ ਤੁਰੰਤ ਬੰਦ ਕਰੇ ਅਤੇ ਪਿੰਡਾਂ ਦੇ ਵਿਕਾਸ ਸਮੇਤ ਸਰਪੰਚਾਂ ਅਤੇ ਪੰਚਾਂ ਨੂੰ ਢੁੱਕਵਾਂ ਮਾਣਭੱਤਾ ਦੇਵੇ, ਤਾਂ ਜੋ ਉਨਾਂ ਨੂੰ ਵੀ ਕਿਸੇ ਸੰਵਿਧਾਨਕ ਅਹੁਦੇ 'ਤੇ ਬੈਠੇ ਹੋਣ ਦਾ ਮਾਣ ਮਹਿਸੂਸ ਹੋਵੇ।

ਭਗਵੰਤ ਮਾਨ ਨੇ ਕਿਹਾ ਕਿ ਸਰਪੰਚਾਂ ਨੂੰ ਹਰ ਦਿਨ ਸਰਕਾਰੀ ਅਤੇ ਗੈਰ- ਸਰਕਾਰੀ ਮੁਲਾਜ਼ਮਾਂ ਦੀ ਪਿੰਡ ਆਉਣ 'ਤੇ ਆਓ- ਭਗਤ ਕਰਨੀ ਪੈਂਦੀ ਹੈ ਅਤੇ ਪਿੰਡ ਵਾਸੀਆਂ ਦੇ ਕੰਮਾਂ ਲਈ ਕਚਿਹਰੀਆਂ,  ਥਾਣਿਆਂ, ਤਹਿਸੀਲਾਂ ਸਮੇਤ ਹੋਰ ਅਦਾਰਿਆਂ ਵਿੱਚ ਜਾਣਾ ਪੈਂਦਾ ਹੈ। ਭਾਵ ਸਰਪੰਚ ਨੂੰ ਚੜੇ ਸੂਰਜ ਖਰਚਾ ਛਿੜ ਜਾਂਦਾ ਹੈ। ਮਾਨ ਨੇ ਕਿਹਾ ਕਿ ਸੂਬੇ ਦੇ ਬਹੁਤ ਸਾਰੇ ਪੰਚਾਇਤ ਮੈਂਬਰਾਂ ਦੀ ਆਰਥਿਕ ਸਥਿਤੀ ਚੰਗੀ ਨਹੀਂ। ਇਸ ਲਈ ਸਰਕਾਰ ਪੰਚਾਇਤ ਮੈਂਬਰਾਂ ਦੇ ਮਾਣ ਭੱਤੇ ਵਿਚ ਵਾਧਾ ਕਰਕੇ ਹਰੇਕ ਸਰਪੰਚ ਨੂੰ ਘੱਟੋ -ਘੱਟ 25 ਹਜ਼ਾਰ ਰੁਪਏ ਅਤੇ ਹਰੇਕ ਪੰਚ ਨੂੰ ਘੱਟੋ- ਘੱਟ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦੇਣ ਦਾ ਪ੍ਰਬੰਧ ਕਰੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement