ਸੇਂਗਰ ਖਿਲਾਫ ਬਲਾਤਕਾਰ ਦੇ ਮਾਮਲੇ 'ਚ ਪੁਲਿਸ ਕਰਮਚਾਰੀਆਂ 'ਤੇ ਦੋਸ਼ ਆਇਦ ਕਰਨ ਦਾ ਰਸਤਾ ਸਾਫ਼
Published : Nov 7, 2022, 7:11 pm IST
Updated : Nov 7, 2022, 7:11 pm IST
SHARE ARTICLE
 Clearing the way to charge the police personnel in the rape case against Sengar
Clearing the way to charge the police personnel in the rape case against Sengar

ਬਲਾਤਕਾਰ ਦੋਸ਼ੀ ਭਾਜਪਾ ਵਿਧਾਇਕ ਦਾ ਪੱਖ ਪੂਰਨਾ ਪਿਆ ਮਹਿੰਗਾ,  ਅਦਾਲਤ ਵੱਲੋਂ ਪੁਲਿਸ ਅਧਿਕਾਰੀ ਨੂੰ ਬਰੀ ਕਰਨ ਤੋਂ ਇਨਕਾਰ 

 ਨਵੀਂ ਦਿੱਲੀ - ਭਾਰਤੀ ਜਨਤਾ ਪਾਰਟੀ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਖਿਲਾਫ ਸਾਲ 2017 ਵਿੱਚ ਇੱਕ ਨਾਬਾਲਿਗ ਪੀੜਤਾ ਵੱਲੋਂ ਬਲਾਤਕਾਰ ਦੀ ਸ਼ਿਕਾਇਤ ਦਰਜ ਨਾ ਕਰਨ ਦੇ ਦੋਸ਼ ਵਿੱਚ ਵਿਸ਼ੇਸ਼ ਅਦਾਲਤ ਨੇ ਇੱਕ ਪੁਲਿਸ ਅਧਿਕਾਰੀ ਨੂੰ ਬਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਉਨਾਵ ਦੇ ਸਫ਼ੀਪੁਰ ਦੇ ਤਤਕਾਲੀ ਅਧਿਕਾਰ ਖੇਤਰ ਦੇ ਅਧਿਕਾਰੀ ਕੁੰਵਰ ਬਹਾਦੁਰ ਸਿੰਘ ਦੇ ਖਿਲਾਫ ਦੋਸ਼ ਤੈਅ ਕਰਨ ਲਈ ਜਨਵਰੀ ਵਿੱਚ ਮਾਮਲਾ ਸੂਚੀਬੱਧ ਕੀਤਾ ਹੈ।

ਅਧਿਕਾਰੀਆਂ ਨੇ ਕਿਹਾ ਕਿ ਸਿੰਘ ਦੇ ਦੋ ਅਫ਼ਸਰ, ਮਾਖੀ ਥਾਣੇ ਦੇ ਸਾਬਕਾ ਇੰਚਾਰਜ ਡੀ.ਪੀ. ਸ਼ੁਕਲਾ ਅਤੇ ਸਬ-ਇੰਸਪੈਕਟਰ ਦਿਗਵਿਜੇ ਸਿੰਘ ਨੂੰ ਵੀ ਸੀ.ਬੀ.ਆਈ. ਦੀ ਚਾਰਜਸ਼ੀਟ ਵਿੱਚ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਜਾਂਚ ਬਿਊਰੋ ਨੇ ਪੀੜਤਾ ਦੀ ਸ਼ਿਕਾਇਤ ਦਰਜ ਨਾ ਕਰਨ ਲਈ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 166ਏ ਦੇ ਤਹਿਤ ਕੇਸ ਦਰਜ ਕੀਤਾ ਸੀ, ਕਿ ਸੇਂਗਰ ਨੇ 4 ਜੂਨ, 2017 ਨੂੰ ਉਸ ਨਾਲ ਬਲਾਤਕਾਰ ਕੀਤਾ ਸੀ। ਦੋਸ਼ੀ ਪਾਏ ਜਾਣ 'ਤੇ ਇਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਛੇ ਮਹੀਨੇ ਤੋਂ ਲੈ ਕੇ ਦੋ ਸਾਲ ਤੱਕ ਦੀ ਕੈਦ ਹੋ ਸਕਦੀ ਹੈ।

ਮੁੱਖ ਮੰਤਰੀ ਦਫ਼ਤਰ ਨੂੰ ਭੇਜੀ ਗਈ ਸ਼ਿਕਾਇਤ 'ਤੇ ਕਾਰਵਾਈ ਨਾ ਹੋਣ 'ਤੇ ਪੀੜਤਾ ਨੇ 8 ਅਪ੍ਰੈਲ 2018 ਨੂੰ ਲਖਨਊ 'ਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ ਸੀ, ਜੋ ਬਾਅਦ 'ਚ ਸੂਬੇ 'ਚ ਵੱਡਾ ਸਿਆਸੀ ਮੁੱਦਾ ਬਣ ਗਿਆ ਸੀ। ਦੋਸ਼ ਹੈ ਕਿ ਪੀੜਤਾ ਨੇ 17 ਅਗਸਤ 2017 ਨੂੰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਭੇਜੀ ਆਪਣੀ ਅਰਜ਼ੀ 'ਚ ਦੋਸ਼ ਲਾਇਆ ਸੀ ਕਿ ਸੇਂਗਰ ਨੇ ਉਸੇ ਸਾਲ 4 ਜੂਨ ਨੂੰ ਉਸ ਨਾਲ ਬਲਾਤਕਾਰ ਕੀਤਾ ਅਤੇ ਬਾਅਦ 'ਚ 11 ਜੂਨ ਨੂੰ ਤਿੰਨ ਹੋਰ ਵਿਅਕਤੀਆਂ ਨੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ, ਪਰ ਪੁਲਿਸ ਨੇ ਉਸ ਦੀ ਸ਼ਿਕਾਇਤ ’ਤੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੀ ਸ਼ਿਕਾਇਤ ਮੁੱਖ ਮੰਤਰੀ ਸ਼ਿਕਾਇਤ ਪੋਰਟਲ 'ਤੇ ਦਰਜ ਕਰਕੇ ਜਾਂਚ ਲਈ ਕੁੰਵਰ ਬਹਾਦਰ ਸਿੰਘ ਨੂੰ ਭੇਜ ਦਿੱਤੀ ਗਈ ਹੈ।

ਸੀ.ਬੀ.ਆਈ. ਜਾਂਚ ਤੋਂ ਪਤਾ ਲੱਗਾ ਹੈ ਕਿ ਪੀੜਤਾ ਸਿੰਘ ਦੇ ਸਾਹਮਣੇ ਪੇਸ਼ ਹੋਈ ਸੀ ਅਤੇ ਉਸ ਨੇ ਸ਼ਿਕਾਇਤ ਕੀਤੀ ਸੀ। ਸਿੰਘ ਨੇ ਸ਼ਿਕਾਇਤ ਡੀ.ਪੀ. ਸ਼ੁਕਲਾ ਨੂੰ ਭੇਜੀ ਸੀ, ਜਿਨ੍ਹਾਂ ਨੇ ਜਾਂਚ ਲਈ ਮਾਮਲਾ ਦਿਗਵਿਜੇ ਸਿੰਘ ਨੂੰ ਸੌਂਪ ਦਿੱਤਾ ਸੀ। ਦਿਗਵਿਜੇ ਸਿੰਘ ਨੇ 24 ਅਗਸਤ 2017 ਨੂੰ ਸੌਂਪੀ ਜਾਂਚ ਰਿਪੋਰਟ ਵਿੱਚ ਕਿਹਾ ਕਿ ਮਾਖਾ ਥਾਣੇ ਵਿੱਚ 11 ਜੂਨ ਨੂੰ ਸਮੂਹਿਕ ਬਲਾਤਕਾਰ ਦਾ ਕੇਸ ਦਰਜ ਕੀਤਾ ਗਿਆ ਸੀ, ਅਤੇ ਚਾਰਜਸ਼ੀਟ ਵੀ ਦਾਇਰ ਕੀਤੀ ਗਈ ਸੀ। ਹਾਲਾਂਕਿ, ਉਸ ਨੇ ਸੇਂਗਰ ਵੱਲੋਂ ਬਲਾਤਕਾਰ ਕਰਨ ਦਾ ਜ਼ਿਕਰ ਨਹੀਂ ਕੀਤਾ। ਸੀ.ਬੀ.ਆਈ. ਨੇ ਦੋਸ਼ ਲਾਇਆ, “ਉਸ (ਦਿਗਵਿਜੇ ਸਿੰਘ) ਨੇ ਰਿਪੋਰਟ ਵਿੱਚ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਦੇ ਹੋਰ ਦੋਸ਼ ਬੇਬੁਨਿਆਦ ਅਤੇ ਝੂਠੇ ਹਨ ਅਤੇ ਉਸ ਨੂੰ ਅਰਜ਼ੀਆਂ ਦੇਣ ਦੀ 'ਆਦਤ' ਹੈ।

ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਇਸ ਮਾਮਲੇ ਵਿੱਚ ਸੇਂਗਰ ਨੂੰ ਨਾਬਾਲਿਗ ਨਾਲ ਬਲਾਤਕਾਰ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਪੀੜਤਾ ਘਟਨਾ ਵਾਲੇ ਦਿਨ ਭਾਵ 4 ਜੂਨ 2017 ਨੂੰ ਸੇਂਗਰ ਦੇ ਘਰ ਨੌਕਰੀ ਮੰਗਣ ਗਈ ਸੀ। ਸੀ.ਬੀ.ਆਈ. ਨੇ ਦੋਸ਼ ਲਗਾਇਆ ਹੈ ਕਿ ਪੁਲਿਸ ਅਧਿਕਾਰੀਆਂ ਨੇ ਸਹੀ ਜਾਂਚ ਨਹੀਂ ਕੀਤੀ, ਖ਼ਾਸ ਕਰਕੇ ਸੇਂਗਰ ਖ਼ਿਲਾਫ਼ ਦੋਸ਼ਾਂ ਦੀ ਅਤੇ ਸੀਨੀਅਰ ਅਧਿਕਾਰੀਆਂ ਨੂੰ ਸੌਂਪੀ ਆਪਣੀ ਰਿਪੋਰਟ ਵਿੱਚ ਖ਼ਾਸ ਜਾਣਕਾਰੀਆਂ ਦਿੱਤੇ ਬਿਨਾਂ, ਕੁੰਵਰ ਸਿੰਘ ਨੇ ਤਤਕਾਲੀ ਵਿਧਾਇਕ ਖ਼ਿਲਾਫ਼ ਨਾਬਾਲਿਗ ਦੀ ਸ਼ਿਕਾਇਤ ਨੂੰ 'ਝੂਠੀ ਅਤੇ ਬੇਬੁਨਿਆਦ' ਕਰਾਰ ਦਿੱਤਾ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement