
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਰਾਹੁਲ ਵਰਮਾ ਦੀ ਲਾਸ਼ ਪਿੰਡ ਦੇ ਬਾਹਰ ਪਰਿਵਾਰ ਦੇ ਨਵੇਂ ਬਣੇ ਮਕਾਨ ਵਿੱਚੋਂ ਮਿਲੀ ਹੈ।
ਅਮੇਠੀ- ਜ਼ਿਲ੍ਹਾ ਅਮੇਠੀ ਦੇ ਗਜੀਆਪੁਰ ਤੋਂ ਪਿਛਲੇ ਚਾਰ ਦਿਨਾਂ ਤੋਂ ਲਾਪਤਾ ਹੋਏ 18 ਸਾਲਾ ਨੌਜਵਾਨ ਦੀ ਲਾਸ਼, ਪਿੰਡ ਦੇ ਬਾਹਰ ਉਸ ਦੇ ਪਰਿਵਾਰ ਦੇ ਨਵੇਂ ਬਣੇ ਘਰ 'ਚ ਸ਼ੱਕੀ ਹਾਲਾਤਾਂ 'ਚ ਲਟਕਦੀ ਮਿਲੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਰਾਹੁਲ ਵਰਮਾ ਦੀ ਲਾਸ਼ ਪਿੰਡ ਦੇ ਬਾਹਰ ਪਰਿਵਾਰ ਦੇ ਨਵੇਂ ਬਣੇ ਮਕਾਨ ਵਿੱਚੋਂ ਮਿਲੀ ਹੈ। ਰਾਹੁਲ ਦਾ ਪਰਿਵਾਰ ਪਿੰਡ ਵਿੱਚ ਹੀ ਇੱਕ ਹੋਰ ਮਕਾਨ ਵਿੱਚ ਰਹਿੰਦਾ ਹੈ।
ਰਾਹੁਲ ਦੀ ਮਾਂ ਅਮਰਾਵਤੀ ਨੇ ਦੋਸ਼ ਲਗਾਇਆ ਹੈ ਕਿ ਉਸ ਦਾ ਪੁੱਤਰ ਚਾਰ ਦਿਨਾਂ ਤੋਂ ਲਾਪਤਾ ਸੀ ਅਤੇ ਉਸ ਦਾ ਕਤਲ ਕਰਕੇ ਲਾਸ਼ ਨੂੰ ਲਟਕਾਇਆ ਗਿਆ ਹੈ।ਸੰਗਰਾਮਪੁਰ ਦੇ ਥਾਣਾ ਮੁਖੀ ਨੇ ਦੱਸਿਆ ਕਿ ਵਰਮਾ ਦੀ ਲਾਸ਼ ਪਿੰਡ ਦੇ ਬਾਹਰ ਘਰ 'ਚ ਫ਼ਾਹੇ ਨਾਲ ਲਟਕਦੀ ਮਿਲੀ। ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਘਟਨਾ ਦੀ ਜਾਂਚ ਜਾਰੀ ਹੈ।