ਯੂਪੀਐੱਸਸੀ ਨੇ ਜਾਰੀ ਕੀਤਾ ਮੋਬਾਈਲ ਐਪ, ਪ੍ਰੀਖਿਆ ਤੇ ਭਰਤੀ ਸੰਬੰਧੀ ਸਾਰੀ ਜਾਣਕਾਰੀ ਮਿਲੇਗੀ ਮੋਬਾਈਲ ਫ਼ੋਨ 'ਤੇ
Published : Oct 7, 2022, 3:36 pm IST
Updated : Oct 7, 2022, 3:36 pm IST
SHARE ARTICLE
UPSC launches its own android app
UPSC launches its own android app

ਯੂ.ਪੀ.ਐਸ.ਸੀ. ਐਪ ਨੂੰ ਐਂਡਰਾਇਡ ਫ਼ੋਨਾਂ ਲਈ ਉਪਲਬਧ ਕਰਵਾਇਆ ਗਿਆ ਹੈ, ਅਤੇ ਇਸ ਨੂੰ ਗੂਗਲ ਪਲੇਅਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

 

ਨਵੀਂ ਦਿੱਲੀ - ਸੰਘ ਲੋਕ ਸੇਵਾ ਆਯੋਗ ਜਾਂ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵਜੋਂ ਜਾਣੇ ਜਾਂਦੇ ਸਰਕਾਰੀ ਅਦਾਰੇ ਯੂ.ਪੀ.ਐਸ.ਸੀ. ਨੇ ਇੱਕ ਐਂਡਰਾਇਡ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ, ਜੋ ਲੋਕਾਂ ਨੂੰ ਯੂਪੀਐਸਸੀ ਪ੍ਰੀਖਿਆਵਾਂ ਅਤੇ ਭਰਤੀ ਸੰਬੰਧੀ ਜਾਣਕਾਰੀ ਪ੍ਰਦਾਨ ਕਰੇਗੀ। ਅਧਿਕਾਰੀਆਂ ਨੇ ਦੱਸਿਆ ਕਿ ਯੂ.ਪੀ.ਐਸ.ਸੀ. ਐਪ ਨੂੰ ਐਂਡਰਾਇਡ ਫ਼ੋਨਾਂ ਲਈ ਉਪਲਬਧ ਕਰਵਾਇਆ ਗਿਆ ਹੈ, ਅਤੇ ਇਸ ਨੂੰ ਗੂਗਲ ਪਲੇਅਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

ਇੱਕ ਅਧਿਕਾਰਤ ਬਿਆਨ ਅਨੁਸਾਰ, "ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਗੂਗਲ ਪਲੇਅਸਟੋਰ 'ਤੇ ਯੂਪੀਐਸਸੀ ਐਂਡਰਾਇਡ ਐਪ ਪੇਸ਼ ਕੀਤਾ ਹੈ, ਜਿਸ ਰਾਹੀਂ ਪ੍ਰੀਖਿਆ ਅਤੇ ਭਰਤੀ ਨਾਲ ਜੁੜੀ ਸਾਰੀ ਜਾਣਕਾਰੀ ਮੋਬਾਈਲ 'ਤੇ ਪ੍ਰਾਪਤ ਕੀਤੀ ਜਾ ਸਕੇਗੀ।" ਇਸ 'ਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ, "ਹਾਲਾਂਕਿ, ਇਸ ਮੋਬਾਈਲ ਐਪ 'ਤੇ ਅਰਜ਼ੀ ਫ਼ਾਰਮ ਭਰਨ ਅਤੇ ਜਮ੍ਹਾਂ ਕਰਨ ਦੀ ਸਹੂਲਤ ਨਹੀਂ ਹੋਵੇਗੀ।"

ਯੂ.ਪੀ.ਐਸ.ਸੀ. ਕੇਂਦਰ ਸਰਕਾਰ ਦੀਆਂ ਨੌਕਰੀਆਂ ਲਈ ਵੱਕਾਰੀ ਸਿਵਲ ਸੇਵਾਵਾਂ ਪ੍ਰੀਖਿਆ ਤੋਂ ਇਲਾਵਾ ਕਈ ਪ੍ਰੀਖਿਆਵਾਂ ਦਾ ਆਯੋਜਨ ਕਰਦਾ ਹੈ। ਹਰ ਸਾਲ ਹਜ਼ਾਰਾਂ ਉਮੀਦਵਾਰ ਇਨ੍ਹਾਂ ਪ੍ਰੀਖਿਆਵਾਂ ਲਈ ਅਪਲਾਈ ਕਰਦੇ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement