ਗਰੀਬ ਪਰਿਵਾਰਾਂ ਨੂੰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਸਿੰਗਲਾ
Published : Nov 7, 2020, 6:07 pm IST
Updated : Nov 7, 2020, 6:07 pm IST
SHARE ARTICLE
picture
picture

87 ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਵੰਡੇ ਵਿੱਤੀ ਸਹਾਇਤਾ ਦੇ ਮਨਜ਼ੂਰੀ ਪੱਤਰ

ਸੰਗਰੂਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਲੋੜੀਂਦੀਆਂ ਸਾਰੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰਾਂ ਵਚਨਬੱਧ ਹੈ ਤਾਂ ਜੋ ਕੋਈ ਵੀ ਲੋੜਵੰਦ ਮੁੱਢਲੀਆਂ ਸਹੂਲਤਾਂ ਤੋਂ ਵਾਂਝਾ ਨਾ ਰਹੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸੰਗਰੂਰ ਸ਼ਹਿਰ ਦੇ ਵੱਖ-ਵੱਖ ਲੋੜਵੰਦ 87 ਪਰਿਵਾਰਾਂ ਨੂੰ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਮਕਾਨ ਬਣਾਉਣ ਲਈ ਦਿੱਤੀ ਜਾਣ ਵਾਲੀ 1.5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡਣ ਮੌਕੇ ਕੀਤਾ।

picpic

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਸਦਕਾ ਹਰੇਕ ਗਰੀਬ ਅਤੇ ਲੋੜਵੰਦ ਤੱਕ ਕਾਂਗਰਸ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਪਹੁੰਚ ਰਿਹਾ ਹੈ। ਜਿਸਨੂੰ ਹਰੇਕ ਵਿਅਕਤੀ ਭਲੀ ਭਾਂਤ ਜਾਣਦਾ ਹੈ। ਉਨਾਂ ਕਿਹਾ ਕਿ ਸੰਗਰੂਰ ਹਲਕੇ ਦੇ ਲੋਕਾਂ ਨੂੰ ਹੋਰ ਚੰਗੇਰੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

picpic

ਉਨਾਂ ਦੱਸਿਆ ਕਿ ਪੰਜਾਬ ਸ਼ਹਿਰੀ ਆਵਾਸ ਯੋਜਨਾ ਲੋੜਵੰਦ ਪਰਿਵਾਰਾਂ ਨੂੰ ਰਾਜ ਸਰਕਾਰ ਵੱਲੋਂ ਡੇਢ ਲੱਖ ਪ੍ਰਤੀ ਪਰਿਵਾਰ ਮੁਹੱੱਈਆ ਕਰਵਾਇਆ ਜਾਣਾ ਹੈ, ਜਿਸ ਤਹਿਤ ਪਹਿਲੀ ਕਿਸ਼ਤ ’ਚ 50 ਹਜ਼ਾਰ ਰੁਪਏ ਨੀਂਹਾਂ ਭਰਨ ਮੌਕੇ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਲੈਂਟਰ ਪਾਉਣ ਵੇਲੇ ਦੂਜੀ ਕਿਸ਼ਤ ਵਜੋਂ 50 ਹਜ਼ਾਰ ਰੁਪਏ, ਲੈਂਟਰ ਤੋਂ ਬਾਅਦ ਘਰ ਪੂਰਾ ਕਰਨ ਲਈ 20 ਹਜ਼ਾਰ ਰੁਪਏ ਅਤੇ ਘਰ ਮੁਕੰਮਲ ਹੋਣ ’ਤੇ 30 ਹਜ਼ਾਰ ਰੁਪਏ ਹੋਰ ਮੁਹੱਈਆ ਕਰਵਾਏ ਜਾਣਗੇ। ਉਨਾਂ ਦੱਸਿਆ ਕਿ ਇਨਾਂ 87 ਪਰਿਵਾਰਾਂ ’ਚੋਂ ਜ਼ਿਆਦਾਤਰ ਲਾਭਪਾਤਰੀ ਰਾਮਨਗਰ ਬਸਤੀ, ਹਰੀਪੁਰਾ ਬਸਤੀ, ਅਜੀਤ ਨਗਰ ਬਸਤੀ, ਉਭਾਵਾਲ ਰੋਡ ਅਤੇ ਸੋਹੀਆਂ ਰੋਡ ਨਾਲ ਸਬੰਧਤ ਹਨ।

 

ਇਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ, ਚੇਅਰਮੈਨ ਮਾਰਕੀਟ ਕਮੇਟੀ ਅਨਿਲ ਘੀਚਾ, ਚੇਅਰਮੈਨ ਇੰਮਪਰੂਵਮੈਂਟ ਟਰੱਸਟ ਨਰੇਸ਼ ਗਾਬਾ, ਡਾਇਰੈਕਟਰ ਇਨਫੋਟੈਕ ਪੰਜਾਬ ਸਤੀਸ਼ ਕਾਂਸਲ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਸੰਗਰੂਰ ਰਮੇਸ਼ ਕੁਮਾਰ, ਬਲਬੀਰ ਕੌਰ ਸੈਣੀ, ਸੀਨਅਰ ਕਾਂਗਰਸੀ ਆਗੂ ਜਸਪਾਲ ਸ਼ਰਮਾ ਪਾਲੀ ਅਤੇ ਹੋਰ ਆਗੂ ਹਾਜ਼ਰ ਸਨ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement