Rajasthan Election 2023: ਕਾਂਗਰਸ ਨੇ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਪੰਜਾਬ ਤੋਂ ਵੀ ਕਈ ਲੀਡਰ ਸ਼ਾਮਲ 
Published : Nov 7, 2023, 3:35 pm IST
Updated : Nov 7, 2023, 3:35 pm IST
SHARE ARTICLE
Congress
Congress

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਰੰਧਾਵਾ, ਰਾਜਾ ਵੜਿੰਗ, ਨਵਜੋਤ ਸਿੱਧੂ, ਪ੍ਰਤਾਪ ਬਾਜਵਾ ਸਮੇਤ ਹੋਰ ਵੀ ਕਈ ਲੀਡਰ ਸ਼ਾਮਲ ਹਨ। 

ਰਾਜਸਥਾਨ ਚੋਣ 2023 : ਕਾਂਗਰਸ ਪਾਰਟੀ ਨੇ ਸੋਮਵਾਰ ਨੂੰ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿਚ 40 ਸਟਾਰ ਪ੍ਰਚਾਰਕਾਂ ਦੇ ਨਾਂ ਸ਼ਾਮਲ ਹਨ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ, ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਚਿਨ ਪਾਇਲਟ ਸਮੇਤ ਕਈ ਵੱਡੇ ਨਾਂ ਇਸ ਸੂਚੀ 'ਚ ਸ਼ਾਮਲ ਕੀਤੇ ਗਏ ਹਨ, ਜੋ ਰਾਜਸਥਾਨ ਦੀ ਚੋਣ ਲੜਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਸਭ ਇਕੱਠੇ ਮੈਦਾਨ ਵਿਚ ਉਤਰਨਗੇ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਭਾਜਪਾ ਨੇ ਵੀ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਸੀ। ਕਾਂਗਰਸ ਪਾਰਟੀ ਰਾਜਸਥਾਨ ਦੀਆਂ 200 ਵਿਧਾਨ ਸਭਾ ਸੀਟਾਂ 'ਤੇ ਚੋਣ ਲੜ ਰਹੀ ਹੈ। ਪਾਰਟੀ ਨੇ ਸਾਰੀਆਂ ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਦੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਪੰਜਾਬ ਤੋਂ ਕਈ ਲੀਡਰ ਹਨ ਜਿਹਨਾਂ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਰੰਧਾਵਾ, ਰਾਜਾ ਵੜਿੰਗ, ਨਵਜੋਤ ਸਿੱਧੂ, ਪ੍ਰਤਾਪ ਬਾਜਵਾ ਸਮੇਤ ਹੋਰ ਵੀ ਕਈ ਲੀਡਰ ਸ਼ਾਮਲ ਹਨ। 
ਦੇਖੋ ਲਿਸਟ 
 

file photo

 

Tags: congress

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement