
ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਕਾਰਵਾਈ
ਜੰਮੂ : ਪੁਲਿਸ ਅਤੇ ਸੁਰੱਖਿਆ ਬਲਾਂ ਨੇ ਜੰਮੂ ਡਿਵੀਜ਼ਨ ਦੇ ਰਾਮਬਨ ਜ਼ਿਲ੍ਹੇ ਵਿੱਚ ਅਲਕਾਇਦਾ ਦੇ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ ਇੱਕ ਗ੍ਰੇਨੇਡ ਵੀ ਬਰਾਮਦ ਹੋਇਆ ਹੈ। ਉਹ ਪੱਛਮੀ ਬੰਗਾਲ ਦਾ ਰਹਿਣ ਵਾਲਾ ਹੈ।
ਇਸ ਮਾਮਲੇ 'ਚ ਪੁਲਿਸ ਜਾਂਚ ਜਾਰੀ ਹੈ। ਜਾਣਕਾਰੀ ਮੁਤਾਬਕ ਰਾਮਬਨ ਪੁਲਿਸ ਨੇ ਖਾਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਅੱਤਵਾਦੀ ਅਮੀਰੂਦੀਨ ਖਾਨ ਨੂੰ ਫੜ ਲਿਆ ਹੈ। ਉਹ ਅੱਤਵਾਦੀ ਸੰਗਠਨ ਅਲਕਾਇਦਾ ਨਾਲ ਜੁੜਿਆ ਹੋਇਆ ਹੈ ਅਤੇ ਪੱਛਮੀ ਬੰਗਾਲ ਦੇ ਮਸੀਤਾ ਹੌਰਾ ਦਾ ਰਹਿਣ ਵਾਲਾ ਹੈ।
ਪੁਲਿਸ ਨੇ ਉਸ ਕੋਲੋਂ ਇੱਕ ਗ੍ਰੇਨੇਡ ਵੀ ਬਰਾਮਦ ਕੀਤਾ ਹੈ। ਪੁਲਿਸ ਨੇ ਉਸ ਖ਼ਿਲਾਫ਼ ਰਾਮਬਨ ਠਾਣੇ ਵਿਚ ਵਿਸਫੋਟਕ, ਅਸਲ ਐਕਟ ਅਤੇ ਯੂ.ਪੀ.ਏ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।