
'ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇਣ ਅਸਤੀਫਾ'
ਲਖੀਮਪੁਰ: ਲਖੀਮਪੁਰ ਹਿੰਸਾ ਮਾਮਲੇ ਵਿੱਚ, ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ 12 ਤਰੀਕ ਤੱਕ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਅਸਤੀਫਾ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਤਾਂ ਦੇਸ਼ ਭਰ ਵਿੱਚ ਕਿਸਾਨ ਅੰਦੋਲਨ ਕਰਨਗੇ।
Rakesh Tikait
ਟਿਕੈਤ ਨੇ ਇਹ ਗੱਲ ਰਾਮਪੁਰ ਵਿੱਚ ਕਹੀ, ਜਿੱਥੇ ਉਹ ਕਿਸਾਨਾਂ ਨਾਲ ਮੀਟਿੰਗ ਕਰਨ ਆਏ ਸਨ। ਜ਼ਿਕਰਯੋਗ ਹੈ ਕਿ 3 ਅਕਤੂਬਰ ਨੂੰ ਯੂਪੀ ਵਿੱਚ ਨੇਪਾਲ ਸਰਹੱਦ ਦੇ ਲਖੀਮਪੁਰ ਖੀਰੀ 'ਚ ਕਿਸਾਨਾਂ ਉੱਤੇ ਇੱਕ ਕਾਰ ਚੜ੍ਹਾ ਦਿੱਤੀ ਗਈ ਸੀ, ਜਿਸ ਵਿੱਚ ਚਾਰ ਕਿਸਾਨ ਸ਼ਹੀਦ ਹੋ ਗਏ ਸਨ।
Rakesh Tikait
ਇਸ ਘਟਨਾ ਤੋਂ ਨਾਰਾਜ਼ ਕਿਸਾਨਾਂ ਨੇ ਸ਼ਹੀਦ ਹੋਏ ਕਿਸਾਨਾਂ ਦੀਆਂ ਲਾਸ਼ਾਂ ਨੂੰ ਸੜਕ 'ਤੇ ਰੱਖ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। 4 ਅਕਤੂਬਰ ਨੂੰ ਸਰਕਾਰ ਨਾਲ ਹੋਈ ਗੱਲਬਾਤ ਵਿੱਚ ਸਰਕਾਰ ਨੇ ਲਖੀਮਪੁਰ ਹਿੰਸਾ 'ਚ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ 45 ਲੱਖ ਰੁਪਏ ਅਤੇ ਜ਼ਖਮੀਆਂ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
Rakesh Tikait
ਘਟਨਾ ਦੀ ਨਿਆਂਇਕ ਜਾਂਚ ਦਾ ਵੀ ਵਾਅਦਾ ਕੀਤਾ ਗਿਆ ਸੀ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੇ ਮੁੱਖ ਦੋਸ਼ੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਜਾਵੇ।