AAP ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ 'ਚ ਅਲਾਟ ਹੋਇਆ ਬੰਗਲਾ
Published : Oct 7, 2025, 2:22 pm IST
Updated : Oct 7, 2025, 2:22 pm IST
SHARE ARTICLE
File Photo
File Photo

‘ਆਪ' ਨੇ ਵਿਕਲਪਿਕ ਰਿਹਾਇਸ਼ ਦੀ ਮੰਗ ਕਰਦੇ ਹੋਏ ਅਦਾਲਤ ਦਾ ਖੜਕਾਇਆ ਸੀ ਦਰਵਾਜ਼ਾ 

AAP Convener Arvind Kejriwal Allotted Bungalow in Delhi Latest News in Punjabi  ਪਿਛਲੇ ਸਾਲ 17 ਸਤੰਬਰ ਨੂੰ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। 4 ਅਕਤੂਬਰ ਨੂੰ ਉਹ ਅਤੇ ਉਨ੍ਹਾਂ ਦੇ ਪਰਿਵਾਰ ਨੇ 6, ਫ਼ਲੈਗ ਸਟਾਫ਼ ਮਾਰਗ ’ਤੇ ਸਥਿਤ ਮੁੱਖ ਮੰਤਰੀ ਹਾਊਸ (ਬੰਗਲਾ) ਖ਼ਾਲੀ ਕਰ ਦਿਤਾ ਅਤੇ ਲੁਟੀਅਨਜ਼ ਦਿੱਲੀ ਦੇ ਫ਼ਿਰੋਜ਼ਸ਼ਾਹ ਰੋਡ ’ਤੇ ਬੰਗਲਾ ਨੰਬਰ 5 ਵਿਚ ਚਲੇ ਗਏ। ਇਹ ਬੰਗਲਾ ਪੰਜਾਬ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਅਲਾਟ ਕੀਤਾ ਗਿਆ ਹੈ।

ਦਿੱਲੀ ਵਿਚ ਸਾਬਕਾ ਮੁੱਖ ਮੰਤਰੀਆਂ ਲਈ ਸਰਕਾਰੀ ਰਿਹਾਇਸ਼ ਦਾ ਕੋਈ ਪ੍ਰਬੰਧ ਨਹੀਂ ਹੈ। ਨਤੀਜੇ ਵਜੋਂ ‘ਆਪ’ ਨੇ ਆਪਣੇ ਨੇਤਾ ਲਈ ਵਿਕਲਪਿਕ ਰਿਹਾਇਸ਼ ਦੀ ਮੰਗ ਕਰਦੇ ਹੋਏ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਅਤੇ ਕੇਂਦਰੀ ਲੋਕ ਨਿਰਮਾਣ ਵਿਭਾਗ ਨੇ ਜਾਇਦਾਦ ਡਾਇਰੈਕਟੋਰੇਟ ਨੂੰ ਕੇਜਰੀਵਾਲ ਲਈ ਇਕ ਸਰਕਾਰੀ ਰਿਹਾਇਸ਼ ਅਲਾਟ ਕਰਨ ਦੀ ਬੇਨਤੀ ਕੀਤੀ ਸੀ।
 

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement