
ਭਲਕੇ ਇਸ ਮਾਮਲੇ ‘ਤੇ ਫਿਰ ਹੋਵੇਗੀ ਸੁਣਵਾਈ
ਉੱਤਰ ਪ੍ਰਦੇਸ਼ - ਲਖੀਮਪੁਰ ਖੀਰੀ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਕੱਲ੍ਹ ਤੱਕ ਸਟੇਟਸ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਇਹ ਵੀ ਸਵਾਲ ਕੀਤਾ ਹੈ ਕਿ ਦੋਸ਼ੀ ਕੌਣ ਹਨ, ਜਿਨ੍ਹਾਂ ਦੇ ਖਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਕੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ? ਹੁਣ ਭਲਕੇ ਇਸ ਮਾਮਲੇ ‘ਤੇ ਸੁਣਵਾਈ ਹੋਵੇਗੀ।
Supreme Court
ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਲਖੀਮਪੁਰ ਖੀਰੀ ਹਿੰਸਾ ਵਿਚ ਆਪਣੇ ਪੁੱਤਰ ਨੂੰ ਗੁਆਉਣ ਵਾਲੀ ਬੀਮਾਰ ਮਾਂ ਦੇ ਤੁਰੰਤ ਇਲਾਜ ਦਾ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ ਹਨ। ਇਸ ਮਾਮਲੇ ਤੇ ਚੀਫ਼ ਜਸਟਿਸ ਦੀ ਬੈਂਚ ਨੇ ਸੁਣਵਾਈ ਕੀਤੀ ਹੈ। ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ 3 ਅਕਤੂਬਰ ਨੂੰ ਵਾਪਰੀ ਘਟਨਾ ਦੌਰਾਨ 4 ਕਿਸਾਨਾਂ, ਇੱਕ ਪਤੱਰਕਾਰ ਸਮੇਤ ਕੁੱਲ 8 ਲੋਕਾਂ ਦੀ ਮੌਤ ਹੋ ਗਈ ਸੀ।