ਸਕੂਲ ‘ਚ ਪਟਾਕੇ ਚਲਾਉਣ 'ਤੇ ਪ੍ਰਿੰਸੀਪਲ ਨੇ ਬੱਚੇ ਦੀ ਲਗਾਈ ਕਲਾਸ, ਦੁਖੀ ਵਿਦਿਆਰਥੀ ਨੇ ਲਿਆ ਫਾਹਾ

By : GAGANDEEP

Published : Nov 7, 2022, 1:19 pm IST
Updated : Nov 7, 2022, 1:37 pm IST
SHARE ARTICLE
PHOTO
PHOTO

ਪੁਲਿਸ ਨੇ ਸਕੂਲ ਪ੍ਰਿੰਸੀਪਲ ਤੇ ਕਲਾਸ ਅਧਿਆਪਕ ਖਿਲਾਫ ਮਾਮਲਾ ਕੀਤਾ ਦਰਜ

 

ਗਵਾਲੀਅਰ: ਸਕੂਲ ਕੈਂਪਸ ਵਿੱਚ ਇੱਕ ਵਿਦਿਆਰਥੀ ਵੱਲੋਂ ਪਟਾਕੇ ਚਲਾਉਣ ਨੂੰ ਲੈ ਕੇ ਪ੍ਰਿੰਸੀਪਲ ਨੂੰ ਇੰਨਾ ਬੁਰਾ ਲੱਗਿਆ ਕਿ ਉਸ ਨੇ ਬੱਚੇ ਨੂੰ ਬਹੁਤ ਡਾਂਟਿਆ। ਇਸ ਤੋਂ ਬਾਅਦ ਬੱਚੇ ਨੂੰ ਉਸ ਦੇ ਕਲਾਸ ਅਧਿਆਪਕ ਨੇ ਵੀ ਝਿੜਕਿਆ। ਪ੍ਰਿੰਸੀਪਲ ਨੇ ਬੱਚੇ ਨੂੰ ਸਕੂਲੋਂ ਬਾਹਰ ਕੱਢਣ ਦੀ ਧਮਕੀ ਵੀ ਦਿੱਤੀ। ਬੱਚਾ ਇੰਨਾ ਡਰਿਆ ਹੋਇਆ ਸੀ ਕਿ ਉਸ ਨੇ ਘਰ ਆ ਕੇ ਪੱਖੇ ਨਾਲ ਫਾਹਾ ਲੈ ਲਿਆ। ਪੁਲਿਸ ਨੇ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਤੇ ਅਧਿਆਪਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੁਲਿਸ ਮੁਤਾਬਕ ਖੁਦਕੁਸ਼ੀ ਕਰਨ ਵਾਲਾ ਵਿਦਿਆਰਥੀ 12ਵੀਂ ਜਮਾਤ 'ਚ ਪੜ੍ਹਦਾ ਸੀ। ਮ੍ਰਿਤਕ ਵਿਦਿਆਰਥੀ ਦੀ ਉਮਰ 16 ਸਾਲ ਸੀ। ਇਹ ਮਾਮਲਾ ਗਵਾਲੀਅਰ ਦੇ ਟੇਕਨਪੁਰ ਇਲਾਕੇ ਦਾ ਹੈ। ਪੁਲਿਸ ਨੇ ਦੱਸਿਆ ਕਿ 3 ਨਵੰਬਰ ਨੂੰ ਇੱਕ ਨਿੱਜੀ ਸਕੂਲ ਵਿੱਚ ਕੁਝ ਬੱਚਿਆਂ ਨੇ ਪਟਾਕੇ ਚਲਾਏ ਸਨ। ਇਸ ਦੌਰਾਨ ਪ੍ਰਿੰਸੀਪਲ ਨੇ ਇਕ ਬੱਚੇ ਨੂੰ ਕਾਫੀ ਝਿੜਕਿਆ।

ਪ੍ਰਿੰਸੀਪਲ ਅਤੇ ਇੱਕ ਕਲਾਸ ਟੀਚਰ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਨੂੰ ਸਕੂਲ ਵਿੱਚੋਂ ਕੱਢਣ ਦੀ ਧਮਕੀ ਦਿੱਤੀ ਅਤੇ ਖਚਾਖਚ ਭਰੀ ਕਲਾਸ ਵਿੱਚ ਕਾਫੀ ਹੰਗਾਮਾ ਕੀਤਾ। ਵਿਦਿਆਰਥੀ ਘਰ ਆ ਕੇ ਆਪਣੇ ਕਮਰੇ ਵਿਚ ਚਲਾ ਗਿਆ। ਇਸ ਤੋਂ ਬਾਅਦ ਉਸ ਨੇ ਕਮਰੇ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਦੱਸਿਆ ਕਿ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਅਜੇ ਤੱਕ ਪ੍ਰਿੰਸੀਪਲ ਅਤੇ ਅਧਿਆਪਕ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement