
ਕਿਹਾ, ਹਰ ਸ਼ਾਨਦਾਰ ਪ੍ਰਦਰਸ਼ਨ ਨੇ ਇਤਿਹਾਸ ਰਚਿਆ ਅਤੇ ਸਾਡੇ ਦਿਲਾਂ ਨੂੰ ਮਾਣ ਨਾਲ ਭਰ ਦਿਤਾ
ਨਵੀਂ ਦਿੱਲੀ: ਏਸ਼ੀਆਈ ਖੇਡਾਂ ਵਿਚ ਭਾਰਤ ਦੇ 100 ਤਮਗ਼ੇ ਪੂਰੇ ਕਰਨ ਨੂੰ ਇਕ ਮਹੱਤਵਪੂਰਨ ਪ੍ਰਾਪਤੀ ਦੱਸਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਹ 10 ਅਕਤੂਬਰ ਨੂੰ ਭਾਰਤੀ ਦਲ ਦਾ ਸਵਾਗਤ ਕਰਨਗੇ।
ਇਹ ਵੀ ਪੜ੍ਹੋ: ਮੈਕਸੀਕੋ 'ਚ ਸੜਕ ਹਾਦਸੇ ਵਿਚ 18 ਲੋਕਾਂ ਦੀ ਮੌਤ; ਜ਼ਿਆਦਾਤਰ ਪ੍ਰਵਾਸੀ
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ, ''ਹਰ ਸ਼ਾਨਦਾਰ ਪ੍ਰਦਰਸ਼ਨ ਨੇ ਇਤਿਹਾਸ ਰਚਿਆ ਅਤੇ ਸਾਡੇ ਦਿਲਾਂ ਨੂੰ ਮਾਣ ਨਾਲ ਭਰ ਦਿਤਾ। ਮੈਂ 10 ਅਕਤੂਬਰ ਨੂੰ ਏਸ਼ੀਆਈ ਖੇਡਾਂ ਦੇ ਅਪਣੇ ਦਲ ਦਾ ਸਵਾਗਤ ਕਰਾਂਗਾ ਅਤੇ ਖਿਡਾਰੀਆਂ ਨਾਲ ਗੱਲ ਕਰਾਂਗਾ।''
ਇਹ ਵੀ ਪੜ੍ਹੋ: ਏਸ਼ੀਆਈ ਖੇਡਾਂ 2023: ਭਾਰਤੀ ਤੀਰਅੰਦਾਜ਼ਾਂ ਨੇ ਹੁਣ ਤਕ ਜਿੱਤੇ ਰਿਕਾਰਡ ਨੌਂ ਤਮਗ਼ੇ
ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ਇਸ ਗੱਲ ਤੋਂ ਬਹੁਤ ਖੁਸ਼ ਹਨ ਕਿ ਅਸੀਂ 100 ਤਮਗ਼ੇ ਹਾਸਲ ਕੀਤੇ ਹਨ। ਉਨ੍ਹਾਂ ਕਿਹਾ, "ਏਸ਼ੀਆਈ ਖੇਡਾਂ ਵਿਚ ਭਾਰਤ ਲਈ ਇਕ ਮਹੱਤਵਪੂਰਨ ਪ੍ਰਾਪਤੀ। ਮੈਂ ਅਪਣੇ ਹੋਣਹਾਰ ਖਿਡਾਰੀਆਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਦੇ ਯਤਨਾਂ ਸਦਕਾ ਭਾਰਤ ਨੇ ਇਹ ਇਤਿਹਾਸਕ ਉਪਲਬਧੀ ਹਾਸਲ ਕੀਤੀ”।