
ਜੇਲ੍ਹ ਦੇ ਅੰਦਰ ਪੱਥਰਬਾਜ਼ੀ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।
ਲਖਨਊ : ਯੂਪੀ ਦੇ ਫਰੂਖਾਬਾਦ ਦੀ ਫਤਿਹਗੜ੍ਹ ਜ਼ਿਲ੍ਹਾ ਜੇਲ੍ਹ 'ਚ ਐਤਵਾਰ ਸਵੇਰੇ ਹੜਕੰਪ ਮਚ ਗਿਆ। ਕੈਦੀਆਂ ਦੇ ਗਰੁੱਪਾਂ ਵਿਚ ਹੰਗਾਮਾ ਹੋਣ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਦੇ ਅੰਦਰ ਪੱਥਰਬਾਜ਼ੀ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਦੌਰਾਨ ਤਿੰਨ ਕੈਦੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਜ਼ਿਲ੍ਹੇ ਦੇ ਡੀਐਮ ਅਤੇ ਐਸਪੀ ਜੇਲ੍ਹ ਪਹੁੰਚ ਗਏ। ਜਿੱਥੇ ਉਨ੍ਹਾਂ ਨੇ ਸਥਿਤੀ 'ਤੇ ਕਾਬੂ ਪਾਇਆ। ਨਾਲ ਹੀ ਜ਼ਖ਼ਮੀ ਕੈਦੀਆਂ ਨੂੰ ਹਸਪਤਾਲ ਭੇਜਿਆ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਜੇਲ੍ਹ ਮੁਲਾਜ਼ਮਾਂ ਨੇ ਕੈਦੀਆਂ ਨੂੰ ਕਾਬੂ ਕਰਨ ਲਈ ਅਥਰੂ ਗੈਸ ਦੇ ਗੋਲੇ ਛੱਡੇ ਗਏ ।
Death
ਦੱਸਿਆ ਗਿਆ ਹੈ ਕਿ ਸਨਿਚਰਵਾਰ ਨੂੰ ਜੇਲ੍ਹ 'ਚ ਇਕ ਸੰਦੀਪ ਕੁਮਾਰ ਨਾਮ ਦੇ ਕੈਦੀ ਦੀ ਡੇਂਗੂ ਨਾਲ ਮੌਤ ਹੋ ਗਈ। ਇਸ ਨੂੰ ਲੈ ਕੇ ਹੋਰਨਾਂ ਕੈਦੀਆਂ ਵਿਚ ਜੇਲ੍ਹ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਸੀ। ਐਤਵਾਰ ਸਵੇਰੇ ਸਾਰੇ ਕੈਦੀ ਆਪੋ-ਆਪਣੀਆਂ ਬੈਰਕਾਂ ਤੋਂ ਬਾਹਰ ਆ ਕੇ ਇੱਕ ਥਾਂ ਇਕੱਠੇ ਹੋਣ ਲੱਗੇ। ਜਲਦੀ ਹੀ ਉਹ ਗੁੱਸੇ ਵਿਚ ਆ ਗਏ ਅਤੇ ਇੱਥੋਂ ਤੱਕ ਕਿ ਉਨ੍ਹਾਂ ਨੇ ਆਪਣੀ ਗੱਲ ਮਨਵਾਉਣ ਲਈ ਜੇਲ੍ਹ ਵਿੱਚ ਅੱਗ ਲਗਾ ਦਿੱਤੀ। ਮੁੱਢਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਹੰਗਾਮਾ ਕਰਨ ਸਮੇਂ ਕੈਦੀਆਂ ਨੇ ਜੇਲ੍ਹਰ ਨੂੰ ਵੀ ਬੰਧਕ ਬਣਾ ਲਿਆ ਸੀ।
jail
ਸੂਚਨਾ ਮਿਲਦੇ ਹੀ ਜੇਲ੍ਹ ਵਿਚ ਤੈਨਾਤ ਸੁਰੱਖਿਆ ਮੁਲਾਜ਼ਮਾਂ ਨੇ ਕੈਦੀਆਂ ਨੂੰ ਕਾਬੂ ਕਰਨ ਲਈ ਗੋਲੀਆਂ ਚਲਾ ਦਿਤੀਆਂ। ਇਸ ਗੋਲੀਬਾਰੀ ਵਿਚ ਤਿੰਨ ਕੈਦੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਦਾ ਪਤਾ ਲੱਗਦਿਆਂ ਹੀ ਜੇਲ੍ਹ ਪ੍ਰਸ਼ਾਸਨ ਚੌਕਸ ਹੋ ਗਿਆ। ਇਸ ਦੇ ਨਾਲ ਹੀ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਐਸਪੀ ਟੀਮ ਨਾਲ ਮੌਕੇ 'ਤੇ ਪਹੁੰਚ ਗਏ। ਜਿੱਥੇ ਉਸ ਨੇ ਕੈਦੀਆਂ ਨੂੰ ਸਮਝਾ ਕੇ ਸ਼ਾਂਤ ਕੀਤਾ।ਦੱਸ ਦੇਈਏ ਕਿ ਜ਼ਖ਼ਮੀਆਂ ਦਾ ਇਲਾਜ ਸ਼ੁਰੂ ਕੀਤਾ ਗਿਆ ਹੈ ਅਤੇ ਸਥਿਤੀ 'ਤੇ ਕਾਬੂ ਪਾਉਣ 'ਚ ਸਫ਼ਲਤਾ ਹਾਸਲ ਕੀਤੀ। ਮਾਮਲੇ ਦੀ ਜਾਂਚ ਚੱਲ ਰਹੀ ਹੈ।