ਹਿਮਾਚਲ 'ਚ ਵੀ ਪੈਟਰੋਲ-ਡੀਜ਼ਲ ਦਾ ਸੰਕਟ ਹੋਇਆ ਹੋਰ ਡੂੰਘਾ, ਗੱਡੀਆਂ ਨੂੰ ਲੱਗੀਆਂ ਬ੍ਰੇਕਾਂ
Published : Nov 7, 2020, 11:30 am IST
Updated : Nov 7, 2020, 11:35 am IST
SHARE ARTICLE
petrol pump
petrol pump

ਉਨ੍ਹਾਂ ਦਾ ਪੈਟਰੋਲ ਪੰਪ 70 ਸਾਲਾਂ ਤੋਂ ਚੱਲ ਰਿਹਾ ਹੈ, ਇੰਨੇ ਸਾਲਾਂ ਵਿੱਚ ਇਹ ਪਹਿਲੀ ਵਾਰ ਹੋਇਆ ਹੈ

ਸੋਲਨ: ਪੰਜਾਬ ਵਿੱਚ ਨਹੀਂ ਦੇਸ਼ ਭਰ 'ਚ ਕਿਸਾਨ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਅੰਦੋਲਨ ਦਾ ਸਿੱਧਾ ਅਸਰ ਗੁਆਂਢੀ ਸੂਬਿਆਂ 'ਤੇ ਪੈਣਾ ਸ਼ੁਰੂ ਹੋ ਗਿਆ ਹੈ। ਇਸ ਦੇ ਚਲਦੇ ਹਿਮਾਚਲ ਪ੍ਰਦੇਸ਼ ਵਿੱਚ ਪੈਟਰੋਲ-ਡੀਜ਼ਲ ਦਾ ਭਾਰੀ ਸੰਕਟ ਵੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਕਿ ਹਿਮਾਚਲ 'ਚ ਭਾਰਤ ਪੈਟਰੋਲੀਅਮ ਦੇ ਬਹੁਤੇ ਪੈਟਰੋਲ ਪੰਪ ਸੁੱਕਣੇ ਸ਼ੁਰੂ ਹੋ ਗਏ ਹਨ।

petrol and diesel prices

ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਕਾਰਨ ਰੇਲ ਗੱਡੀਆਂ ਰਾਹੀਂ ਪੈਟਰੋਲ ਤੇ ਡੀਜ਼ਲ ਦੀ ਸਪਲਾਈ ਨਹੀਂ ਪਹੁੰਚ ਰਹੀ। ਇਸ ਕਾਰਨ ਹਿਮਾਚਲ ਪ੍ਰਦੇਸ਼ ਸੋਲਨ ਵਿੱਚ ਬਹੁਤ ਸਾਰੇ ਪੈਟਰੋਲ ਪੰਪ ਸੁੱਕ ਗਏ ਹਨ, ਜਿਸ ਕਾਰਨ ਪੈਟਰੋਲ ਪੰਪਾਂ 'ਤੇ ਤੇਲ ਨਾ ਮਿਲਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੋਲਨ ਵਿੱਚ ਪੈਟਰੋਲ ਪੰਪ ਚਲਾ ਰਹੇ ਅਮਿਤ ਸ਼ਰਮਾ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੈਟਰੋਲ ਪੰਪ 70 ਸਾਲਾਂ ਤੋਂ ਚੱਲ ਰਿਹਾ ਹੈ, ਪਹਿਲਾਂ ਉਸ ਦੇ ਪਿਤਾ ਤੇ ਦਾਦਾ ਜੀ ਪੈਟਰੋਲ ਪੰਪ ਚਲਾਉਂਦੇ ਸੀ। ਹੁਣ ਉਹ ਇਹ ਕੰਮ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਇੰਨੇ ਸਾਲਾਂ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਪੈਟਰੋਲ ਨਾ ਮਿਲਣ ਕਾਰਨ ਉਨ੍ਹਾਂ ਦਾ ਪੈਟਰੋਲ ਪੰਪ ਸੁੱਕ ਗਿਆ ਹੈ।

Petrol pump

 ਉਨ੍ਹਾਂ ਨੂੰ ਆਪਣੇ ਸਟਾਫ ਦੇ 20 ਤੋਂ ਵੱਧ ਲੋਕਾਂ ਨੂੰ ਛੁੱਟੀ ‘ਤੇ ਭੇਜਣਾ ਪਿਆ ਤੇ ਹੁਣ ਉਨ੍ਹਾਂ ਦੇ ਪੈਟਰੋਲ ਪੰਪ ‘ਤੇ ਸਿਰਫ ਕੁਝ ਕੁ ਕਰਮਚਾਰੀ ਬਚੇ ਹਨ। ਇਸ ਦੇ ਨਾਲ ਹੀ ਗਾਹਕਾਂ ਨੂੰ ਰੋਕਣ ਲਈ ਉਨ੍ਹਾਂ ਨੂੰ ਪੰਪ ਦੇ ਬਾਹਰ ਰੱਸੀਆਂ ਤਕ ਬੰਨ੍ਹਣੀਆਂ ਪੈ ਰਹੀਆਂ ਹਨ।ਇਸੇ ਤਰ੍ਹਾਂ ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ-5 'ਤੇ ਸੋਲਨ ਦੇ ਕੰਡਾਘਾਟ 'ਤੇ ਸਾਹਨੀ ਪੈਟਰੋਲ ਪੰਪ ਹੈ ਜਿਸ ਵਿੱਚ ਪੈਟਰੋਲ ਪੰਪਾਂ 'ਤੇ ਤੇਲ ਨਾ ਮਿਲਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

Petrol pump

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement