
ਮਾਸੂਮ ਕਿਸਾਨਾਂ ਦਾ ਜੋ ਖੂਨ ਡੁੱਲਿਆ ਹੈ ਉਸ ਦਾ ਲੇਖਾ-ਜੋਖਾ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।
ਨਵੀ ਦਿੱਲੀ - 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿਚ ਹੋਈ ਹਿੰਸਕ ਘਟਨਾ ਤੋਂ ਬਾਅਦ ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਲਗਾਤਾਰ ਕਿਸਾਨਾਂ ਦੇ ਸਮਰਥਨ ਵਿਚ ਟਵੀਟ ਕਰ ਰਹੇ ਹਨ। ਉਨ੍ਹਾਂ ਨੇ ਇਸ ਸਬੰਧ ਵਿਚ ਯੋਗੀ ਸਰਕਾਰ ਨੂੰ ਇੱਕ ਪੱਤਰ ਵੀ ਲਿਖਿਆ ਹੈ ਅਤੇ ਪੀੜਤਾਂ ਦੇ ਪਰਿਵਾਰਾਂ ਲਈ ਨਿਆਂ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਅੱਜ ਵਰੁਣ ਗਾਂਧੀ ਨੇ ਲਖੀਮਪੁਰ ਘਟਨਾ ਦਾ ਵੀਡੀਓ ਸ਼ੇਅਰ ਕਰਦੇ ਹੋਏ ਟਵੀਟ ਕੀਤਾ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ।
Varun Gandhi Tweet
ਵਰੁਣ ਗਾਂਧੀ ਨੇ ਟਵੀਟ ਕਰ ਕੇ ਲਿਖਿਆ ਕਿ 'ਪ੍ਰਦਰਸ਼ਨਕਾਰੀਆਂ ਦਾ ਕਤਲ ਕਰ ਕੇ ਉਨ੍ਹਾਂ ਨੂੰ ਚੁੱਪ ਨਹੀਂ ਕਰਵਾਇਆ ਜਾ ਸਕਦਾ। ਨਿਰਦੋਸ਼ ਤੇ ਮਾਸੂਮ ਕਿਸਾਨਾਂ ਦਾ ਜੋ ਖੂਨ ਡੁੱਲਿਆ ਹੈ ਉਸ ਦਾ ਲੇਖਾ-ਜੋਖਾ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਕਿਸਾਨਾਂ ਕੋਲ ਅਜਿਹਾ ਸੰਦੇਸ਼ ਨਹੀਂ ਜਾਣਾ ਚਾਹੀਦਾ ਕਿ ਅਸੀਂ ਜ਼ਾਲਮ ਹਾਂ'
Lakhimpur Kheri incident
ਵਰੁਣ ਗਾਂਧੀ ਨੇ 5 ਅਕਤੂਬਰ ਨੂੰ ਵੀ ਅਜਿਹਾ ਹੀ ਇੱਕ ਵੀਡੀਓ ਸਾਂਝਾ ਕੀਤਾ ਸੀ ਅਤੇ ਟਵੀਟ ਕਰ ਲਿਖਿਆ ਸੀ ਕਿ 'ਲਖੀਮਪੁਰ ਖੀਰੀ ਵਿਚ ਕਿਸਾਨਾਂ ਨੂੰ ਵਾਹਨਾਂ ਨਾਲ ਜਾਣਬੁੱਝ ਕੇ ਕੁਚਲਣ ਦਾ ਇਹ ਵੀਡੀਓ ਕਿਸੇ ਦੀ ਵੀ ਰੂਹ ਨੂੰ ਹਿਲਾ ਦੇਵੇਗਾ। ਪੁਲਿਸ ਨੂੰ ਇਸ ਵੀਡੀਓ ਦਾ ਨੋਟਿਸ ਲੈਣਾ ਚਾਹੀਦਾ ਹੈ ਅਤੇ ਇਨ੍ਹਾਂ ਵਾਹਨਾਂ ਦੇ ਮਾਲਕਾਂ ਅਤੇ ਗੱਡੀਆਂ ਵਿਚ ਬੈਠੇ ਲੋਕਾਂ ਅਤੇ ਇਸ ਮਾਮਲੇ ਵਿਚ ਸ਼ਾਮਲ ਹੋਰ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।