UP ਪੁਲਿਸ ਦੀ ਹਿਰਾਸਤ 'ਚ ਨਵਜੋਤ ਸਿੱਧੂ ਸਣੇ ਕਈ ਕਾਂਗਰਸੀ ਆਗੂ
Published : Oct 7, 2021, 6:50 pm IST
Updated : Oct 7, 2021, 6:50 pm IST
SHARE ARTICLE
Several Congress leaders, including Navjot Sidhu, in UP police custody
Several Congress leaders, including Navjot Sidhu, in UP police custody

ਸਿੱਧੂ ਨੇ ਦਿੱਤੀ ਸਰਕਾਰ ਨੂੰ ਚਿਤਾਵਨੀ- 'ਦੋਸ਼ੀਆਂ ਨੂੰ ਕਰੋ ਗ੍ਰਿਫ਼ਤਾਰ ਨਹੀਂ ਤਾਂ ਬੈਠਾਂਗੇ ਭੁੱਖ ਬੜਤਾਲ ਤੇ'

 

ਚੰਡੀਗੜ੍ਹ: ਲਖੀਮਪੁਰ ਖੀਰੀ ਜਾ ਰਹੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਕਾਫ਼ਲੇ ਨੂੰ ਹਰਿਆਣਾ ਯੂਪੀ ਸਰਹੱਦ 'ਤੇ ਰੋਕਿਆ ਗਿਆ ਤੇ ਫਿਰ ਕੁੱਝ ਸਮੇਂ ਬਾਅਦ ਯੂ ਪੀ ਪੁਲਿਸ ਨੇ ਨਵਜੋਤ ਸਿੱਧੂ ਸਮੇਤ ਕਈ ਕਾਂਗਰਸੀ ਵਿਧਾਇਕਾ ਨੂੰ ਹਿਰਾਸਤ ਵਿਚ ਲੈ ਲਿਆ। ਹਿਰਾਸਤ ਵਿਚ ਲਏ ਮੰਤਰੀਆਂ ਵਿਚੋਂ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਜੇ ਇੰਦਰ ਸਿੰਗਲਾ, ਗੁਰਕੀਰਤ ਕੋਟਲੀ ਸ਼ਾਮਲ ਹਨ। ਉਨ੍ਹਾਂ ਨੂੰ ਹਿਰਾਸਤ ’ਚ ਲੈਣ ਤੋਂ ਬਾਅਦ ਸਹਾਰਨਪੁਰ ਦੇ ਸਰਸਾਵਾ ਥਾਣੇ ’ਚ ਲਿਜਾਇਆ ਗਿਆ ਹੈ। 

 

Congress convoy stopped at Haryana-UP borderSeveral Congress leaders, including Navjot Sidhu, in UP police custody


 

ਬਾਰਡਰ 'ਤੇ ਮਾਹੌਲ ਕਾਫ਼ੀ ਤਣਾਅਪੂਰਨ ਹੋ ਗਿਆ ਹੈ ਅਤੇ ਯੂ. ਪੀ. ਪੁਲਿਸ ਵੱਲੋਂ ਸਿੱਧੂ ਦੇ ਕਾਫ਼ਲੇ ਨੂੰ ਰੋਕਣ ਕਾਰਨ ਭਾਰੀ ਜਾਮ ਲੱਗ ਗਿਆ ਹੈ। ਇਸ ਕਾਰਨ ਆਮ ਲੋਕਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

Congress convoy stopped at Haryana-UP borderSeveral Congress leaders, including Navjot Sidhu, in UP police custody

 

ਉਧਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਸੀਂ 5 ਤੋਂ ਵੱਧ ਲੋਕ ਅੱਗੇ ਨਹੀਂ ਜਾਣ ਦੇ ਸਕਦੇ। ਉਨ੍ਹਾਂ ਕਿਹਾ ਕਿ ਅਸੀਂ ਨਵਜੋਤ ਸਿੱਧੂ ਨੂੰ ਵੀ ਸਮਝਾਉਣ ਦੀ ਕੋਸ਼ਿਸ਼ ਕੀਤੀ ਸੀ। ਅਸੀਂ ਜ਼ਿਆਦਾ ਲੋਕਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਦੇ ਸਕਦੇ ਜਿਸ ਕਾਰਨ ਉੱਤਰ ਪ੍ਰਦੇਸ਼ ਪੁਲਿਸ ਨੇ ਕਾਂਗਰਸ ਨੇਤਾਵਾਂ ਨੂੰ ਹਿਰਾਸਤ ’ਚ ਲਿਆ ਹੈ। ਸਾਰੇ ਕਾਂਗਰਸੀ ਆਗੂਆਂ ਨੂੰ ਸਰਸਾਵਾ ਥਾਣੇ ’ਚ ਲਿਜਾਇਆ ਗਿਆ ਹੈ।

 

 

Several Congress leaders, including Navjot Sidhu, in UP police custodySeveral Congress leaders, including Navjot Sidhu, in UP police custody

ਉਧਰ ਸਿੱਧੂ ਨੇ ਕਿਹਾ ਕਿ ਇਨਸਾਫ਼ ਮੰਗਣ ’ਤੇ ਉੱਤਰ ਪ੍ਰਦੇਸ਼ ਪੁਲਿਸ ਪਰੇਸ਼ਾਨ ਕਰ ਰਹੀ ਹੈ। ਕਿਸਾਨਾਂ ਨੂੰ ਕੁਚਲਣ ਵਾਲੇ ਸ਼ਰੇਆਮ ਘੁੰਮ ਰਹੇ ਹਨ ਤੇ ਸਾਨੂੰ ਪੁਲਿਸ ਗ੍ਰਿਫ਼ਤਾਰ ਕਰ ਰਹੀ ਹੈ।  ਦੱਸ ਦਈਏ ਕਿ ਇਸ ਤੋਂ ਪਹਿਲਾਂ ਮੋਹਾਲੀ ਵਿਚ ਸਿੱਧੂ ਨੇ ਕਿਹਾ ਸੀ ਕਿ ਜੇਕਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਨੂੰ ਕੱਲ੍ਹ ਤੱਕ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਭੁੱਖ ਹੜਤਾਲ 'ਤੇ ਬੈਠਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement