ਖ਼ਬਰਾਂ |

ਤਾਜ਼ਾ |

ਦਿੱਲੀ ਦੇ ਕਨਾਟ ਪਲੇਸ 'ਚ ਸਿੱਖ ਨੌਜਵਾਨ ਨੇ ਲਹਿਰਾਇਆ ਪੋਸਟਰ, ਲਿਖਿਆ- 'ਮੇਰਾ ਭਾਰਤ, ਮੇਰਾ ਪਿਆਰ'

By : GAGANDEEP

Published : Oct 7, 2023, 4:03 pm IST
Updated : Oct 7, 2023, 4:03 pm IST
SHARE ARTICLE
PHOTO
PHOTO

ਨੌਜਵਾਨ ਦੀ ਸ਼ੋਸ਼ਲ ਮੀਡੀਆ 'ਤੇ ਵੀਡੀਓ ਹੋ ਰਹੀ ਵਾਇਰਲ

 

ਨਵੀਂ ਦਿੱਲੀ: ਦਿੱਲੀ ਦੇ ਕਨਾਟ ਪਲੇਸ 'ਚ 'ਸੇ ਨੋ ਟੂ ਖਾਲਿਸਤਾਨ' ਲਿਖਿਆ ਬੈਨਰ ਲਹਿਰਾਉਂਦੇ ਹੋਏ ਸਿੱਖ ਨੌਜਵਾਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਦੌਰਾਨ ਉਥੋਂ ਲੰਘ ਰਹੇ ਲੋਕਾਂ ਨੇ ਵੀ ਉਸ ਨਾਲ ਹੱਥ ਮਿਲਾਇਆ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਨੌਜਵਾਨ ਹੱਥਾਂ 'ਚ 'ਮੇਰਾ ਭਾਰਤ ਮੇਰੀ ਜਾਨ ਸੇ ਨੋ ਟੂ ਖਾਲਿਸਤਾਨ' ਲਿਖਿਆ ਬੈਨਰ ਲਹਿਰਾ ਰਿਹਾ ਹੈ।

ਸੋਸ਼ਲ ਮੀਡੀਆ ਯੂਜ਼ਰਸ ਵਾਇਰਲ ਵੀਡੀਓ ਨੂੰ ਲੈ ਕੇ ਵੱਖ-ਵੱਖ ਟਿੱਪਣੀਆਂ ਵੀ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ ਕਿ ਇਹ ਨੌਜਵਾਨ ਸਿੱਖ ਸਪੱਸ਼ਟ ਸੰਦੇਸ਼ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਉਹ ਭਾਰਤ ਦਾ ਹਿੱਸਾ ਬਣੇ ਰਹਿਣਾ ਚਾਹੁੰਦਾ ਹੈ। ਇੱਕ ਹੋਰ ਯੂਜ਼ਰ ਨੇ ਖਾਲਿਸਤਾਨ ਨੂੰ ਨਾਂਹ ਕਰਨ ਦੀ ਅਪੀਲ ਕੀਤੀ।
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਖਾਲਿਸਤਾਨੀ ਲਹਿਰ ਇਕ ਵਾਰ ਫਿਰ ਸੁਰਖੀਆਂ ਵਿੱਚ ਹੈ।

ਇਸ ਦਾ ਕਾਰਨ ਕੈਨੇਡਾ 'ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਕਤਲ ਹੈ। ਕੈਨੇਡਾ ਨੇ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤ ਦਾ ਹੱਥ ਹੋਣ ਦਾ ਦੋਸ਼ ਲਾਇਆ ਹੈ। ਇਸ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਰਿਸ਼ਤੇ ਇਤਿਹਾਸ ਦੇ ਸਭ ਤੋਂ ਖਰਾਬ ਦੌਰ 'ਚੋਂ ਲੰਘ ਰਹੇ ਹਨ। ਅਜੇ 2 ਦਿਨ ਪਹਿਲਾਂ ਹੀ ਭਾਰਤ ਨੇ ਕੈਨੇਡੀਅਨ ਡਿਪਲੋਮੈਟਾਂ ਨੂੰ ਵਾਪਸ ਜਾਣ ਲਈ ਕਿਹਾ ਹੈ। ਇਸ ਤੋਂ ਇਲਾਵਾ ਭਾਰਤ ਨੇ ਕੈਨੇਡਾ ਦੀਆਂ ਵੀਜ਼ਾ ਸੇਵਾਵਾਂ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement