ਸਾਵਧਾਨ! ਮਠਿਆਈ ਖਾ ਕੇ ਲੁੱਟੇ ਨਾ ਜਾਇਓ, ਪੁਲਿਸ ਦੇ ਅੜਿੱਕੇ ਆਇਆ ਅਜਿਹਾ ਗਿਰੋਹ
Published : Nov 7, 2022, 6:53 pm IST
Updated : Nov 7, 2022, 6:54 pm IST
SHARE ARTICLE
Arrested
Arrested

ਲੋਕਾਂ ਨੂੰ ਨਸ਼ੀਲੇ ਪਦਾਰਥ ਖੁਆ ਕੇ ਲੁੱਟਣ ਵਾਲਾ ਗਿਰੋਹ ਆਇਆ ਪੁਲਿਸ ਅੜਿੱਕੇ

 

ਨਵੀਂ ਦਿੱਲੀ - ਲੋਕਾਂ ਨੂੰ ਨੀਂਦ ਦੀਆਂ ਗੋਲੀਆਂ ਖੁਆ ਕੇ ਲੁੱਟਣ ਦੇ ਦੋਸ਼ੀ ‘ਜ਼ਹਿਰ ਖੁਰਾਨੀ’ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।  ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਕਮਲ ਸਿੰਘ (34), ਪਵਨ (32) ਅਤੇ ਗੌਰਵ (30) ਪੂਰਬੀ ਦਿੱਲੀ ਦੇ ਸੀਲਮਪੁਰ ਇਲਾਕੇ ਵਿੱਚ ਰਹਿੰਦੇ ਸਨ। ਪੁਲਿਸ ਨੇ ਦੱਸਿਆ ਕਿ ਇਹ ਗਿਰੋਹ ਲੋਕਾਂ ਨੂੰ ਨੀਂਦ ਦੀਆਂ ਗੋਲੀਆਂ ਦਾ ਪਾਊਡਰ ਮਿਲੀਆਂ ਮਠਿਆਈਆਂ ਖੁਆ ਕੇ ਲੁੱਟਦਾ ਸੀ। ਉਨ੍ਹਾਂ ਦੱਸਿਆ ਕਿ ਅਜਿਹਾ ਹੀ ਇੱਕ ਮਾਮਲਾ 23 ਅਕਤੂਬਰ ਨੂੰ ਸਾਹਮਣੇ ਆਇਆ ਸੀ, ਜਦੋਂ ਚਾਂਦਨੀ ਚੌਕ ਦੇ ਰਹਿਣ ਵਾਲੇ 43 ਸਾਲਾ ਵਿਅਕਤੀ ਨੇ ਗੁਲਾਬੀ ਬਾਗ ਥਾਣੇ ਵਿੱਚ ਲੁੱਟ-ਖੋਹ ਦੀ ਸ਼ਿਕਾਇਤ ਦਿੱਤੀ ਸੀ।

ਪੁਲਸ ਅਨੁਸਾਰ ਪੀੜਤ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਹੈ ਕਿ 21 ਅਕਤੂਬਰ ਨੂੰ ਸਵੇਰੇ 7 ਵਜੇ ਦੇ ਕਰੀਬ ਉਸ ਨੇ ਭਗੀਰਥ ਪੈਲੇਸ ਸਥਿਤ ਬਿਜਲੀ ਦੀ ਦੁਕਾਨ ਤੋਂ ਕੁਝ ਸਮਾਨ ਲੈ ਕੇ ਇੱਕ ਆਟੋ ਰਿਕਸ਼ਾ 'ਚ ਰੱਖਿਆ ਅਤੇ ਫਿਰ ਉਹ ਗੁਲਾਬੀ ਬਾਗ ਰਾਹੀਂ ਨਜਫ਼ਗੜ੍ਹ ਵੱਲ ਨੂੰ ਜਾਣ ਲੱਗਿਆ। ਮੁਲਜ਼ਮਾਂ ਨੇ ਉਨ੍ਹਾਂ ਨੂੰ ਨਸ਼ੀਲੇ ਪਦਾਰਥ ਵਾਲਾ ‘ਲੱਡੂ’ ਦਿੱਤਾ, ਜਿਸ ਨੂੰ ਉਨ੍ਹਾਂ ਖਾ ਲਿਆ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੱਡੂ ਖਾਣ ਤੋਂ ਬਾਅਦ ਚੱਕਰ ਆਉਣ ਕਾਰਨ ਸ਼ਾਸਤਰੀ ਪਾਰਕ ਮੈਟਰੋ ਸਟੇਸ਼ਨ ਨੇੜੇ ਪੀੜਤ ਬੇਹੋਸ਼ ਹੋ ਗਿਆ। ਇਸ ਦੌਰਾਨ ਮੁਲਜ਼ਮਾਂ ਨੇ ਆਟੋ ਦਾ ਪਿੱਛਾ ਕੀਤਾ ਅਤੇ ਪੀੜਤ ਦੇ ਬੇਹੋਸ਼ ਹੋ ਜਾਣ ’ਤੇ ਉਸ ਨੂੰ ਲੁੱਟ ਲਿਆ।

ਡਿਪਟੀ ਕਮਿਸ਼ਨਰ ਆਫ਼ ਪੁਲਿਸ (ਉੱਤਰੀ) ਸਾਗਰ ਸਿੰਘ ਕਲਸੀ ਨੇ ਕਿਹਾ, “ਤਫ਼ਤੀਸ਼ ਦੌਰਾਨ, ਸ਼ਿਕਾਇਤਕਰਤਾ ਵੱਲੋਂ ਦੱਸੇ ਗਏ ਰਸਤੇ ਤੋਂ ਇਲਾਵਾ 100 ਤੋਂ ਵੱਧ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ ਸੀ। ਆਖਰਕਾਰ ਤਿੰਨੋਂ ਮੁਲਜ਼ਮ ਫੜੇ ਗਏ।" ਉਨ੍ਹਾਂ ਦੱਸਿਆ ਕਿ ਪੁਲਿਸ ਹਿਰਾਸਤ ਦੌਰਾਨ ਮੁਲਜ਼ਮਾਂ ਨੇ ਉਸ ਵਿਅਕਤੀ ਦੇ ਨਾਂਅ ਦਾ ਵੀ ਖੁਲਾਸਾ ਕੀਤਾ ਜੋ ਉਨ੍ਹਾਂ ਨੂੰ ਬਿਨਾਂ ਪਰਚੀ ਤੋਂ ਨਸ਼ੀਲੀਆਂ ਦਵਾਈਆਂ ਦਿੰਦਾ ਸੀ। ਉਸ ਖ਼ਿਲਾਫ਼ ਵੀ ਕਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤੀ ਗਈ ਗੱਡੀ ਅਤੇ ਨਿਸ਼ਾਨਾ ਬਣਾਉਣ ਲਈ ਰੱਖੀਆਂ 7 ਗੋਲੀਆਂ ਬਰਾਮਦ ਹੋਈਆਂ ਹਨ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement