
ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਰੇਪ ਅਤੇ ਹੱਤਿਆ ਦੇ ਦੋਸ਼ 'ਚ ਸਜ਼ਾ ਕੱਟ ਰਹੇ ਰਾਮ ਰਹੀਮ
ਰੋਹਤਕ: ਰੇਪ ਅਤੇ ਹੱਤਿਆ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਬੀਤੇ ਦਿਨੀਂ ਇਕ ਦਿਨ ਦੀ ਪੈਰੋਲ ਦਿੱਤੀ ਗਈ ਸੀ। ਹਰਿਆਣਾ ਵਿਚ ਸੀਐਮ ਮਨੋਹਰ ਲਾਲ ਖੱਟੜ ਦੀ ਅਗਵਾਈ ਵਾਲੀ ਸਰਕਾਰ ਨੇ 24 ਅਕਤੂਬਰ ਨੂੰ ਸੌਦਾ ਸਾਧ ਨੂੰ ਇਕ ਦਿਨ ਲਈ ਪੈਰੋਲ ਦਿੱਤੀ ਸੀ।
Sauda Sadh
ਡੇਰਾ ਮੁਖੀ ਫਿਲਹਾਲ ਸੁਨਾਰੀਆ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ। ਸੂਤਰਾਂ ਮੁਤਾਬਕ ਉਸ ਨੇ ਅਪਣੀ ਮਾਂ ਦੀ ਸਿਹਤ ਦਾ ਹਵਾਲਾ ਦਿੰਦਿਆਂ ਪੈਰੋਲ ਦੀ ਮੰਗ ਕੀਤੀ ਸੀ। ਪੈਰੋਲ ਮਿਲਣ 'ਤੇ ਉਹ ਗੁਰੂਗ੍ਰਾਮ ਦੇ ਹਸਪਤਾਲ ਵਿਚ ਭਰਤੀ ਮਾਂ ਕੋਲ ਗਏ ਸੀ। ਉਸ ਨੂੰ ਭਾਰੀ ਸੁਰੱਖਿਆ ਵਿਚ ਹਸਪਤਾਲ ਲਿਜਾਇਆ ਗਿਆ।
Sunaria jail
ਸੂਤਰਾ ਅਨੁਸਾਰ ਰਾਮ ਰਹੀਮ 24 ਅਕਤੂਬਰ ਨੂੰ ਸ਼ਾਮ ਤੱਕ ਅਪਣੀ ਬਿਮਾਰ ਮਾਂ ਦੇ ਨਾਲ ਰਹੇ ਸੀ। ਸੂਤਰਾਂ ਨੇ ਦੱਸਿਆ ਕਿ ਹਰਿਆਣਾ ਪੁਲਿਸ ਦੀਆਂ ਤਿੰਨ ਟੁਕੜੀਆਂ ਸੌਦਾ ਸਾਧ ਦੀ ਸੁਰੱਖਿਆ ਵਿਚ ਤੈਨਾਤ ਸਨ। ਡੇਰਾ ਮੁਖੀ ਨੂੰ ਪੁਲਿਸ ਦੀ ਗੱਡੀ ਵਿਚ ਲਿਆਂਦਾ ਗਿਆ।
Sauda Sadh
ਦੱਸਿਆ ਜਾ ਰਿਹਾ ਕਿ ਮੁੱਖ ਮੰਤਰੀ ਅਤੇ ਕੁਝ ਹੋਰ ਸਰਕਾਰੀ ਅਧਿਕਾਰੀਆਂ ਨੂੰ ਹੀ ਇਸ ਪੈਰੋਲ ਸਬੰਧੀ ਜਾਣਕਾਰੀ ਸੀ। ਇਸ ਤੋਂ ਪਹਿਲਾਂ ਵੀ ਸੌਦਾ ਸਾਧ ਨੂੰ ਪੈਰੋਲ ਦੇਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸੀ। ਹਾਲਾਂਕਿ ਸਰਕਾਰ ਨੇ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਹੁਣ ਪੈਰੋਲ ਦੇਣ ਦੇ ਤਰੀਕੇ 'ਤੇ ਕਈ ਸਵਾਲ ਚੁੱਕੇ ਜਾ ਰਹੇ ਹਨ।