
ਹਵਾ ਗੁਣਵੱਤਾ ਮਾੜੀ ਹੋਣ ਦਾ ਮੁੱਖ ਕਾਰਨ ਪੰਜਾਬ : ਮਾਹਰ
ਨਵੀਂ ਦਿੱਲੀ : ਪੰਜਾਬ ਅਤੇ ਨੇੜਲੇ ਖੇਤਰਾਂ 'ਚ ਪਰਾਲੀ ਸਾੜਨ ਕਾਰਨ ਰਾਸ਼ਟਰੀ ਰਾਜਧਾਨੀ 'ਚ ਸਨਿਚਰਵਾਰ ਸਵੇਰੇ ਹਵਾ ਗੁਣਵੱਤਾ ''ਗੰਭੀਰ'' ਸ਼੍ਰੇਣੀ 'ਚ ਰਹੀ। ਦਿੱਲੀ ਲਈ ਕੇਂਦਰ ਸਰਕਾਰ ਦੀ ਹਵਾ ਗੁਣਵੱਤਾ ਸ਼ੁਰੂਆਤੀ ਚੇਤਵਾਨੀ ਪ੍ਰਣਾਲੀ ਨੇ ਦਸਿਆ ਕਿ ਦਿਵਾਲੀ 'ਤੇ ਸ਼ਹਿਰ ਦੀ ਹਵਾ ਗੁਣਵੱਤਾ ''ਗੰਭੀਰ'' ਸ਼ੇਣੀ 'ਚ ਵੀ ਬਣੇ ਰਹਿਣ ਦਾ ਖਦਸ਼ਾ ਹੈ। ਮਾਹਰਾਂ ਨੇ ਦਸਿਆ ਕਿ ਹਵਾ ਗੁਣਵੱਤਾ ਗੰਭੀਰ ਸ਼੍ਰੇਣੀ 'ਚ ਰਹਿਣ ਦਾ ਮੁੱਖ ਕਾਰਨ ਪੰਜਾਬ 'ਚ ਪਰਾਲੀ ਸਾੜਨ ਦੀ ਵੱਧ ਰਹੀਆਂ ਘਟਨਾਵਾਂ ਹਨ।
Air pollution
ਧਰਤੀ ਵਿਗਿਆਨ ਮੰਤਰਾਲੇ ਦੇ ਹਵਾ ਗੁਣਵੱਤਾ ਨਿਗਰਾਨੀ ਕੇਂਦਰ 'ਸਫ਼ਰ' ਨੇ ਦਸਿਆ ਕਿ ਸਨਿਚਰਵਾਰ ਸਵੇਰੇ ਦਿੱਲੀ ਦੀ ਏਅਰ ਕੁਆਲਿਟੀ ਇੰਡੈਕਸ (ਏਕਊਆਈ) 443 ਰਹੀ। ਜ਼ਿਕਰਯੋਗ ਹੈ ਕਿ 0 ਤੋਂ 50 ਦਰਮਿਆਨ 'ਚੰਗਾ', 51 ਤੋਂ 100 ਦਰਮਿਆਨ 'ਤਸੱਲੀਬਖਸ਼', 101 ਤੋਂ 200 ਦਰਮਿਆਨ 'ਮੱਧ', 201 ਤੋਂ 300 ਦਰਮਿਆਨ 'ਖਰਾਬ', 301 ਤੋਂ 400 ਦਰਮਿਆਨ 'ਬੇਹੱਦ ਖ਼ਰਾਬ' ਅਤੇ 401 ਤੋਂ 500 ਦਰਮਿਆਨ ਦੀ ਏਅਰ ਕੁਆਲਿਟੀ ਨੂੰ 'ਗੰਭੀਰ' ਮੰਨਿਆ ਜਾਂਦਾ ਹੈ।
air pollution
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ. ਪੀ. ਸੀ. ਬੀ.) ਮੁਤਾਬਕ ਦਿੱਲੀ ਦੇ ਕਈ ਹਿੱਸਿਆਂ ਵਿਚ ਸਵੇਰੇ ਧੁੰਦ ਦੀ ਚਾਦਰ ਛਾਈ ਰਹੀ, ਜਦਕਿ ਘੱਟ ਤੋਂ ਘੱਟ ਤਾਪਮਾਨ 10.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜਧਾਨੀ ਵਿਚ ਹਵਾ ਦੀ ਰਫ਼ਤਾਰ ਘੱਟ ਹੋਣ ਨਾਲ ਪ੍ਰਦੂਸ਼ਣ ਵਿਚ ਕੋਈ ਫਰਕ ਨਹੀਂ ਪਿਆ ਅਤੇ ਨਾ ਹੀ ਹਵਾ ਗੁਣਵੱਤਾ 'ਚ ਸੁਧਾਰ ਵਿਚ ਮਦਦ ਮਿਲੀ। ਇਸ ਤੋਂ ਇਲਾਵਾ ਐੱਨ. ਸੀ. ਆਰ. ਦੇ ਕੁਝ ਹਿੱਸਿਆਂ ਅਤੇ ਉੱਤਰੀ ਖੇਤਰ ਦੇ ਹੋਰ ਸ਼ਹਿਰਾਂ ਅਤੇ ਪਿੰਡਾਂ 'ਚ ਹਵਾ ਗੁਣਵੱਤਾ ਦੀ ਸਥਿਤੀ ਅਜਿਹੀ ਹੀ ਬਣੀ ਰਹੀ। ਦੇਸ਼ ਦੇ ਜ਼ਿਆਦਾਤਰ ਉੱਤਰੀ ਸੂਬਿਆਂ ਦੀਆਂ ਕੁੱਝ ਥਾਵਾਂ 'ਤੇ ਹਵਾ ਪ੍ਰਦੂਸ਼ਣ ਦੀ ਸਥਿਤੀ 'ਬਹੁਤ ਖਰਾਬ' ਤੋਂ ਲੈ ਕੇ 'ਗੰਭੀਰ' ਤਕ ਬਣੀ ਹੋਈ ਹੈ।
air pollution
ਦਿੱਲੀ ਲਈ ਹਵਾ ਗੁਣਵੱਤਾ ਸ਼ੁਰੂਆਤੀ ਚੇਤਾਵਨੀ ਪ੍ਰਣਾਲੀ ਨੇ ਦਸਿਆ ਕਿ ਪੰਜਾਬ 'ਚ ਪਰਾਲੀ ਸਾੜਨ ਦੇ ਸੱਭ ਤੋਂ ਮਾਮਲੇ (ਲਗਭਗ 4000) ਸਾਹਮਣੇ ਆਏ ਹਨ। ਇਸ ਕਾਰਨ ਦਿੱਲੀ-ਐਨ.ਸੀ.ਆਰ ਅਤੇ ਪਛਮੀ ਭਾਰਤ ਦੇ ਹੋਰ ਹਿੱਸਿਆਂ 'ਚ ਹਵਾ ਗੁਣਵੱਤਾ ਪ੍ਰਭਾਵਤ ਹੋਣ ਦਾ ਖਦਸ਼ਾ ਹੈ। ਦਿੱਲੀ ਵਿਚ ਹਵਾ ਗੁਣਵੱਤਾ ਵਿਚ ਸੁਧਾਰ ਲਿਆਉਣ ਦੇ ਮੱਦੇਨਜ਼ਰ ਕੁਝ ਥਾਵਾਂ 'ਤੇ ਵਿਸ਼ੇਸ਼ ਰੂਪ ਨਾਲ ਸਰਕਾਰ ਵਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ।
Air Pollution
ਸਰਕਾਰ ਨੇ ਸਰਦੀਆਂ ਦੌਰਾਨ ਹਵਾ ਪ੍ਰਦੂਸ਼ਣ 'ਤੇ ਕੰਟਰੋਲ ਪਾਉਣ ਲਈ ਸਾਵਧਾਨੀ ਦੇ ਤੌਰ 'ਤੇ ਕਈ ਕਦਮ ਚੁੱਕੇ ਹਨ, ਜਿਨ੍ਹਾਂ 'ਚ ਪਟਾਕੇ ਚਲਾਉਣ 'ਤੇ ਪਾਬੰਦੀ, ਜਨਰੇਟਰ 'ਤੇ ਪਾਬੰਦੀ, ਨਿਰਮਾਣ ਗਤੀਵਿਧੀਆਂ 'ਤੇ ਰੋਕ ਲਾਈ ਗਈ ਹੈ। ਸੀ. ਪੀ. ਸੀ. ਬੀ. ਮੁਤਾਬਕ ਦਿੱਲੀ ਤੋਂ ਇਲਾਵਾ ਰਾਜਧਾਨੀ ਖੇਤਰ ਦੇ ਨੋਇਡਾ, ਗਾਜ਼ੀਆਬਾਦ, ਗੁੜਗਾਓਂ ਅਤੇ ਫਰੀਦਾਬਾਦ ਦਾ ਵੀ ਬੁਰਾ ਹਾਲ ਹੈ ਅਤੇ ਇਥੇ ਹਵਾ ਗੁਣਵੱਤਾ 400 ਤੋਂ ਵਧੇਰੇ ਹੈ।